ਲੋਕਡਾਊਨ ਕਾਰਨ ਘਰਾਂ ''ਚ ਬੰਦ ਪੰਜਾਬ ਵਾਸੀਆਂ ਲਈ ਚੰਗੀ ਖਬਰ

Saturday, Apr 18, 2020 - 07:11 PM (IST)

ਲੋਕਡਾਊਨ ਕਾਰਨ ਘਰਾਂ ''ਚ ਬੰਦ ਪੰਜਾਬ ਵਾਸੀਆਂ ਲਈ ਚੰਗੀ ਖਬਰ

ਅੰਮ੍ਰਿਤਸਰ (ਦਲਜੀਤ) - ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਘਰਾਂ ਵਿਚ ਡੱਕੇ ਬੈਠੇ ਪੰਜਾਬ ਦੇ ਲੋਕਾਂ ਲਈ ਇਕ ਰਾਹਤ ਭਰੀ ਖਬਰ ਹੈ। ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ 60 ਸਾਲਾ ਹੁਸ਼ਿਆਰਪੁਰ ਦਾ ਹਰਜਿੰਦਰ ਸਿੰਘ ਕੋਰੋਨਾ ਵਾਇਰਸ ਦੀ ਗ੍ਰਿਫਤ ਤੋਂ ਬਾਹਰ ਆ ਗਿਆ ਹੈ। ਸਰਕਾਰੀ ਮੈਡੀਕਲ ਕਾਲਜ ਵਿਚ ਉਕਤ ਮਰੀਜ਼ ਦਾ ਕੀਤਾ ਗਿਆ ਟੈਸਟ ਅੱਜ ਨੈਗੇਟਿਵ ਆਇਆ ਹੈ। ਇਸ ਤੋਂ ਪਹਿਲਾਂ ਵੀ ਹਸਪਤਾਲ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ ਦੇ ਇਕ ਮਰੀਜ਼ ਨੂੰ ਠੀਕ ਕਰਕੇ ਘਰ ਭੇਜਿਆ ਜਾ ਚੁੱਕਾ ਹੈ। ਹਸਪਤਾਲ ਵਲੋਂ ਅਜੇ ਤਕ 2 ਪਾਜ਼ੇਟਿਵ ਮਰੀਜ਼ਾਂ ਨੂੰ ਠੀਕ ਕੀਤਾ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਹ ਰਾਹਤ ਦੀ ਗੱਲ ਹੈ ਕਿ 60 ਸਾਲਾ ਕੋਰੋਨਾ ਨਾਲ ਪੀੜਤ ਵਿਅਕਤੀ ਨੇ ਕੋਵਿਡ-19 'ਤੇ ਫਤਿਹ ਹਾਸਲ ਕੀਤੀ ਹੈ। 

ਇਹ ਵੀ ਪੜ੍ਹੋ : ਕੋਰੋਨਾ ਸੰਕਟ ਦੌਰਾਨ ਕੈਪਟਨ ਦਾ ਸਖਤ ਫਰਮਾਨ, ਪੁਲਸ ਨੂੰ ਦਿੱਤੇ ਸਖਤ ਕਾਰਵਾਈ ਦੇ ਹੁਕਮ

ਅੰਮ੍ਰਿਤਸਰ 'ਚ ਪਿਛਲੇ 11 ਦਿਨਾਂ ਤੋਂ ਨਹੀਂ ਆਇਆ ਕੋਈ ਕੇਸ
ਸਿਹਤ ਵਿਭਾਗ ਨੇ ਪਿਛਲੇ 11 ਦਿਨਾਂ ਤੋਂ ਇਥੇ ਕੋਰੋਨਾ ਪਾਜ਼ੇਟਿਵ ਦਾ ਕੋਈ ਵੀ ਮਾਮਲਾ ਸਾਹਮਣੇ ਨਾ ਆਉਣ ਤੋਂ ਬਾਅਦ ਸੁੱਖ ਦਾ ਸਾਹ ਲਿਆ ਹੈ। ਵਿਭਾਗ ਅਨੁਸਾਰ ਜੇਕਰ 18 ਦਿਨ ਹੋਰ ਕੋਈ ਪਾਜ਼ੇਟਿਵ ਕੇਸ ਸਾਹਮਣੇ ਨਹੀਂ ਆਉਂਦਾ ਤਾਂ ਅੰਮ੍ਰਿਤਸਰ ਓਰੇਂਜ ਜ਼ੋਨ ਵਿਚੋਂ ਨਿਕਲ ਕੇ ਗਰੀਨ ਜ਼ੋਨ ਵਿਚ ਆ ਜਾਵੇਗਾ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਘਰਾਂ ਤੋਂ ਬਾਹਰ ਨਾ ਆਓ ਅਤੇ ਸੋਸ਼ਲ ਡਿਸਟੈਂਸ ਦਾ ਪਾਲਣ ਕਰੋ। ਇਸ ਤੋਂ ਪਹਿਲਾਂ ਜ਼ਿਲੇ ਵਿਚ ਕੁੱਲ 11 ਕੋਰੋਨਾ ਪਾਜ਼ੇਟਿਵ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 2 ਦੀ ਮੌਤ ਹੋ ਚੁੱਕੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਬਣਾਏ ਗਏ ਮਾਪੰਦਡਾਂ ਅਨੁਸਾਰ ਰੋਜ਼ਾਨਾ ਨਵੇਂ ਕੇਸ ਸਾਹਮਣੇ ਆਉਣ 'ਤੇ ਜ਼ਿਲਾ ਅੰਮ੍ਰਿਤਸਰ ਰੈਡ ਜ਼ੋਨ ਵਿਚ ਚਲਾ ਗਿਆ ਸੀ ਪਰ ਬਾਅਦ ਵਿਚ ਸਿਹਤ ਵਿਭਾਗ ਦੇ ਸੁਚੱਜੇ ਪ੍ਰਬੰਧਾਂ ਅਤੇ ਮੌਸਮ ਵਿਚ ਆਏ ਬਦਲਾਅ ਕਾਰਨ ਅਚਾਨਕ ਨਵੇਂ ਆਉਣ ਵਾਲੇ ਕੇਸਾਂ 'ਤੇ ਰੋਕ ਲੱਗ ਗਈ। ਪਿਛਲੇ 10 ਦਿਨਾਂ ਤੋਂ ਜ਼ਿਲੇ ਵਿਚ ਕੋਈ ਵੀ ਕੋਰੋਨਾ ਦਾ ਕੇਸ ਸਾਹਮਣੇ ਨਹੀਂ ਆਇਆ ਹੈ ਜੋ ਕਿ ਸਿਹਤ ਵਿਭਾਗ ਅਤੇ ਜ਼ਿਲਾ ਵਾਸੀਆਂ ਲਈ ਰਾਹਤ ਭਰੀ ਖਬਰ ਹੈ। 

