ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵਿਰਾਸਤ-ਏ-ਖਾਲਸਾ ਬੰਦ

Monday, Mar 16, 2020 - 07:41 AM (IST)

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵਿਰਾਸਤ-ਏ-ਖਾਲਸਾ ਬੰਦ

ਸ੍ਰੀ ਅਨੰਦਪੁਰ ਸਾਹਿਬ,(ਦਲਜੀਤ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਵਿਰਾਸਤ-ਏ-ਖਾਲਸਾ ਬੰਦ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵਲੋਂ ਲਏ ਗਏ ਫੈਸਲੇ ਅਨੁਸਾਰ ਪੰਜਾਬ ਸੱਭਿਆਚਾਰਕ ਅਤੇ ਸੈਰ ਸਪਾਟਾ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਅਸਥਾਨ ਵਿਰਾਸਤ-ਏ-ਖਾਲਸਾ ਨੂੰ ਅਗਲੇ ਹੁਕਮਾਂ ਤੱਕ ਸੈਲਾਨੀਆਂ ਲਈ ਬੰਦ ਰੱਖਿਆ ਜਾ ਰਿਹਾ ਹੈ। ਇਸ ਲਈ ਆਉਣ ਵਾਲੇ ਸੈਲਾਨੀਆਂ ਨੂੰ ਅਪੀਲ ਹੈ ਕਿ ਉਹ ਅਗਲੇ ਹੁਕਮਾਂ ਤੱਕ ਵਿਰਾਸਤ-ਏ-ਖਾਲਸਾ ਦੇ ਖੁੱਲ੍ਹਣ ਬਾਰੇ ਜਾਣਕਾਰੀ ਹਾਸਲ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ। ਇਹ ਜਾਣਕਾਰੀ ਵਿਰਾਸਤ-ਏ-ਖਾਲਸਾ ਦੇ ਬੁਲਾਰੇ ਵਲੋਂ ਦਿੱਤੀ ਗਈ।

 


author

Bharat Thapa

Content Editor

Related News