ਕਰਫਿਊ ਦੌਰਾਨ ਬਠਿੰਡਾ ਵਾਸੀਆਂ ਲਈ ਮਨਪ੍ਰੀਤ ਬਾਦਲ ਦਾ ਸੁਨੇਹਾ (ਵੀਡੀਓ)

03/25/2020 6:02:39 PM

ਬਠਿੰਡਾ (ਵੈਬ ਡੈਸਕ): ਕੋਰੋਨਾ ਵਾਇਰਸ ਦੇ ਪ੍ਰਕੋਪ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਭਾਰਤ ਸਮੇਤ ਪੰਜਾਬ 'ਚ ਵੀ ਲਗਾਤਾਰ ਇਸ ਵਾਇਰਸ ਨੇ ਤੜਥੱਲੀ ਮਚਾਈ ਹੋਈ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਬਠਿੰਡਾ ਵਾਸੀਆਂ ਲਈ ਇਕ ਅਹਿਮ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਲ ਦੀ ਘੜੀ 'ਚ ਗਰੀਬ ਤਬਕੇ ਦੇ ਲਈ ਬਠਿੰਡਾ ਦੇ ਡੀ.ਸੀ. ਨੂੰ 1 ਕਰੋੜ ਦੀ ਰਕਮ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ 'ਚ ਕੋਈ ਵੀ ਗਰੀਬ ਵਿਅਕਤੀ ਭੁੱਖਾ ਨਹੀਂ ਸੋਵੇਗਾ। ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਦੁੱਧ ਅਤੇ ਦਵਾਈ ਲੈਣ 'ਚ ਵੀ ਬੇਹੱਦ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸ ਸਬੰਧੀ ਉਨ੍ਹਾਂ ਨੇ ਕਿਹਾ ਕਿ 12 ਘੰਟਿਆਂ 'ਚ ਇਸ ਨੂੰ ਸੁਨਿਚਿਤ ਕੀਤਾ ਜਾਵੇ ਕਿ ਇਹ ਦੋਵੇਂ ਚੀਜ਼ਾਂ ਨੂੰ ਹਰ ਘਰ 'ਚ ਸਾਫ-ਸੁਥਰੇ ਢੰਗ ਨਾਲ ਪਹੁੰਚਾਇਆ ਜਾ ਸਕੇ।  

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਗਏ ਮੁਲਾਜ਼ਮਾਂ ਲਈ ਪ੍ਰਸ਼ਾਸਨ ਵਲੋਂ ਸਖਤ ਹੁਕਮ ਜਾਰੀ

ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ  29 ਮਰੀਜ਼ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਮਰੀਜ਼ ਉਹੀ ਹਨ, ਜਿਹੜੇ ਮ੍ਰਿਤਕ ਬਲਦੇਵ ਸਿੰਘ ਨਾਲ ਸੰਪਰਕ 'ਚ ਰਹੇ ਹਨ। ਇਸ ਤੋਂ ਇਲਾਵਾ ਦੁਨੀਆ ਭਰ 'ਚ ਕੋਰੋਨਾ ਵਾਇਰਸ ਨਾਲ ਲਗਭਗ  16000 ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਤੋਂ ਇਲਾਵਾ ਭਾਰਤ 'ਚ ਹੁਣ ਤੱਕ  10 ਮੌਤਾਂ ਕੋਰੋਨਾ ਕਾਰਨ  ਹੋ ਚੁੱਕੀਆਂ ਹਨ। ਪੰਜਾਬ 'ਚ ਕੋਰੋਨਾ ਦਾ ਪ੍ਰਭਾਵ ਵਧਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਕਰਫਿਊ ਦੌਰਾਨ ਕਿਸੇ ਨੂੰ ਕਿਸੇ ਵੀ ਕਿਸਮ ਦੀ ਛੋਟ  ਨਹੀਂ ਦਿੱਤੀ ਜਾ ਰਹੀ ਹੈ।

Shyna

This news is Content Editor Shyna