ਇਹ ਵੀ ਪੜ੍ਹੋ : ਜਲੰਧਰ ਦੇ ਮਨਦੀਪ ਚਿੱਟੀ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਕਾਰਣ ਮੌਤ

ਪੰਜਾਬ ਵਿਚ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ
ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸ਼ੁੱਕਰਵਾਰ ਤੱਕ ਪੰਜਾਬ 'ਚੋਂ 214 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ਜ਼ਿਲੇ ਤੋਂ 56, ਨਵਾਂਸ਼ਹਿਰ 'ਚ 19, ਪਠਾਨਕੋਟ ਤੋਂ 24, ਜਲੰਧਰ ਤੋਂ 35, ਹੁਸ਼ਿਆਰਪੁਰ ਤੋਂ 7, ਮਾਨਸਾ 11, ਅੰਮ੍ਰਿਤਸਰ 11, ਲੁਧਿਆਣਾ 15, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਪਟਿਆਲਾ 11, ਫਤਹਿਗੜ੍ਹ ਸਾਹਿਬ 2, ਸੰਗਰੂਰ 3, ਬਰਨਾਲਾ 2, ਫਰੀਦਕੋਟ ਜ਼ਿਲੇ ਤੋਂ 3, ਕਪੂਰਥਲਾ 2,  ਗੁਰਦਾਸਪੁਰ 1,  ਫਿਰੋਜ਼ਪੁਰ 1, ਸ੍ਰੀ ਮੁਕਤਸਰ ਸਾਹਿਬ 1  ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪੰਜਾਬ 'ਚੋਂ 15 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਸਰਕਾਰ ਵਲੋਂ ਜਾਰੀ ਬੁਲੇਟਿਨ ਅਨੁਸਾਰ ਹੁਣ ਤੱਕ ੩੦ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ। 
ਦੂਜੇ ਪਾਸੇ ਕੋਰੋਨਾ ਵਾਇਰਸ ਲਗਭਗ ਪੂਰੀ ਦੁਨੀਆ ਨੂੰ ਆਪਣੀ ਗ੍ਰਿਫਤ ਵਿਚ ਲੈ ਚੁੱਕਾ ਹੈ। ਸਾਰੇ ਵਿਸ਼ਵ ਵਿਚ ਹੁਣ ਤਕ ਕੋਰੋਨਾ ਦੇ 22,14,327 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ 1, 48, 889 ਮੌਤਾਂ ਪੂਰੀ ਦੁਨੀਆ ਵਿਚ ਹੁਣ ਤਕ ਦਰਜ ਕੀਤੀਆਂ ਗਈਆਂ ਹਨ। ਭਾਰਤ ਵਿਚ ਹੁਣ ਤਕ 13387 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ ਇਸ ਨਾਲ 452 ਮੌਤਾਂ ਹੋ ਚੁੱਕੀਆਂ ਹਨ।  

ਇਹ ਵੀ ਪੜ੍ਹੋ : ਵੱਡੀ ਖਬਰ : ਲੁਧਿਆਣਾ 'ਚ ਕੋਰੋਨਾ ਵਾਇਰਸ ਨਾਲ ਪੀੜਤ ਕਾਨੂੰਗੋ ਦੀ ਮੌਤ 


author

Gurminder Singh

Content Editor

Related News