ਚੰਗੀ ਖਬਰ, ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤੀ ਐੱਸ. ਐੱਚ. ਓ. ਅਰਸ਼ਪ੍ਰੀਤ ਕੌਰ

Friday, May 08, 2020 - 07:51 PM (IST)

ਚੰਗੀ ਖਬਰ, ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤੀ ਐੱਸ. ਐੱਚ. ਓ. ਅਰਸ਼ਪ੍ਰੀਤ ਕੌਰ

ਲੁਧਿਆਣਾ : ਕੋਰੋਨਾ ਵਾਇਰਸ ਦੀ ਆਫਤ ਲੁਧਿਆਣਾ ਵਾਸੀਆਂ ਲਈ ਇਕ ਰਾਹਤ ਦੀ ਖਬਰ ਹੈ। ਕੋਰੋਨਾ ਵਾਇਰਸ ਨਾਲ ਜੰਗ ਲੜ ਰਹੀ ਥਾਣਾ ਬਸਤੀ ਜੋਧੇਵਾਲ ਦੀ ਐੱਸ. ਐੱਚ. ਓ. ਅਰਸ਼ਪ੍ਰੀਤ ਕੌਰ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰ ਪਰਤ ਆਈ ਹੈ। ਕੋਰੋਨਾ ਵਾਇਰਸ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਡਾਕਟਰਾਂ ਵਲੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦਰਅਸਲ ਥਾਣਾ ਬਸਤੀ ਜੋਧੇਵਾਲ ਦੀ ਐੱਸ. ਐੱਚ.ਓ. ਅਰਸ਼ਪ੍ਰੀਤ ਕੌਰ ਮਰਹੂਮ ਡੀ. ਸੀ. ਪੀ. ਅਨਿਲ ਕੋਹਲੀ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਦੀ ਜਕੜ ਵਿਚ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਡੀ. ਐੱਮ. ਸੀ. ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ 'ਚੋਂ ਛੁੱਟੀ ਮਿਲਣ ਤੋਂ ਬਾਅਦ ਪੁਲਸ ਅਧਿਕਾਰੀਆਂ ਵਲੋਂ ਅਰਸ਼ਪ੍ਰੀਤ ਕੌਰ ਦਾ ਭਰਵਾਂ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ : ਗੈਂਗਸਟਰ ਭਗਵਾਨਪੁਰੀਆ ਤੋਂ ਪੁੱਛਗਿਛ ਕਾਰਨ ਘਰਾਂ ''ਚ ਬੰਦ ਹੋਏ 32 ਖਾਕੀ ਵਾਲੇ    

ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 38 ਲੱਖ ਤੋਂ ਪਾਰ 
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 38,70,551 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,67,741 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 13,25, 613 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 53045 ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 1832 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1800 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 149 ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।

ਇਹ ਵੀ ਪੜ੍ਹੋ : ਮੁੰਬਈ 'ਚ ਤਾਇਨਾਤ ਹੁਸ਼ਿਆਰਪੁਰ ਦੇ ਹੌਲਦਾਰ ਦੀ ਕੋਰੋਨਾ ਕਾਰਨ ਹੋਈ ਮੌਤ 
 


author

Gurminder Singh

Content Editor

Related News