ਰਾਸ਼ਨ ਤੇ ਜ਼ਰੂਰੀ ਵਸਤਾਂ ਮੁਹੱਈਆ ਨਾ ਹੋਣ ਦੇ ਝੂਠੇ ਦਾਅਵੇ ਕਰਨ ਵਾਲੇ ਸਾਵਧਾਨ!
Monday, Apr 13, 2020 - 03:59 PM (IST)
ਮੋਹਾਲੀ (ਰਾਣਾ) : ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੇ ਨਿਰਦੇਸ਼ਾਂ 'ਤੇ ਜੇਕਰ ਕੋਈ ਜੋ ਕੋਈ ਵਿਅਕਤੀ ਭੋਜਨ/ਜ਼ਰੂਰੀ ਸਮਾਨ ਨਾ ਉਪਲੱਬਧ ਹੋਣ ਸਬੰਧੀ ਗਲਤ ਦਾਅਵੇ ਕਰਦਾ ਹੈ ਅਤੇ ਬਾਅਦ 'ਚ ਇਹ ਦਾਅਵਾ ਬੇ-ਬੁਨਿਆਦ ਪਾਇਆ ਜਾਂਦਾ ਹੈ ਤਾਂ ਉਸ ਵਿਅਕਤੀ 'ਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਸੰਕਟ ਦੀ ਘੜੀ 'ਚ ਝੂਠੀਆਂ ਅਫਵਾਹਾਂ ਅਤੇ ਸੌੜੀ ਰਾਜਨੀਤੀ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਸਮੀ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਜਲੰਧਰ 'ਚ ਫੜ੍ਹੀ ਕੋਰੋਨਾ ਨੇ ਰਫਤਾਰ, 2 ਹੋਰ ਮਾਮਲੇ ਆਏ ਸਾਹਮਣੇ
ਜ਼ਿਕਰਯੋਗ ਹੈ ਕਿ ਆਫਤ ਪ੍ਰਬੰਧਨ ਐਕਟ ਅਨੁਸਾਰ ਜਿਹੜਾ ਵੀ ਵਿਅਕਤੀ ਜਾਣ-ਬੁੱਝ ਕੇ ਕੇਂਦਰ ਸਰਕਾਰ, ਰਾਜ ਸਰਕਾਰ, ਰਾਸ਼ਟਰੀ ਅਥਾਰਟੀ ਦੇ ਕਿਸੇ ਅਧਿਕਾਰੀ ਤੋਂ ਤਬਾਹੀ ਦੇ ਨਤੀਜੇ ਵਜੋਂ ਕੋਈ ਰਾਹਤ, ਸਹਾਇਤਾ, ਮੁਰੰਮਤ, ਪੁਨਰ ਨਿਰਮਾਣ ਜਾਂ ਹੋਰ ਲਾਭ ਪ੍ਰਾਪਤ ਕਰਨ ਲਈ ਝੂਠਾ ਦਾਅਵਾ ਕਰਦਾ ਹੈ ਤਾਂ ਰਾਜ ਅਥਾਰਟੀ ਜਾਂ ਜ਼ਿਲ੍ਹਾ ਅਥਾਰਟੀ ਵੱਲੋਂ ਉਸ ਨੂੰ ਦੋਸ਼ੀ ਕਰਾਰ ਦਿੱਤੇ ਜਾਣ 'ਤੇ ਦੋ ਸਾਲ ਦੀ ਸਜ਼ਾ ਅਤੇ ਨਾਲ ਜ਼ੁਰਮਾਨਾ ਵੀ ਹੋ ਸਕਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ : ACP ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਪੰਜਾਬ ਪੁਲਸ ਚੌਕਸ, ਕਰ ਰਹੀ ਮੁਲਾਜ਼ਮਾਂ ਦੇ ਟੈਸਟ
ਇਸ ਤੋਂ ਇਲਾਵਾ, ਜੋ ਕੋਈ ਵੀ ਵਿਅਕਤੀ ਕਿਸੇ ਆਫਤ ਦੀ ਗੰਭੀਰਤਾ ਜਾਂ ਤੀਬਰਤਾ ਬਾਰੇ ਝੂਠੀ ਚਿਤਾਵਨੀ ਦਿੰਦਾ ਹੈ, ਜਿਸ ਨਾਲ ਦਹਿਸ਼ਤ ਦਾ ਮਾਹੌਲ ਉਤਪੰਨ ਹੋਣ ਦਾ ਖਦਸ਼ਾ ਹੋਵੇ, ਤਾਂ ਦੋਸ਼ੀ ਪਾਏ ਜਾਣ ‘ਤੇ ਉਸ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ ਜਾਂ ਸਜ਼ਾ ਨਾਲ ਜ਼ੁਰਮਾਨਾ ਹੋ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭੋਜਨ ਸਮੱਗਰੀ ਦੀ ਸਪਲਾਈ ਨਾ ਕਰਨ ਸੰਬੰਧੀ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਸੈਕਟਰ ਫੂਡ ਟੀਮ ਵੱਲੋਂ ਕੀਤੀ ਜਾਵੇਗੀ। ਇਹ ਟੀਮ ਜਾਂਚ ਕਰੇਗੀ ਅਤੇ ਸਬੂਤ ਦੇ ਲਈ ਇੱਕ ਵੀਡੀਓ ਬਣਾਏਗੀ। ਟੀਮ ਤੋਂ ਮਾਸਕ/ਦਸਤਾਨੇ ਆਦਿ ਪਾਉਣ ਦੀ ਉਮੀਦ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਸੈਕਟਰ ਫੂਡ ਟੀਮ ਆਫ਼ਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕਰਨ ਲਈ ਸਬੰਧਤ ਐਸ. ਐਚ. ਓ. ਨੂੰ ਲਿਖਤੀ ਤੌਰ 'ਤੇ ਮਾਮਲੇ ਦੀ ਰਿਪੋਰਟ ਕਰੇਗੀ। ਉਨ੍ਹਾਂ ਦੁਹਰਾਇਆ ਕਿ ਸਹਾਇਤਾ ਲਈ ਹਰੇਕ ਕਾਲ ਦੀ ਪੁਸ਼ਟੀ ਕੀਤੀ ਜਾਣੀ ਚਾਹੀਦੀ ਹੈ ਅਤੇ ਜਿੱਥੇ ਕੋਈ ਰਾਸ਼ਨ ਨਹੀਂ ਹੈ ਜਾਂ ਰਾਸ਼ਨ ਖਤਮ ਨਹੀਂ ਹੋਇਆ ਹੈ ਉਥੇ ਬਿਨਾਂ ਦੇਰੀ ਜਾਂ ਭੇਦਭਾਵ ਦੇ ਤੁਰੰਤ ਸਹਾਇਤਾ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਅਹਿਮ ਖਬਰ, ਸਰਕਾਰ ਨੇ ਸਹੂਲਤ ਲਈ ਚੁੱਕਿਆ ਇਹ ਵੱਡਾ ਕਦਮ