ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਬਣੀ ਜੰਗ ਦਾ ਮੈਦਾਨ, ਆਪਸ 'ਚ ਭਿੜੇ ਵਿਕਰੇਤਾ

Thursday, Jun 04, 2020 - 03:03 PM (IST)

ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਬਣੀ ਜੰਗ ਦਾ ਮੈਦਾਨ, ਆਪਸ 'ਚ ਭਿੜੇ ਵਿਕਰੇਤਾ

ਜਲੰਧਰ (ਸੋਨੂੰ)— ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਸਮਾਜਿਕ ਦੂਰੀ ਦੀ ਗੱਲ ਕਹੀ ਜਾ ਰਹੀ ਹੈ, ਉਥੇ ਹੀ ਸਬਜ਼ੀ ਮੰਡੀ 'ਚ ਸਬਜ਼ੀ ਵਿਕਰੇਤਾਵਾਂ ਵੱਲੋਂ ਆਪਣੀਆਂ ਦੁਕਾਨਾਂ ਲਗਾਉਣ ਨੂੰ ਲੈ ਕੇ ਇਨ੍ਹਾਂ ਸਾਰੇ ਦਾਅਵਿਆਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਸਬਜ਼ੀ ਵਿਕਰੇਤਾਵਾਂ ਵੱਲੋਂ ਇਨ੍ਹਾਂ ਸਾਰੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਗਈ ਹੈ। ਸਬਜ਼ੀ ਵਿਕਰੇਤਾ ਸਬਜ਼ੀ ਦੁਕਾਨਾਂ ਨੂੰ ਲੈ ਕੇ ਇਕ-ਦੂਜੇ 'ਤੇ ਦੋਸ਼ ਲਗਾਉਂਦੇ ਹੋਏ ਨਜ਼ਰ ਆਏ। 

PunjabKesari

ਪੀੜਤ ਸਬਜ਼ੀ ਵਿਕਰੇਤਾ ਅੰਮ੍ਰਿਤਪਾਲ ਸਿੰਘ ਨੇ ਆਪਣੇ ਉੱਪਰ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਲੋਕ ਆਪਣੀਆਂ ਦੁਕਾਨਾਂ ਲਗਾ ਕੇ ਬੈਠੇ ਹਨ ਪਰ ਉਨ੍ਹਾਂ ਨੂੰ ਸਬਜ਼ੀ ਮੰਡੀ 'ਚ ਦੁਕਾਨ ਨਹੀਂ ਲਗਾਉਣ ਦਿੱਤੀ ਜਾ ਰਹੀ। 

PunjabKesari

ਉਥੇ ਹੀ ਸਬਜ਼ੀ ਵਿਕਰੇਤਾ ਐਸੋਸੀਏਸ਼ਨ ਦੇ ਪ੍ਰਧਾਨ ਡਿੰਪਲ ਉਰਫ ਡਿੰਪੀ ਨੇ ਦੱਸਿਆ ਕਿ ਕੁਝ ਲੋਕ ਸਬਜ਼ੀ ਮੰਡੀ 'ਚ ਦੁਕਾਨਾਂ ਲਗਾਉਣ ਨੂੰ ਲੈ ਕੇ ਧੱਕੇਸ਼ਾਹੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਸ ਨੂੰ ਵੀ ਸੂਚਨਾ ਦੇ ਦਿੱਤੀ ਗਈ ਹੈ। 

PunjabKesari

ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਪਰ ਅੱਜ ਸਵੇਰੇ ਕੁਝ ਨੌਜਵਾਨਾਂ ਵੱਲੋਂ ਉਸ ਨੂੰ ਧਮਕਾਇਆ ਗਿਆ ਅਤੇ ਉਸ ਦੇ ਅੱਡੇ 'ਤੇ ਆਪਣੀ ਸਬਜ਼ੀ ਵੇਚਣ ਨੂੰ ਲੈ ਕੇ ਉਸ ਨਾਲ ਝਗੜਾ ਕਰਨ ਲੱਗੇ।

PunjabKesari

ਇਸ ਦੇ ਇਲਾਵਾ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਵੀ ਧਮਕੀਆਂ ਦਿੱਤੀਆਂ। ਉਥੇ ਹੀ ਇਸ ਮਾਮਲੇ 'ਚ ਥਾਣਾ ਨੰਬਰ ਦੇ ਐੱਸ.ਐੱਚ.ਓ. ਰਾਜੇਸ਼ ਠਾਕੁਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੋਲ ਸ਼ਿਕਾਇਤ ਆਈ ਹੈ ਅਤੇ ਇਸ ਮਾਮਲੇ 'ਚ ਜੋ ਵੀ ਦੋਸ਼ੀ ਪਾਇਆ ਗਿਆ, ਉਸ 'ਤੇ ਕਾਰਵਾਈ ਕੀਤੀ ਜਾਵੇਗੀ।

PunjabKesari

PunjabKesari

PunjabKesari


author

shivani attri

Content Editor

Related News