ਮੋਹਾਲੀ 'ਚ ਵਧਿਆ ਕੋਰੋਨਾ ਦਾ ਕਹਿਰ, ਕੁੱਲ ਪੀੜਤਾਂ ਦੀ ਗਿਣਤੀ ਹੋਈ 94

05/03/2020 4:33:20 PM

ਮੋਹਾਲੀ (ਪਰਦੀਪ) : ਮੋਹਾਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਮੋਹਾਲੀ 'ਚ ਐਤਵਾਰ ਨੂੰ ਲਾਲੜੂ ਦੇ ਰਹਿਣ ਵਾਲੇ 47 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਜਦੋਂ ਕਿ ਉਕਤ ਵਿਅਕਤੀ ਦੀ ਪਤਨੀ ਅਤੇ ਬੇਟੇ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਇਸ ਦੇ ਨਾਲ ਹੀ ਸ਼ਹਿਰ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 94 ਤੱਕ ਪੁੱਜ ਗਈ ਹੈ, ਜਦੋਂ ਕਿ ਜ਼ਿਲ੍ਹੇ ਦੇ 33 ਕੋਰੋਨਾ ਪੀੜਤ ਮਰੀਜ਼ ਨੌਂ-ਬਰ-ਨੌਂ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ। ਮੋਹਾਲੀ ਸ਼ਹਿਰ ਦੇ ਲੋਕਾਂ 'ਚ ਕੋਰੋਨਾ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Babita

This news is Content Editor Babita