ਸ੍ਰੀ ਮੁਕਤਸਰ ਸਾਹਿਬ ਲਈ ਰਾਹਤਮਈ ਖ਼ਬਰ, 14 ਹੋਰ ਸੈਂਪਲ ਆਏ ਨੈਗੇਟਿਵ

05/10/2020 5:05:58 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੀ ਰਾਹਤਮਈ ਖ਼ਬਰ ਆਈ ਹੈ। ਜਾਂਚ ਲਈ ਭੇਜੇ ਗਏ ਸੈਂਪਲਾਂ ਵਿਚੋਂ 14 ਹੋਰ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਜਾਂਚ ਲਈ ਭੇਜੇ ਗਏ 14 ਸੈਂਪਲ ਨੈਗੇਟਿਵ ਪਾਏ ਗਏ ਹਨ, ਜਦੋਂਕਿ 81 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। 

ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲੇ ਭਰ ਅੰਦਰ 66 ਕੋਰੋਨਾ ਦੇ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਇਕ ਵਿਅਕਤੀ ਠੀਕ ਹੋ ਕੇ ਘਰ ਜਾ ਚੁੱਕਾ ਹੈ ਜਦਕਿ 65 ਮਰੀਜ਼ ਹਸਪਤਾਲ ਵਿਚ ਇਲਾਜ ਅਧੀਨ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਵਿਭਾਗ ਵਲੋਂ ਪੂਰੀ ਸਤਰਕਤਾ ਵਰਤੀ ਜਾ ਰਹੀ ਹੈ ਅਤੇ ਮਰੀਜ਼ਾਂ ਦੀ ਪੂਰੀ ਤਰ੍ਹਾਂ ਦੇਖਭਾਲ ਕੀਤੀ ਜਾ ਰਹੀ ਹੈ।

Gurminder Singh

This news is Content Editor Gurminder Singh