ਕੋਰੋਨਾ ਦਾ ਕਹਿਰ : ਕਰਫਿਊ ਦਰਮਿਆਨ ਜਲੰਧਰ ''ਚ ਲਗਾਈ ਗਈ ਸੀ. ਆਰ. ਪੀ. ਐੱਫ.
Wednesday, Apr 01, 2020 - 06:40 PM (IST)
ਜਲੰਧਰ (ਵਿਕਰਮ) : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਵਧਣ ਤੋਂ ਰੋਕਣ ਲਈ ਸੂਬਾ ਸਰਕਾਰ ਵਲੋਂ ਕਰਫਿਊ ਲਗਾਇਆ ਗਿਆ ਹੈ। ਇਸ ਕਰਫਿਊ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਜਲੰਧਰ ਵਿਚ ਸੀ. ਆਰ. ਐੱਫ. ਤਾਇਨਾਤ ਕੀਤੀ ਗਈ ਹੈ। ਪ੍ਰਸ਼ਾਸਨ ਵਲੋਂ ਭੀੜ ਭਾੜ ਵਾਲੀਆਂ ਥਾਵਾਂ 'ਤੇ ਸੀ. ਆਰ. ਪੀ. ਐੱਫ. ਲਗਾਈ ਗਈ ਹੈ। ਦਰਅਸਲ ਦੇਖਣ ਵਿਚ ਆਇਆ ਸੀ ਕਿ ਲੋਕ ਪੁਲਸ ਦੀ ਸਖਤੀ ਦੇ ਬਾਵਜੂਦ ਘਰਾਂ 'ਚੋਂ ਬਾਹਰ ਨਿਕਲ ਰਹੇ ਸਨ, ਹੁਣ ਕਰਫਿਊ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਅਤੇ ਪੁਲਸ ਦੀ ਮਦਦ ਲਈ ਸੀ. ਆਰ. ਪੀ. ਐੱਫ. ਤਾਇਨਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅਟਾਰੀ ਰਾਹੀਂ ਪਾਕਿ ਗਏ ਦੋ ਲੋਕ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਸਰਹੱਦ ''ਤੇ ਪਈ ਭਾਜੜ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭੀੜ ਭਾੜ ਵਾਲੀਆਂ ਥਾਵਾਂ 'ਤੇ ਸੀ. ਆਰ. ਪੀ. ਐੱਫ. ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਪੁਲਸ ਵਲੋਂ ਪੂਰੀ ਸਖਤੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਵਲੋਂ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ ਪਰ ਪੁਲਸ ਦੀ ਮਦਦ ਲਈ ਲੋਕਲ ਸੀ. ਆਰ. ਪੀ. ਐੱਫ. ਦੀ ਤਾਇਨਾਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਕਾਰਨ ਮਰੀ ਲੁਧਿਆਣਾ ਦੀ ਔਰਤ ਦੀ ਪੁਲਸ ਨੇ ਕਢਵਾਈ ਕਾਲ ਡਿਟੇਲ
ਉਨ੍ਹਾਂ ਦੱਸਿਆ ਕਿ ਸੀ. ਆਰ. ਪੀ. ਐੱਫ. ਦੀਆਂ 6 ਸੈਕਸ਼ਨਾਂ ਜਲੰਧਰ 'ਚ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਕਰਫਿਊ ਨੂੰ ਹੋਰ ਵਧੀਆ ਢੰਗ ਨਾਲ ਲਾਗੂ ਕਰਨ ਲਈ ਵੀ ਸੀ. ਆਰ. ਪੀ. ਐੱਫ. ਦੀ ਮਦਦ ਲਈ ਗਈ ਹੈ। ਇਸ ਦੌਰਾਨ ਐੱਸ. ਐੱਸ. ਪੀ. ਵਲੋਂ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਤਪਾ ਮੰਡੀ : ਘਰ ਜਾ ਕੇ ਪੁਲਸ ਨੇ ਵਰ੍ਹਾਇਆ ਡੰਡਾ, ਗਰਭਵਤੀ ਔਰਤ ਨਾਲ ਧੱਕਾ-ਮੁੱਕੀ ਦਾ ਦੋਸ਼
ਭੁੱਲਰ ਨੇ ਆਖਿਆ ਕਿ ਕਈ ਜਗ੍ਹਾ ਬੱਚੇ ਕ੍ਰਿਕਟ ਖੇਡ ਰਹੇ ਹਨ, ਉਹ ਬੱਚਿਆਂ ਦੇ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਸਮੇਂ ਬੱਚਿਆਂ ਨੂੰ ਬਾਹਰ ਨਾ ਨਿਕਲਣ ਦੇਣ। ਮਾਤਾ-ਪਿਤਾ ਖੁਦ ਬੱਚਿਆਂ ਨੂੰ ਖਤਰੇ ਵਿਚ ਪਾ ਰਹੇ ਹਨ। ਭੁੱਲਰ ਨੇ ਕਿਹਾ ਕਿ ਲੋਕ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਣ ਤਾਂ ਜੋ ਕੋਰੋਨਾ ਵਾਇਰਸ ਨੂੰ ਹਰਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦਾ ਕਹਿਰ, ਇੱਕੋ ਦਿਨ 4 ਪਾਜ਼ੇਟਿਵ ਕੇਸ, ਕੁੱਲ ਗਿਣਤੀ 45 'ਤੇ ਪੁੱਜੀ
ਇਹ ਵੀ ਪੜ੍ਹੋ : ਯੂ.ਪੀ. 'ਚ ਕੋਰੋਨਾ ਨਾਲ ਪਹਿਲੀ ਮੌਤ, 25 ਸਾਲਾ ਨੌਜਵਾਨ ਨੇ ਤੋੜਿਆ ਦਮ