ਪੰਜਾਬ 'ਤੇ 'ਕੋਰੋਨਾ' ਦਾ ਬੁਰਾ ਸਾਇਆ, ਹਫਤੇ ਅੰਦਰ 9ਵੀਂ ਮੌਤ, ਜਾਣੋ ਤਾਜ਼ਾ ਹਾਲਾਤ

Saturday, May 09, 2020 - 12:19 PM (IST)

ਪੰਜਾਬ 'ਤੇ 'ਕੋਰੋਨਾ' ਦਾ ਬੁਰਾ ਸਾਇਆ, ਹਫਤੇ ਅੰਦਰ 9ਵੀਂ ਮੌਤ, ਜਾਣੋ ਤਾਜ਼ਾ ਹਾਲਾਤ

ਚੰਡੀਗੜ੍ਹ (ਵੈੱਬ ਡੈਸਕ) : ਪੂਰੀ ਦੁਨੀਆ ਦੇ ਨਾਲ-ਨਾਲ ਕੋਰੋਨਾ ਵਾਇਰਸ ਦੇ ਬੁਰੇ ਸਾਏ ਹੇਠ ਪੰਜਾਬ ਵੀ ਬੁਰੀ ਤਰ੍ਹਾਂ ਆ ਗਿਆ ਹੈ ਅਤੇ ਸੂਬੇ ਅੰਦਰ ਕੋਰੋਨਾ ਦਾ ਕਹਿਰ ਬੇਰੋਕ ਜਾਰੀ ਹੈ। ਕੋਰੋਨਾ ਵਾਇਰਸ ਕਾਰਨ ਸੂਬੇ ਅੰਦਰ ਪਿਛਲੇ ਇਕ ਹਫਤੇ ਦੌਰਾਨ 9ਵੀਂ ਮੌਤ ਹੋ ਗਈ ਹੈ। ਵੀਰਵਾਰ ਨੂੰ ਕੋਰੋਨਾ ਵਾਇਰਸ ਕਾਰਨ ਮੋਹਾਲੀ ਦੇ ਜ਼ੀਰਕਪੁਰ 'ਚ ਰਹਿਣ ਵਾਲੇ ਇਕ ਵਿਅਕਤੀ ਨੇ ਦਮ ਤੋੜ ਦਿੱਤਾ, ਜਿਸ ਦਾ ਇਲਾਜ ਪੰਚਕੂਲਾ ਦੇ ਹਸਪਤਾਲ 'ਚ ਚੱਲ ਰਿਹਾ ਸੀ। ਇਸ ਤੋਂ ਪਹਿਲਾਂ 6 ਮਈ ਨੂੰ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਨੇ ਕੋਰੋਨਾ ਵਾਇਰਸ ਕਾਰਨ ਪੀ. ਜੀ. ਆਈ. 'ਚ ਦਮ ਤੋੜ ਦਿੱਤਾ ਸੀ, ਜੋ ਕਿ ਕਾਫੀ ਸਮੇਂ ਤੋਂ ਪੀ. ਜੀ. ਆਈ. 'ਚ ਦਾਖਲ ਸੀ। ਕੋਰੋਨਾ ਮਹਾਂਮਾਰੀ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। 

ਇਹ ਵੀ ਪੜ੍ਹੋ : CBSE 12ਵੀਂ ਤੇ 10ਵੀਂ ਦੀਆਂ ਪੈਂਡਿੰਗ ਪ੍ਰੀਖਿਆਵਾਂ 1 ਤੋਂ 15 ਜੁਲਾਈ ਤੱਕ ਹੋਣਗੀਆਂ

PunjabKesari
ਪੰਜਾਬ 'ਚ ਹੋਈਆਂ 29 ਮੌਤਾਂ ਦਾ ਵੇਰਵਾ
ਪੰਜਾਬ 'ਚ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 29 ਵਿਅਕਤੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਹੈ। ਕੋਰੋਨਾ ਕਾਰਨ ਸੂਬੇ ਦੇ ਜਲੰਧਰ ਸ਼ਹਿਰ 'ਚ 5 ਮੌਤਾ, ਅੰਮ੍ਰਿਤਸਰ 'ਚ 3 ਮੌਤਾਂ, ਲੁਧਿਆਣਾ 'ਚ 5, ਗੁਰਦਾਸਪੁਰ 'ਚ 1, ਐਸ. ਬੀ. ਐਸ. ਨਗਰ (ਨਵਾਂਸ਼ਹਿਰ) 'ਚ 1, ਮੋਹਾਲੀ 'ਚ 3, ਪਟਿਆਲਾ 'ਚ 2, ਹੁਸ਼ਿਆਰਪੁਰ 'ਚ 3, ਫਿਰੋਜ਼ਪੁਰ 'ਚ 1, ਪਠਾਨਕੋਟ 'ਚ 1, ਕਪੂਰਥਲਾ 'ਚ 2, ਬਰਨਾਲਾ 'ਚ 1 ਅਤੇ ਰੋਪੜ 'ਚ 1 ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਸਾਬਕਾ DGP ਸੈਣੀ ਦੀ ਜ਼ਮਾਨਤ ਮੰਗ 'ਤੇ ਫੈਸਲਾ ਅੱਜ, ਨਾਮੀ ਵਕੀਲ ਦਾ ਕੇਸ ਲੜਨ ਤੋਂ ਇਨਕਾਰ

