ਕੋਰੋਨਾ ਆਫ਼ਤ : ਪੰਜਾਬ ''ਚ ਦਾਖ਼ਲ ਹੋਣਾ ਨਹੀਂ ਹੋਵੇਗਾ ਸੌਖਾ, ਸ਼ਰਤਾਂ ''ਤੇ ਹੋਵੇਗੀ ਐਂਟਰੀ

08/26/2020 11:46:46 AM

ਚੰਡੀਗੜ੍ਹ (ਸ਼ਰਮਾ) : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ 'ਚ ਕੋਰੋਨਾ ਕਾਰਨ ਵਿਗੜ ਰਹੇ ਹਾਲਾਤਾਂ ਨੂੰ ਦੇਖਦਿਆਂ ਸੰਕੇਤ ਦਿੱਤਾ ਕਿ ਆਉਣ ਵਾਲੇ ਸਮੇਂ 'ਚ ਬਾਹਰੀ ਸੂਬਿਆਂ ਤੋਂ ਪੰਜਾਬ 'ਚ ਦਾਖ਼ਲ ਹੋਣਾ ਸੌਖਾ ਨਹੀਂ ਹੋਵੇਗਾ ਕਿਉਂਕਿ ਸੂਬੇ 'ਚ ਬਾਹਰੋਂ ਆਉਣ ਵਾਲੇ ਲੋਕਾਂ ਲਈ ਐਂਟਰੀ ਹਿਮਾਚਲ ਪ੍ਰਦੇਸ਼ ਦੀ ਤਰ੍ਹਾਂ ਬਾਸ਼ਰਤ ਹੋ ਸਕਦੀ ਹੈ।

ਇਹ ਵੀ ਪੜ੍ਹੋ : ਜਿਸਮ ਦੇ ਭੁੱਖੇ ਦਰਿੰਦੇ ਨੇ ਕੁੜੀ ਨਾਲ ਕਈ ਵਾਰ ਮਿਟਾਈ ਹਵਸ, ਅਸ਼ਲੀਲ ਤਸਵੀਰਾਂ ਖਿੱਚ ਕੀਤਾ ਵੱਡਾ ਕਾਂਡ

ਸੂਬੇ 'ਚ ਕੋਰੋਨਾ ਮਹਾਮਾਰੀ ਦੀ ਸਥਿਤੀ ਨੂੰ ਚਿੰਤਾਜਨਕ ਕਰਾਰ ਦਿੰਦੇ ਹੋਏ ਸਿਹਤ ਮੰਤਰੀ ਨੇ ਕਿਹਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਸਥਿਤੀ 'ਚ ਸੁਧਾਰ ਨਾ ਹੋਇਆ ਜਾਂ ਸਥਿਤੀ ਹੋਰ ਵਿਗੜਦੀ ਹੈ ਤਾਂ ਸਰਕਾਰ ਨੂੰ ਹੋਰ ਸਖ਼ਤ ਕਦਮ ਚੁੱਕਣੇ ਪੈ ਸਕਦੇ ਹਨ, ਜਿਸ ਲਈ ਸੂਬੇ ਦੇ ਲੋਕਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਾਲਾਬੰਦੀ 'ਚ ਰਿਆਇਤਾਂ ਦੇ ਚੱਲਦੇ ਲੋਕਾਂ ਨੇ ਇਸ ਬੀਮਾਰੀ ਨੂੰ ਹਲਕੇ ’ਚ ਲੈਣਾ ਸ਼ੁਰੂ ਕਰ ਦਿੱਤਾ, ਜਿਸ ਕਾਰਣ ਸਥਿਤੀ ਵਿਗੜਦੀ ਚਲੀ ਗਈ ਤੇ ਸਰਕਾਰ ਨੂੰ ਵੀਕੈਂਡ ਲਾਕਡਾਊਨ ਅਤੇ ਰਾਤ ਦਾ ਕਰਫ਼ਿਊ ਵਰਗੇ ਕਦਮ ਚੁੱਕਣੇ ਪਏ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ DGP ਸੁਮੇਧ ਸਿੰਘ ਸੈਣੀ ਨੂੰ ਰਾਹਤ, ਗ੍ਰਿਫ਼ਤਾਰੀ 'ਤੇ ਲੱਗੀ ਰੋਕ

ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਹੋਰ ਸਖ਼ਤ ਕਦਮ ਚੁੱਕੇ ਜਾਣਗੇ। ਸਿੱਧੂ ਨੇ ਕਿਹਾ ਕਿ ਸੂਬੇ 'ਚ ਕੋਰੋਨਾ ਮਹਾਮਾਰੀ ਦੇ ਕਹਿਰ ਦੇ ਵੱਧਣ ਦਾ ਦੂਜਾ ਕਾਰਣ ਪੰਜਾਬੀ ਲੋਕਾਂ 'ਚ ਮਿਲਣਸਾਰ ਹੋਣਾ ਅਤੇ ਸੁੱਖ-ਦੁੱਖ 'ਚ ਇਕ-ਦੂਜੇ ਨਾਲ ਖੜ੍ਹੇ ਹੋਣ ਦੀ ਪ੍ਰਵਿਰਤੀ ਵੀ ਹੈ, ਜੋ ਸਮਾਜਿਕ ਦੂਰੀ ਦੀ ਲੋੜ ’ਤੇ ਰੁਕਾਵਟ ਪਾਉਂਦੀ ਹੈ। ਸੂਬੇ ਦੇ ਪੰਜ ਮੁੱਖ ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਐੱਸ. ਏ. ਐੱਸ ਨਗਰ ਮੋਹਾਲੀ 'ਚ ਕੋਰੋਨਾ ਦੇ ਵੱਧਦੇ ਕਹਿਰ ਦੇ ਸੰਬੰਧ 'ਚ ਸਿੱਧੂ ਨੇ ਕਿਹਾ ਕਿ ਇਨ੍ਹਾਂ ਸ਼ਹਿਰਾਂ 'ਚ ਜ਼ਿਆਦਾ ਜਨ-ਸੰਖਿਆ ਵੀ ਇਕ ਕਾਰਣ ਹੈ ਪਰ ਮਹਿਕਮਾ ਪੂਰੀ ਤਿਆਰੀ ਨਾਲ ਸਥਿਤੀ ਨਾਲ ਨਜਿੱਠਣ ਦੀ ਕੋਸ਼ਿਸ਼ ਕਰ ਰਿਹਾ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਗੰਡਾਸੇ-ਦਾਤਰਾਂ ਨਾਲ ਵੱਢਿਆ ਨੌਜਵਾਨ, ਖੂਨ ਦੀਆਂ ਵਗਦੀਆਂ ਧਾਰਾਂ ਦੇਖ ਕੰਬੀ ਲੋਕਾਂ ਦੀ ਰੂਹ

ਉਨ੍ਹਾਂ ਕਿਹਾ ਕਿ ਸੂਬੇ 'ਚ ਟੈਸਟਿੰਗ ਦੀਆਂ ਸਹੂਲਤਾਂ 'ਚ ਵਾਧੇ ਦੇ ਨਾਲ-ਨਾਲ ਵੱਖ-ਵੱਖ ਸ਼੍ਰੇਣੀਆਂ ਦੇ ਹਸਪਤਾਲਾਂ 'ਚ ਕੋਰੋਨਾ ਸਬੰਧੀ ਬਿਸਤਰਿਆਂ 'ਚ ਵੀ ਵਾਧਾ ਕੀਤਾ ਜਾ ਰਿਹਾ ਹੈ। ਸਿੱਧੂ ਨੇ ਸੂਬੇ ਦੇ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਾਅ ਲਈ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਸਥਿਤੀ 'ਚ ਸੁਧਾਰ ਨਾ ਹੋਇਆ ਤਾਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਸਰਕਾਰ ਨੂੰ ਹੋਰ ਸਖ਼ਤ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਵੇਗਾ। 

 

Babita

This news is Content Editor Babita