ਕੋਰੋਨਾ ਸੰਕਟ 'ਚ ਅੱਗੇ ਆਏ ਪੰਜਾਬ ਦੇ ਮੰਤਰੀ ਤੇ ਵਿਧਾਇਕ, ਦੇਣਗੇ ਇਕ ਮਹੀਨੇ ਦੀ ਤਨਖਾਹ
Monday, Mar 23, 2020 - 05:58 PM (IST)
ਚੰਡੀਗੜ੍ਹ : ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਆਪਦਾ ਦੇ ਚੱਲਦੇ ਪੰਜਾਬ ਦੇ ਕਈ ਮੰਤਰੀਆਂ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਵਿਚ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਹਿਕਾਰਤਾ ਤੇ ਜੇਲ•ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਕਿਸੇ ਵੀ ਔਖੀ ਸਥਿਤੀ ਨਾਲ ਨਜਿੱਠਣ ਅਤੇ ਲੋੜਵੰਦਾਂ ਦੀ ਮੱਦਦ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ : 'ਲਾਕ ਡਾਊਨ' 'ਚ ਅੰਮ੍ਰਿਤਸਰ ਪੁਲਸ ਦੀ ਸਖਤੀ, ਨਾ ਨਿਕਲੋ ਘਰੋਂ ਬਾਹਰ
ਇਸ ਤੋਂ ਇਲਾਵਾ ਵਿਧਾਇਕ ਦਰਸ਼ਨ ਸਿੰਘ ਬਰਾੜ, ਅਕਾਲੀ ਵਿਧਾਇਕ ਪਰਮਿੰਦਰ ਢੀਂਡਸਾ, ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਰੇ ਆਈ. ਏ. ਐੱਸ. ਅਫਸਰਾਂ ਨੂੰ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦੀ ਅਪੀਲ ਕੀਤੀ ਹੈ।
ਦੂਜੇ ਪਾਸੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦਾ ਟਾਕਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31 ਮਾਰਚ ਤੱਕ ਸਾਰਾ ਪੰਜਾਬ ਬੰਦ ਕਰਨ ਦਾ ਫੈਸਲਾ ਕੀਤਾ ਹੈ ਅਤੇ ਸਿਰਫ ਜ਼ਰੂਰੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਸ ਦਾ ਬਚਾਅ ਪਰਹੇਜ਼ ਅਤੇ ਅਹਿਤਿਆਤ ਵਰਤਣਾ ਹੈ।
ਇਹ ਵੀ ਪੜ੍ਹੋ : ਕੇਂਦਰੀ ਜੇਲ ਬਠਿੰਡਾ ਤੋਂ ਛੁੱਟੀ 'ਤੇ ਆਇਆ ਵਿਅਕਤੀ ਕੋਰੋਨਾ ਵਾਇਰਸ ਦੇ ਸ਼ੱਕ 'ਚ ਹਸਪਤਾਲ ਦਾਖਲ
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਐਤਵਾਰ ਨੂੰ ਨਵਾਂਸ਼ਹਿਰ ਵਿਚ ਕੋਰੋਨਾ ਦੇ 7 ਹੋਰ ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਇਹ ਉਹੀ ਲੋਕ ਹਨ ਜਿਹੜੇ 72 ਸਾਲਾ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 14 ਤੋਂ ਵੱਧ ਕੇ 21 ਹੋ ਗਈ ਹੈ। ਨਵਾਂਸ਼ਹਿਰ ਦਾ ਬਜ਼ੁਰਗ ਬਲਦੇਵ ਸਿੰਘ ਕੁਝ ਦਿਨ ਪਹਿਲਾਂ ਹੀ ਇਟਲੀ ਤੋਂ ਪਰਤਿਆ ਸੀ। ਜਿਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਅਤੇ ਬਾਅਦ ਵਿਚ ਪਿੰਡ ਪਠਲਾਵਾ 'ਚ ਹੋਏ ਧਾਰਮਿਕ ਸਮਾਗਮ ਵਿਚ ਵੀ ਸ਼ਿਰਕਤ ਕੀਤੀ ਸੀ। ਇਸ ਤੋਂ ਬਾਅਦ ਸਿਹਤ ਵਿਭਾਗ ਵਲੋਂ ਮ੍ਰਿਤਕ ਬਲਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਟੈਸਟ ਕੀਤੇ ਗਏ ਸਨ ਜਿਨ੍ਹਾਂ ਵਿਚ ਪਰਿਵਾਰ ਦੇ 6 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਹੁਣ ਬਲਦੇਵ ਦੇ ਸੰਪਰਕ ਆਏ 7 ਹੋਰ ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦਾ ਕਹਿਰ : ਨਵਾਂਸ਼ਹਿਰ ਦੇ 7 ਹੋਰ ਮਰੀਜ਼ ਆਏ ਪਾਜ਼ੇਟਿਵ