ਜਲੰਧਰ 'ਚ ਕੋਰੋਨਾ ਵਾਇਰਸ ਦੀ ਦਹਿਸ਼ਤ, 9 ਨਵੇਂ ਮਾਮਲੇ ਆਏ ਸਾਹਮਣੇ

Sunday, Apr 26, 2020 - 07:39 PM (IST)

ਜਲੰਧਰ (ਰੱਤਾ) : ਜਲੰਧਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਐਤਵਾਰ ਨੂੰ ਜਲੰਧਰ ਵਿਚ 9 ਪਾਜ਼ੇਟਿਵ ਕੇਸ ਸਾਹਮਣੇ ਆਉਣ ਨਾਲ ਲੋਕਾਂ ਵਿਚ ਭਾਰੀ ਦਹਿਸ਼ਤ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲੇ ਜਲੰਧਰ ਦੇ ਰਾਜ ਨਗਰ, ਬਸਤੀ ਬਾਵਾ ਖੇਲ, ਕਰੋਲ ਬਾਗ, ਸੰਤ ਨਗਰ, ਰਾਜਾ ਗਾਰਡਨ, ਬਸਤੀ ਸ਼ੇਖ ਅੱਡਾ ਤੋਂ ਸਾਹਮਣੇ ਆਏ ਹਨ। 9 ਕੇਸ ਸਾਹਮਣੇ ਆਉਣ ਤੋਂ ਬਾਅਦ ਜਲੰਧਰ ਪ੍ਰਸ਼ਾਸਨ ਵਿਚ ਵੀ ਹੜਕੰਪ ਮਚ ਗਿਆ ਹੈ। ਦੱਸਣਯੋਗ ਹੈ ਕਿ ਜਲੰਧਰ ਜ਼ਿਲੇ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਆਲਮ ਇਹ ਹੈ ਕਿ ਜਲੰਧਰ ਵਿਚ ਕੋਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 78 ਪਹੁੰਚ ਗਈ ਹੈ। ਪੰਜਾਬ ਵਿਚ ਜਲੰਧਰ ਹੀ ਹੈ ਜਿਥੇ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। 

ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 322 ਤੱਕ ਪੁੱਜਾ
ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ 78, ਮੋਹਾਲੀ 'ਚ 63, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 20, ਲੁਧਿਆਣਾ 'ਚ 18, ਅੰਮ੍ਰਿਤਸਰ 'ਚ 14, ਮਾਨਸਾ 'ਚ 13, ਪਟਿਆਲਾ 'ਚ 61, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 2, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 18 ਲੋਕਾਂ ਦੀ ਮੌਤ ਹੋ ਚੁੱਕੀ ਹੈ।


Gurminder Singh

Content Editor

Related News