ਲੁਧਿਆਣਾ 'ਚ ਕੋਰੋਨਾ ਦਾ ਤਾਂਡਵ, 38 ਪਾਜ਼ੇਟਿਵ ਮਾਮਲੇ ਆਏ ਸਾਹਮਣੇ

Monday, Jun 15, 2020 - 07:07 PM (IST)

ਲੁਧਿਆਣਾ 'ਚ ਕੋਰੋਨਾ ਦਾ ਤਾਂਡਵ, 38 ਪਾਜ਼ੇਟਿਵ ਮਾਮਲੇ ਆਏ ਸਾਹਮਣੇ

ਲੁਧਿਆਣਾ (ਨਰਿੰਦਰ ਮਹਿੰਦਰੂ/ਸਹਿਗਲ) : ਲੁਧਿਆਣਾ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਲਗਾਤਾਰ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਸੋਮਵਾਰ ਨੂੰ ਜ਼ਿਲ੍ਹੇ ਵਿਚ ਇਕੋ ਸਮੇਂ 38 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। 35 ਮਰੀਜ਼ਾਂ ਦੇ ਨਮੂਨੇ ਸਰਕਾਰੀ ਅਤੇ 3 ਮਰੀਜ਼ਾਂ ਦੇ ਨਮੂਨੇ ਨਿੱਜੀ ਹਸਪਤਾਲ ਦੀ ਲੈਬ ਵਿਚ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ 1 ਮਰੀਜ਼ ਦੀ ਮੌਤ ਹੋਈ ਹੈ। 72 ਸਾਲਾ ਮ੍ਰਿਤਕ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਪਿੰਡ ਮਨਸੂਰਾਂ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਲੁਧਿਆਣਾ ਵਿਚ ਕੋਰੋਨਾ ਮ੍ਰਿਤਕਾਂ ਦੀ ਗਿਣਤੀ 12 ਹੋ ਗਈ ਹੈ। 

ਇਹ ਵੀ ਪੜ੍ਹੋ : ਪਟਿਆਲਾ ਜ਼ਿਲ੍ਹੇ 'ਚ ਵਧਣ ਲੱਗਾ ਕੋਰੋਨਾ ਮਰੀਜ਼ਾਂ ਦਾ ਗ੍ਰਾਫ, 9 ਨਵੇਂ ਮਾਮਲਿਆਂ ਦੀ ਪੁਸ਼ਟੀ  

ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੁਣ ਮਰੀਜ਼ਾਂ ਦਾ ਅੰਕੜਾ ਵੱਧ ਕੇ 400 'ਤੇ ਪਹੁੰਚ ਗਿਆ ਹੈ। ਇਨ੍ਹਾਂ ਵਿਚੋਂ 12 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 205 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੁਣ 184 ਤੋਂ ਵੱਧ ਮਰੀਜ਼ ਅਜੇ ਵੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ। ਲੁਧਿਆਣਾ ਵਿਚ ਲਗਾਤਾਰ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਕਾਰਨ ਲੋਕਾਂ ਵਿਚ ਭਾਰੀ ਡਰ ਦਾ ਮਾਹੌਲ ਹੈ। 

ਇਹ ਵੀ ਪੜ੍ਹੋ : ਰੰਗ 'ਚ ਪਈ ਭੰਗ, ਛੁੱਟੀ ਲੈ ਕੇ ਵਿਆਹ ਕਰਾਉਣ ਆਇਆ ਫ਼ੌਜੀ ਨਿਕਲਿਆ ਕੋਰੋਨਾ ਪਾਜ਼ੇਟਿਵ  

ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3200 ਤੋਂ ਪਾਰ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3200 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 614, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 342, ਲੁਧਿਆਣਾ 'ਚ 400, ਤਰਨਾਰਨ 176, ਮੋਹਾਲੀ 'ਚ 164, ਹੁਸ਼ਿਆਰਪੁਰ 'ਚ 140, ਪਟਿਆਲਾ 'ਚ 159, ਸੰਗਰੂਰ 'ਚ 152 ਕੇਸ, ਨਵਾਂਸ਼ਹਿਰ 'ਚ 129, ਗਰਦਾਸਪੁਰ 'ਚ 170 ਕੇਸ,  ਮੁਕਤਸਰ 73,  ਮੋਗਾ 'ਚ 70, ਫਰੀਦਕੋਟ 86, ਫਿਰੋਜ਼ਪੁਰ 'ਚ 49, ਫਾਜ਼ਿਲਕਾ 50, ਬਠਿੰਡਾ 'ਚ 57, ਪਠਾਨਕੋਟ 'ਚ 143, ਬਰਨਾਲਾ 'ਚ 31, ਮਾਨਸਾ 'ਚ 34, ਫਤਿਹਗੜ੍ਹ ਸਾਹਿਬ 'ਚ 76, ਕਪੂਰਥਲਾ 42, ਰੋਪੜ 'ਚ 79 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2453 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 671 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 74 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਵੀਡੀਓ 'ਚ ਦੇਖੋ, ਘਰੋਂ ਭੱਜੇ ਮੁੰਡਾ-ਕੁੜੀ ਦੇ ਵਿਆਹ 'ਚ ਜਾ ਰਹੇ ਦੋਸਤਾਂ 'ਤੇ ਕਿਵੇਂ ਵਰ੍ਹਿਆ ਪਰਿਵਾਰ ਦਾ ਗੁੱਸਾ


author

Gurminder Singh

Content Editor

Related News