ਲੁਧਿਆਣਾ 'ਚ 'ਕੋਰੋਨਾ' ਨੂੰ ਲੈ ਕੇ ਸਖ਼ਤੀ, ਹੁਣ ਆਈਲੈਟਸ ਤੇ ਕੋਚਿੰਗ ਸੈਂਟਰ ਹੋਏ ਬੰਦ
Monday, Apr 19, 2021 - 02:55 PM (IST)
ਲੁਧਿਆਣਾ (ਮਹਿੰਦਰੂ, ਵਿੱਕੀ) : ਲੁਧਿਆਣਾ ਵਿਚ ਕੋਰੋਨਾ ਦੇ ਕਹਿਰ ਨੇ ਬੁਰਾ ਹਾਲ ਕਰ ਦਿੱਤਾ ਹੈ। ਜ਼ਿਲ੍ਹੇ ਵਿਚ ਦੋ ਇਲਾਕਿਆਂ ਵਿਚ ਲਾਕਡਾਊਨ ਲਗਾਉਣ ਤੋਂ ਬਾਅਦ ਹੁਣ ਸ਼ਹਿਰ ਦੇ 20 ਇਲਾਕਿਆਂ ਨੂੰ ਮਾਈਕ੍ਰੋ ਕੰਟੇਨਮੈਂਟ ਤੇ 2 ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸਾਰੇ ਆਈਲੈਟਸ ਅਤੇ ਕੋਚਿੰਗ ਸੈਂਟਰਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਸੈਂਟਰ 30 ਅਪ੍ਰੈਲ ਤੱਕ ਬੰਦ ਰਹਿਣਗੇ, ਜਦੋਂ ਕਿ ਇਨ੍ਹਾਂ ਦੀਆਂ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ।
ਜ਼ਿਲ੍ਹੇ ਦੇ ਸਕੂਲ ਅਤੇ ਕਾਲਜ ਪਹਿਲਾਂ ਹੀ ਬੰਦ ਹਨ। ਹਾਲਾਂਕਿ ਇਨ੍ਹਾਂ ਹਾਲਾਤਾਂ ਦੇ ਬਾਵਜੂਦ ਸਿਵਲ ਸਰਜਨ ਲੁਧਿਆਣਾ ਨੇ ਦਾਅਵਾ ਕੀਤਾ ਹੈ ਕਿ ਹਾਲੇ ਲੁਧਿਆਣਾ ਵਿਚ ਹਾਲਾਤ ਕਾਬੂ ਵਿਚ ਹਨ ਤੇ ਹਾਲੇ ਹੋਰਨਾਂ ਇਲਾਕਿਆਂ ਵਿਚ ਲਾਕਡਾਊਨ ਨਹੀਂ ਲੱਗੇਗਾ। ਸਿਵਲ ਸਰਜਨ ਨੇ ਕਿਹਾ ਕਿ ਟੈਸਟਾਂ ਵਿਚ ਵਾਧਾ ਕੀਤਾ ਗਿਆ ਹੈ ਅਤੇ ਕਈ ਇਲਾਕਿਆਂ ਨੂੰ ਕੰਟੈਨਮੈਂਟ ਜ਼ੋਨ ਵੀ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ : ਗਾਇਕ 'ਕਰਨ ਔਜਲਾ' ਦੇ ਜੇਲ੍ਹ ਦੌਰੇ ਮਾਮਲੇ 'ਚ ਪਹਿਲੀ ਵਿਕਟ ਡਿਗੀ, ਹੁਣ ਹੋ ਸਕਦੀ ਹੈ ਹੋਰ ਵੱਡੀ ਕਾਰਵਾਈ
ਸਿਵਲ ਸਰਜਨ ਸੁਖਜੀਵਨ ਕੱਕੜ ਨੇ ਗੱਲਬਾਤ ਦੌਰਾਨ ਕਿਹਾ ਕਿ ਟੈਸਟਾਂ ਦੀ ਗਿਣਤੀ ਵਿਚ ਵਾਧਾ ਕੀਤਾ ਗਿਆ ਹੈ ਅਤੇ ਅਤੇ ਕੋਰੋਨਾ ਵਾਇਰਸ ਦੇ ਟੀਕਾਕਰਨ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਦੇ ਹਸਪਤਾਲਾਂ ਵਿਚ ਆਕਸੀਜਨ ਦੀ ਘਾਟ ਨਹੀਂ ਹੈ ਅਤੇ ਸਿਵਲ ਹਸਪਤਾਲ ਵਿੱਚ ਆਕਸੀਜਨ ਵਾਲੀ ਮਸ਼ੀਨ ਲਗਾਈ ਗਈ ਹੈ, ਜਿਸ 'ਤੇ 88 ਲੱਖ ਦੇ ਕਰੀਬ ਖ਼ਰਚ ਆਇਆ ਹੈ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