ਜਲੰਧਰ 'ਚੋਂ ਮਿਲਿਆ ਕੋਰੋਨਾ ਵਾਇਰਸ ਦਾ ਇਕ ਹੋਰ ਪਾਜ਼ੇਟਿਵ ਕੇਸ

Sunday, May 31, 2020 - 01:03 PM (IST)

ਜਲੰਧਰ 'ਚੋਂ ਮਿਲਿਆ ਕੋਰੋਨਾ ਵਾਇਰਸ ਦਾ ਇਕ ਹੋਰ ਪਾਜ਼ੇਟਿਵ ਕੇਸ

ਜਲੰਧਰ (ਰੱਤਾ)— ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਫਿਰ ਤੋਂ ਜਲੰਧਰ 'ਚੋਂ ਕੋਰੋਨਾ ਵਾਇਰਸ ਦਾ ਇਕ ਹੋਰ ਪਾਜ਼ੇਟਿਵ ਕੇਸ ਪਾਇਆ ਗਿਆ ਹੈ। ਇਸ ਦੇ ਨਾਲ ਹੀ ਹੁਣ ਜਲੰਧਰ 'ਚ ਕੁੱਲ ਪਾਜ਼ੇਟਿਵ ਕੇਸਾਂ ਦਾ ਅੰਕੜਾ 251 ਤੱਕ ਪਹੁੰਚ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਇਕ 41 ਸਾਲਾ ਪੁਰਸ਼ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਉਕਤ ਵਿਅਕਤੀ ਬੀ. ਐੱਸ. ਐੱਫ. ਦਾ ਜਵਾਨ ਦੱਸਿਆ ਜਾ ਰਿਹਾ ਹੈ, ਜੋਕਿ ਦਿੱਲੀ ਤੋਂ ਪਰਤਿਆ ਸੀ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਵਿਅਕਤੀ ਕਿਹੜੇ ਪਾਜ਼ੇਟਿਵ ਰੋਗੀ ਦੇ ਸੰਪਰਕ 'ਚ ਆਉਣ ਤੋਂ ਬਾਅਦ ਕੋਰੋਨਾ ਪਾਜ਼ੇਟਿਵ ਆਇਆ ਹੈ।

ਜ਼ਿਕਰਯੋਗ ਹੈ ਕਿ ਜਲੰਧਰ 'ਚੋਂ ਹੁਣ ਤੱਕ 251 ਕੋਰੋਨਾ ਦੇ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਜਦਕਿ ਇਨ੍ਹਾਂ 'ਚੋਂ 209 ਮਰੀਜ਼ ਕੋਰੋਨਾ ਖਿਲਾਫ ਜੰਗ ਜਿੱਤ ਦੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 8 ਮਰੀਜ਼ ਕੋਰੋਨਾ ਖਿਲਾਫ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ।


author

shivani attri

Content Editor

Related News