ਲੁਧਿਆਣਾ ''ਚ ''ਕੋਰੋਨਾ'' ਨਾਲ ਇਕ ਮਰੀਜ਼ ਦੀ ਮੌਤ, 4 ਦੀ ਰਿਪੋਰਟ ਆਈ ਪਾਜ਼ੇਟਿਵ

04/22/2022 12:04:54 PM

ਲੁਧਿਆਣਾ (ਜ.ਬ.) : ਕੋਰੋਨਾ ਨਾਲ ਲੁਧਿਆਣਾ ਜ਼ਿਲ੍ਹੇ 'ਚ 1 ਮਰੀਜ਼ ਦੀ ਮੌਤ ਹੋ ਗਈ। ਮ੍ਰਿਤਕ ਲੁਧਿਆਣਾ ਦਾ ਰਹਿਣ ਵਾਲਾ ਸੀ ਅਤੇ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਸੀ। ਇਸ ਤੋਂ ਇਲਾਵਾ 4 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਕ ਮਰੀਜ਼ ਨੂੰ ਠੀਕ ਹੋਣ ਉਪਰੰਤ ਡਿਸਚਾਰਜ ਕੀਤਾ ਗਿਆ ਹੈ।

ਸਿਹਤ ਅਧਿਕਾਰੀਆਂ ਮੁਤਾਬਕ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੀ ਪਾਜ਼ੇਟਿਵ ਦਰ 0.17 ਫ਼ੀਸਦੀ ਹੋ ਗਈ ਹੈ, ਜਦੋਂਕਿ ਐਕਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 24 ਹੋ ਗਈ ਹੈ। ਇਨ੍ਹਾਂ ’ਚੋਂ 24 ਮਰੀਜ਼ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ। ਇਕ ਮਰੀਜ਼ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਹੁਣ ਤੱਕ ਜ਼ਿਲ੍ਹੇ ਵਿਚ 109827 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂਕਿ ਮ੍ਰਿਤਕ ਮਰੀਜ਼ਾਂ ਦੀ ਗਿਣਤੀ 2280 ਹੋ ਗਈ ਹੈ।


Babita

Content Editor

Related News