ਕੋਰੋਨਾ ਕਹਿਰ : ਪੰਜਾਬ ''ਚ ਡਰਾਉਣ ਵਾਲੀ ਹੈ ''ਮੌਤ ਦਰ'', ਬੇਹੱਦ ਘੱਟ ਠੀਕ ਹੋ ਰਹੇ ਨੇ ਮਰੀਜ਼

04/20/2020 1:18:13 PM

ਚੰਡੀਗੜ੍ਹ : ਕੋਰੋਨਾ ਵਾਇਰਸ ਨਾਲ ਵਿਸ਼ਵ ਭਰ 'ਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਰੋਜ਼ਾਨਾ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਜੇਕਰ ਭਾਰਤ ਦੀ ਗੱਲ ਕਰੀਏ ਤਾਂ ਵਿਸ਼ਵ ਦੇ ਮੁਕਾਬਲੇ ਭਾਰਤ ਅਜੇ ਚੰਗੀ ਸਥਿਤੀ 'ਚ ਹੈ। ਉੱਥੇ ਹੀ ਪੰਜਾਬ ਦੀ ਹਾਲਤ ਵੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਅਤੇ ਕੁੱਲ ਮੌਤਾਂ ਦੀ ਗਿਣਤੀ ਦੇ ਮਾਮਲੇ ਭਾਵੇਂ ਬਾਕੀ ਸੂਬਿਆਂ ਨਾਲੋਂ ਚੰਗੀ ਹੈ ਪਰ ਸੂਬੇ 'ਚ ਕੁੱਲ ਕੋਰੋਨਾ ਪੀੜਤਾਂ ਦੇ ਹਿਸਾਬ ਨਾਲ ਮੌਤ ਦਰ ਬਹੁਤ ਡਰਾਉਣ ਵਾਲੀ ਹੈ, ਜਿਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਅਤੇ ਪੰਜਾਬ ਦੇ ਪ੍ਰਸ਼ਾਸਨ ਨੂੰ ਇਸ ਵੱਲ ਖਾਸ ਧਿਆਨ ਦੇਣ ਲਈ ਲੋੜ ਹੈ। ਪੰਜਾਬ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਦੇਸ਼ ਦੀ ਔਸਤ ਨਾਲੋਂ ਵੀ ਦੁੱਗਣੀ ਦੇ ਕਰੀਬ ਹਨ।

ਇਹ ਵੀ ਪੜ੍ਹੋ : ਜਦੋਂ ਜਲੰਧਰ ਦੇ ਸਿਵਲ ਹਸਪਤਾਲ 'ਚ ਕੋਰੋਨਾ ਦੇ ਮਰੀਜ਼ਾਂ ਨੇ ਪੰਜਾਬੀ ਗੀਤਾਂ 'ਤੇ ਪਾਇਆ ਭੰਗੜਾ

PunjabKesari

ਸੂਬੇ 'ਚ ਹੁਣ ਤੱਕ 244 ਮਰੀਜ਼ਾਂ 'ਚੋਂ 16 ਦੀ ਮੌਤ ਹੋ ਚੁੱਕੀ ਹੈ। ਪੰਜਾਬ ਤੋਂ ਬਾਅਦ ਝਾਰਖੰਡ ਦਾ ਨੰਬਰ ਹੈ, ਜਿੱਥੇ ਮੌਤਾਂ ਦੀ ਫੀਸਦੀ 5.88 ਹੈ, ਜਦੋਂ ਕਿ ਮਹਾਂਰਾਸ਼ਟਰ 'ਚ ਮੌਤ ਦਰ 5.77 ਅਤੇ ਮੱਧ ਪ੍ਰਦੇਸ਼ 'ਚ 4.97 ਫੀਸਦੀ ਹੈ। ਦੂਜੇ ਪਾਸੇ ਬੀਮਾਰ ਹੋਣ ਵਾਲੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 'ਚ ਵੀ ਪੰਜਾਬ ਬਹੁਤ ਪਿੱਛੇ ਹੈ। ਇਕ ਅੰਦਾਜ਼ੇ ਮੁਤਾਬਕ ਪੰਜਾਬ 'ਚ ਸਿਰਫ 13.5 ਫੀਸਦੀ ਮਰੀਜ਼ ਹੀ ਅਜੇ ਤੱਕ ਠੀਕ ਹੋਏ ਹਨ, ਜਦੋਂ ਕਿ ਗੋਆ 'ਚ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦੀ ਦਰ 85 ਫੀਸਦੀ, ਲੱਦਾਖ 'ਚ 77 ਫੀਸਦੀ ਅਤੇ ਹਿਮਾਚਲ, ਚੰਡੀਗੜ੍ਹ, ਨਾਗਾਲੈਂਡ ਓਡੀਸ਼ਾ 'ਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 39 ਤੋਂ 50 ਫੀਸਦੀ ਦੇ ਵਿਚਕਾਰ ਹੈ।