PunjabKesari
ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1764 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1764 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 296, ਲੁਧਿਆਣਾ 125, ਜਲੰਧਰ 155, ਮੋਹਾਲੀ 'ਚ 97, ਪਟਿਆਲਾ 'ਚ 101, ਹੁਸ਼ਿਆਰਪੁਰ 'ਚ 90, ਤਰਨਾਰਨ 161, ਪਠਾਨਕੋਟ 'ਚ 27, ਮਾਨਸਾ 'ਚ 20, ਕਪੂਰਥਲਾ 24, ਫਰੀਦਕੋਟ 45, ਸੰਗਰੂਰ 'ਚ 97, ਨਵਾਂਸ਼ਹਿਰ 'ਚ 104, ਰੂਪਨਗਰ 17, ਫਿਰੋਜ਼ਪੁਰ 'ਚ 44, ਬਠਿੰਡਾ 41, ਗੁਰਦਾਸਪੁਰ 117, ਫਤਿਹਗੜ੍ਹ ਸਾਹਿਬ 'ਚ 23, ਬਰਨਾਲਾ 21, ਫਾਜ਼ਿਲਕਾ 39 ਮੋਗਾ 54, ਮੁਕਤਸਰ ਸਾਹਿਬ 66 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 29 ਲੋਕਾਂ ਦੀ ਮੌਤ ਹੋ ਚੁੱਕੀ ਹੈ।

PunjabKesari
ਪੰਜਾਬ 'ਚ 152 ਲੋਕ ਹੋਏ ਠੀਕ
ਪੰਜਾਬ 'ਚ ਸ਼ੁੱਕਰਵਾਰ ਤੱਕ 37,950 ਲੋਕਾਂ ਦੇ ਕੋਰੋਨਾ ਟੈਸਟ ਹੋਏ ਸਨ, ਜਿਨ੍ਹਾਂ 'ਚੋਂ  31,219 ਲੋਕਾਂ ਦੀ ਕੋਰੋਨਾ ਸਬੰਧੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਅਤੇ 5 ਹਜ਼ਾਰ ਮਾਮਲਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੰਜਾਬ 'ਚ ਹੁਣ ਤੱਕ ਇਸ ਬੀਮਾਰੀ ਤੋਂ ਨਿਜਾਤ ਪਾ ਕੇ 152 ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ 1550 ਐਕਟਿਵ ਕੇਸ ਚੱਲ ਰਹੇ ਹਨ। ਸਿਹਤ ਵਿਭਾਗ ਦਾ ਮੰਨਣਾ ਹੈ ਕਿ ਵਿਦੇਸ਼ਾਂ ਤੋਂ ਪਰਤੇ ਭਾਰਤੀਆਂ ਕਰਕੇ ਆਉਣ ਵਾਲੇ ਦਿਨਾਂ ਦੌਰਾਨ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 'ਚ ਚੋਖਾ ਵਾਧਾ ਹੋ ਸਕਦਾ ਹੈ।

PunjabKesari
ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 59 ਹਜ਼ਾਰ ਦੇ ਪਾਰ
ਦੇਸ਼ 'ਚ ਕੋਵਿਡ-19 ਨਾਲ ਇੰਫੈਕਟਿਡ ਲੋਕਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 59 ਹਜ਼ਾਰ ਦੇ ਪਾਰ ਪਹੁੰਚ ਗਈ ਹੈ, ਉੱਥੇ ਹੀ 1900 ਤੋਂ ਜ਼ਿਆਦਾ ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 3,320 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 95 ਲੋਕ ਮੌਤ ਦੇ ਮੂੰਹ 'ਚ ਚਲੇ ਗਏ ਹਨ। ਇੰਫੈਕਸ਼ਨ ਦੇ ਕੁੱਲ 39,834 ਐਕਟਿਵ ਕੇਸ ਹਨ, ਜਦੋਂ ਕਿ 17,847 ਲੋਕਾਂ ਨੂੰ ਠੀਕ ਹੋ ਜਾਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।
ਇਹ ਵੀ ਪੜ੍ਹੋ : ਹਰਿਆਣਾ ਦੇ ਸਿਰਸਾ ਤੋਂ ਖਤਰਨਾਕ ਨਸ਼ਾ ਤਸਕਰ ਕਾਬੂ, DGP ਨੇ ਦਿੱਤੀ ਜਾਣਕਾਰੀ


author

Babita

Content Editor

Related News