ਮਾਨਸਾ ''ਚ ਕੋਰੋਨਾ ਦਾ ਧਮਾਕਾ, 12 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

05/10/2020 8:04:30 PM

ਮਾਨਸਾ (ਸੰਦੀਪ ਮਿੱਤਲ) : ਮਾਨਸਾ ਜ਼ਿਲੇ 'ਚ 12 ਹੋਰ ਮਰੀਜ਼ ਕੋਰੋਨਾ ਪਾਜ਼ੇਟਿਵ ਆਉਣ ਕੋਰੋਨਾ ਵਾਇਰਸ ਵੱਡਾ ਕਹਿਰ ਬਣ ਕੇ ਟੁੱਟਿਆ ਹੈ। ਜਿਸ ਨੂੰ ਲੈ ਕੇ ਜ਼ਿਲੇ ਵਾਸੀਆਂ ਦੇ ਮਨਾਂ ਅੰਦਰ ਇਸ ਮਹਾਮਾਰੀ ਨੂੰ ਲੈ ਕੇ ਦਹਿਸ਼ਤ ਦਾ ਮਹੌਲ ਬਣ ਗਿਆ ਹੈ। ਇਨ੍ਹਾਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚ ਨੋਇਡਾ ਤੋਂ ਟਰੇਨਿੰਗ ਲੈ ਕੇ ਆਏ ਵਿਦਿਆਰਥੀ, ਬਾਹਰਲੇ ਸੂਬਿਆਂ ਵਿਚੋਂ ਆਏ ਮਜ਼ਦੂਰ ਅਤੇ ਕੁੱਝ ਹੋਰ ਲੋਕ ਸ਼ਾਮਲ ਦੱਸੇ ਜਾ ਰਹੇ ਹਨ। 

ਇਹ ਵੀ ਪੜ੍ਹੋ : ਕੋਰੋਨਾ ਖਿਲਾਫ ਜੰਗ 'ਚ ਮਰਨ ਵਾਲੇ ਕਰਮਚਾਰੀਆਂ ਦੇ ਪਰਿਵਾਰਾਂ ਲਈ ਕੈਪਟਨ ਦਾ ਵੱਡਾ ਐਲਾਨ 

ਪ੍ਰਾਪਤ ਵੇਰਵਿਆਂ 12 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਵਾਧਾ ਹੋਣ ਤੇ ਕੁੱਲ ਗਿਣਤੀ 33 ਹੋ ਗਈ ਹੈ। ਇਨ੍ਹਾਂ 'ਚ 6 ਕੋਰੋਨਾ ਪਾਜ਼ੇਟਿਵ ਮਰੀਜ਼ ਸਿਵਲ ਹਸਪਤਾਲ ਮਾਨਸਾ ਤੋਂ ਠੀਕ ਹੋ ਕੇ ਘਰ ਵਾਪਸ ਜਾ ਚੁੱਕੇ ਹਨ। ਜਦਕਿ ਸਿਵਲ ਹਸਪਤਾਲ ਮਾਨਸਾ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 27 ਰਹਿ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਮਾਨਸਾ ਜ਼ਿਲੇ ਨਾਲ ਸੰਬਧਿਤ ਇਹ ਵਿਦਿਆਰਥੀ ਨੋਇਡਾ ਦਿੱਲੀ ਵਿਖੇ ਕਿਸੇ ਵਿਸ਼ੇ 'ਤੇ ਟਰੇਨਿੰਗ ਲੈਣ ਗਏ ਸਨ ਪਰ ਜਦੋਂ ਟਰੇਨਿੰਗ ਲੈ ਕੇ ਵਾਪਸ ਆਏ ਤਾਂ ਇਨ੍ਹਾਂ ਵਿਦਿਆਰਥੀਆਂ ਸਮੇਤ ਕੁੱਝ ਹੋਰ ਵਿਅਕਤੀਆਂ ਨੂੰ ਇਕਾਂਤਵਾਸ ਬੁਢਲਾਡਾ ਵਿਖੇ ਇਕ ਸੰਸਥਾ 'ਚ ਰੱਖਿਆ ਗਿਆ ਸੀ। ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ। ਅਜਿਹੇ ਪ੍ਰਭਾਵਿਤ ਲੋਕਾਂ ਨੂੰ ਪਹਿਲਾਂ ਤੋਂ ਹੀ ਵੱਖਰੇ ਤੌਰ ਤੇ ਇਕਾਂਤਵਾਸ ਕੀਤਾ ਹੋਇਆ ਸੀ ਅਤੇ ਹਰ ਪੱਖੋਂ ਸਾਵਧਾਨੀਆਂ ਵਰਤ ਕੇ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਚੱਲ ਰਿਹਾ ਹੈ।

ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 40 ਲੱਖ ਤੋਂ ਪਾਰ 
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 40,50,864 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,77, 491 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 14,06, 107 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 61356 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 2041 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1800 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 155 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਘਰ 'ਚ ਏਕਾਂਤਵਾਸ ਸਬੰਧੀ ਐਡਵਾਇਜ਼ਰੀ ਜਾਰੀ


Gurminder Singh

Content Editor

Related News