ਇਹ ਵੀ ਪੜ੍ਹੋ : ਭਾਰਤ 'ਚ 'ਕੋਰੋਨਾ' ਦਾ ਕਹਿਰ ਜਾਰੀ, ਪੀੜਤ ਮਰੀਜ਼ਾਂ ਦੀ ਗਿਣਤੀ 17 ਹਜ਼ਾਰ ਤੋਂ ਪਾਰ

PunjabKesari
ਪੰਜਾਬ 'ਚ ਕੋਰੋਨਾ ਦੀ ਮੌਜੂਦਾ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਕੁੱਲ 244 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਮੋਹਾਲੀ 'ਚ ਕੋਰੋਨਾ ਵਾਇਰਸ ਦੇ 61, ਜਲੰਧਰ 'ਚ 47, ਪਠਾਨਕੋਟ 'ਚ 24, ਨਵਾਂਸ਼ਹਿਰ 'ਚ 19, ਲੁਧਿਆਣਾ 'ਚ 16, ਅੰਮ੍ਰਿਤਸਰ 'ਚ 11, ਮਾਨਸਾ 'ਚ 11, ਪਟਿਆਲਾ 'ਚ 26, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 1, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 16 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦੀ ਲੜਾਈ 'ਚ ਨਿੱਤਰੀ 98 ਸਾਲਾ ਬੇਬੇ, ਜਜ਼ਬੇ ਨੂੰ ਹਰ ਕਿਸੇ ਦਾ ਸਲਾਮ
ਭਾਰਤ 'ਚ ਅੰਕੜਾ 17 ਹਜ਼ਾਰ ਤੋਂ ਪਾਰ
ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 17 ਹਜ਼ਾਰ ਤੋਂ ਪਾਰ ਹੋ ਗਈ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਵੀ ਹੈ ਕਿ ਇਨ੍ਹਾਂ 'ਚੋਂ 2,546 ਲੋਕ ਹੁਣ ਤੱਕ ਸਿਹਤਮੰਦ ਹੋ ਚੁੱਕੇ ਹਨ। ਕੋਰੋਨਾ ਮਰੀਜ਼ਾਂ ਦੀ ਗਿਣਤੀ 17,265 ਹੋ ਗਈ ਹੈ। ਹੁਣ ਤੱਕ 543 ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਸੋਮਵਾਰ ਨੂੰ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 1,553 ਨਵੇਂ ਕੇਸ ਸਾਹਮਣੇ ਆਏ ਹਨ ਅਤੇ 36 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਮੁਤਾਬਕ ਇਸ ਵਾਇਰਸ ਦਾ ਸਭ ਤੋਂ ਜ਼ਿਆਦਾ ਕਹਿਰ ਮਹਾਰਾਸ਼ਟਰ, ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼ ਆਦਿ ਸੂਬਿਆਂ 'ਚ ਸਭ ਤੋਂ ਵਧੇਰੇ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਫੈਸਲਾ, 3 ਮਈ ਤੱਕ ਸੂਬੇ ਦੇ ਟੋਲ ਪਲਾਜ਼ਾ 'ਤੇ ਨਹੀਂ ਕੱਟਿਆ ਜਾਵੇਗਾ ਟੋਲ ਟੈਕਸ


Babita

Content Editor

Related News