ਮੁਕਤਸਰੀਆਂ ਲਈ ਰਾਹਤ ਭਰੀ ਖਬਰ, 35 ਸੈਂਪਲ ਆਏ ਨੈਗੇਟਿਵ
Monday, May 04, 2020 - 05:53 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ)- ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਆਏ ਮਰੀਜ਼ ਤੇ ਹੋਰ ਸਾਰੇ ਯਾਤਰੀ ਚੜ੍ਹਦੀਕਲਾ ਵਿਚ ਹਨ ਅਤੇ ਅੱਜ ਹੋਰ 35 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਭਰ ਅੰਦਰੋਂ ਅੱਜ 116 ਨਵੇਂ ਸੈਂਪਲ ਲਏ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਅੱਜ ਕੁੱਲ 35 ਸੈਂਪਲਾਂ ਦੀ ਰਿਪੋਰਟ ਨੈਗੇÎਟਿਵ ਆਈ ਹੈ, ਜਦੋਂਕਿ 409 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ 29 ਅਤੇ 30 ਅਪ੍ਰੈਲ ਨੂੰ ਲਏ ਗਏ ਸੈਂਪਲਾਂ ਵਿਚੋਂ ਜ਼ਿਆਦਾਤਰ ਬਾਹਰੀ ਸੂਬਿਆਂ ਤੋਂ ਆਏ ਪੰਜਾਬੀ ਵਿਅਕਤੀਆਂ ਦੇ ਹਨ।
ਇਹ ਵੀ ਪੜ੍ਹੋ : ਕੋਰੋਨਾ ਨਾਲ ਲੜਨ ਲਈ ਬਿੱਟੂ ਨੇ ਦਿੱਤੇ 1 ਕਰੋੜ ਦੇ ਸਿਹਤ ਉਪਕਰਨ
ਸਿਵਲ ਸਰਜਨ ਨੇ ਦੱਸਿਆ ਕਿ ਸਥਾਨਕ ਕੋਵਿਡ-19 ਹਸਪਤਾਲ ਵਿਖੇ ਦਾਖਿਲ ਕੋਰੋਨਾ ਪਾਜ਼ੇਟਿਵ ਮਰੀਜ਼ ਸਹੀ ਸਮੇਂ 'ਤੇ ਦਵਾਈਆਂ ਲੈ ਰਹੇ ਹਨ ਅਤੇ ਸਿਹਤ ਸਟਾਫ਼ ਨੂੰ ਪੂਰਨ ਸਹਿਯੋਗ ਦੇ ਰਹੇ ਹਨ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਪਹਿਨਣ ਤੇ ਹੱਥਾਂ ਨੂੰ ਵਾਰ-ਵਾਰ ਧੋਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਜ਼ੁਕਾਮ, ਖਾਂਸੀ ਜਾਂ ਛਾਤੀ ਵਿਚ ਦਰਦ ਦੀ ਸ਼ਿਕਾਇਤ ਹੈ ਤਾਂ ਤੁਰੰਤ ਨਜ਼ਦੀਕ ਦੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।
ਇਹ ਵੀ ਪੜ੍ਹੋ : ਕੈਨੇਡਾ ’ਚ ਕੋਰੋਨਾ ਵਾਇਰਸ ਨੇ ਲਈ ਇਕ ਹੋਰ ਪੰਜਾਬੀ ਦੀ ਜਾਨ