ਜਲੰਧਰ ''ਚ ਮੁੜ ਕੋਰੋਨਾ ਦਾ ਧਮਾਕਾ, 16 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ
Friday, May 01, 2020 - 08:46 PM (IST)
ਜਲੰਧਰ (ਰੱਤਾ, ਵਿਕਰਮ, ਵੈੱਬ ਡੈਸਕ) : ਸੂਬੇ ਭਰ ਵਿਚੋਂ ਕੋਰੋਨਾ ਮਰੀਜ਼ਾਂ 'ਚ ਟਾਪ 'ਤੇ ਚੱਲ ਰਹੇ ਜਲੰਧਰ 'ਚ ਸ਼ੁੱਕਰਵਾਰ ਨੂੰ ਮੁੜ ਕੋਰੋਨਾ ਦਾ ਧਮਾਕਾ ਹੋਇਆ। ਮਿਲੀ ਜਾਣਕਾਰੀ ਮੁਤਾਬਕ ਜਲੰਧਰ 'ਚ ਕੋਰੋਨਾ ਵਾਇਰਸ ਦੇ 16 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਕੋ ਸਮੇਂ ਵੱਡੀ ਗਿਣਤੀ ਵਿਚ 16 ਨਵੇਂ ਮਾਮਲੇ ਰਿਪੋਰਟ ਹੋਣ ਨਾਲ ਜਲੰਧਰ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖਬਰ, ਕਰਫਿਊ ਦੌਰਾਨ ਪੰਜਾਬ ਸਰਕਾਰ ਦਾ ਉਦਯੋਗ ਖੋਲ੍ਹਣ ਸੰਬੰਧੀ ਨਵਾਂ ਫਰਮਾਨ
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 578 ਹੋਈ
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 578 ਹੋ ਗਈ ਹੈ। ਇਨ੍ਹਾਂ ਵਿਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 200 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 105, ਮੋਹਾਲੀ 'ਚ 89, ਪਟਿਆਲਾ 'ਚ 64, ਅੰਮ੍ਰਿਤਸਰ 'ਚ 91, ਲੁਧਿਆਣਾ 'ਚ 77, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 23, ਤਰਨਾਰਨ 15, ਮਾਨਸਾ 'ਚ 13, ਕਪੂਰਥਲਾ 12, ਹੁਸ਼ਿਆਰਪੁਰ 'ਚ 11, ਫਰੀਦਕੋਟ 6, ਸੰਗਰੂਰ 'ਚ 7 ਕੇਸ, ਮੁਕਤਸਰ ਅਤੇ ਗਰਦਾਸਪੁਰ 'ਚ 4-4 ਕੇਸ, ਮੋਗਾ 'ਚ 5, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 3, ਜਲਾਲਾਬਾਦ 3, ਬਠਿੰਡਾ 'ਚ 2 ਰੋਪੜ 'ਚ 5 ਅਤੇ ਫਿਰੋਜ਼ਪੁਰ 'ਚ 12 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਕਮਿਊਨਿਟੀ ਹੈਲਥ ਸੈਂਟਰ ਦੇ ਲੈਬ ਅਸਿਸਟੈਂਟ ਨੂੰ ਹੋਇਆ ਕੋਰੋਨਾ ਵਾਇਰਸ