ਪੁਲਸ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਸ਼ਹਿਰ ''ਚ ਦਹਿਸ਼ਤ ਦਾ ਮਾਹੌਲ

Monday, Jul 20, 2020 - 10:06 AM (IST)

ਪੁਲਸ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਸ਼ਹਿਰ ''ਚ ਦਹਿਸ਼ਤ ਦਾ ਮਾਹੌਲ

ਮੋਗਾ (ਸੰਦੀਪ ਸ਼ਰਮਾ) : ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਜਾਰੀ ਹੈ, ਬੀਤੇ ਦਿਨ ਵੀ ਜ਼ਿਲ੍ਹਾ ਪੁਲਸ ਮੁਖੀ ਦੇ ਦਫ਼ਤਰ ਨਾਲ ਸਬੰਧਿਤ ਇਕ ਪੁਲਸ ਮੁਲਾਜ਼ਮ ਸਮੇਤ ਦੋ ਹੋਰ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਜ਼ਿਲ੍ਹੇ ’ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਗਈ ਹੈ, ਉਥੇ ਪਿਛਲੇ ਦਿਨਾਂ ਤੋਂ ਉੱਚ ਪੁਲਸ ਅਧਿਕਾਰੀਆਂ, ਉਨ੍ਹਾਂ ਦੇ ਦਫ਼ਤਰਾਂ ਅਤੇ ਸ਼ਹਿਰ ਦੇ ਵਿਚਲੇ ਇਲਾਕਿਆਂ ਨਾਲ ਸਬੰਧਿਤ ਕੋਰੋਨਾ ਪੀੜਤ ਸਾਹਮਣੇ ਆਉਣ ਨਾਲ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਹੈ, ਉੱਥੇ ਜ਼ਿਲ੍ਹਾ ਅਤੇ ਸਿਹਤ ਪ੍ਰਸ਼ਾਸਨ ਪਿਛਲੇ ਕੁੱਝ ਮਹੀਨਿਆਂ ਤੋਂ ਕੋਰੋਨਾ ਵਾਇਰਸ ਨਾਲ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਨਾਲ ਹਰਕਤ 'ਚ ਹੈ।

ਪੀੜਤ ਦੇ ਇਲਾਜ ਹੀ ਨਹੀਂ, ਸਗੋਂ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲਿਆਂ ਨੂੰ ਜਾਗਰੂਕ ਕਰ ਕੇ ਉਨ੍ਹਾਂ ਨੂੰ ਇਸ ਸਬੰਧੀ ਨਿਰਧਾਰਿਤ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਪ੍ਰਤੀ ਜਾਗਰੂਕ ਕਰਨ 'ਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਪਰ ਇਸ ਦੇ ਬਾਵਜੂਦ ਵੀ ਲੋਕਾਂ ਵਲੋਂ ਇਨ੍ਹਾਂ ਨਿਯਮਾਂ ਦੀ ਪਾਲਣਾ 'ਚ ਗੰਭੀਰਤਾ ਨਾ ਦਿਖਾਈ ਦੇਣ ਨਾਲ ਇਕ ਪਾਸੇ ਤਾਂ ਅਜਿਹੇ ਲੋਕ ਸਿਹਤ ਮਹਿਕਮੇ ਦੇ ਅਧਿਕਾਰੀਆਂ ਲਈ ਪਰੇਸ਼ਾਨੀ ਦਾ ਸਬੱਬ ਬਣ ਰਹੇ ਹਨ, ਉਥੇ ਦੂਜੇ ਪਾਸੇ ਅਜਿਹੀ ਲਾਪਰਵਾਹੀ ਕਰਨ ਵਾਲੇ ਆਮ ਬੇਕਸੂਰ ਲੋਕਾਂ ਨੂੰ ਵੀ ਕਿਸੇ ਸਮੇਂ ਬੀਮਾਰੀ ਦੀ ਲਪੇਟ 'ਚ ਲੈ ਕੇ ਸਕਦੇ ਹਨ।
 


author

Babita

Content Editor

Related News