ਨਾਭਾ : ਮੁਸਲਿਮ ਭਾਈਚਾਰੇ ਦੇ 15 ਲੋਕਾਂ ਨੂੰ ਮਸਜਿਦ ''ਚ ਇਕਾਂਤਵਾਸ ਦੇ ਹੁਕਮ

04/06/2020 2:47:56 PM

ਨਾਭਾ (ਰਾਹੁਲ) : ਕੋਰੋਨਾ ਵਾਇਰਸ ਦੇ ਕਾਰਨ ਪੂਰੇ ਦੇਸ਼ 'ਚ ਲੌਕ ਡਾਊਨ ਦਾ ਐਲਾਨ ਕੀਤਾ ਗਿਆ ਹੈ ਅਤੇ ਪੰਜਾਬ 'ਚ ਲਗਾਤਾਰ ਕਰਫਿਊ ਜਾਰੀ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਮਰਕਜ਼ ਜਮਾਤ ਨਾਲ ਸਬੰਧ ਰੱਖਣ ਵਾਲੇ ਲੋਕਾਂ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਮੁਸਲਮਾਨ ਭਾਈਚਾਰੇ ਦੇ ਲੋਕ ਵੱਖ-ਵੱਖ ਸੂਬਿਆਂ ਤੋਂ ਆ ਕੇ ਨਾਭਾ ਦੀ ਮਸਜਿਦ ਵਿਖੇ ਰੁਕ ਰਹੇ ਹਨ, ਜਿੱਥੇ ਕਰੀਬ 15 ਮੁਸਲਿਮ ਲੋਕਾਂ ਨੂੰ ਇਕਾਂਤਵਾਸ 'ਚ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਦੇ ਮੱਦੇਨਜ਼ਰ ਅੱਜ ਨਾਭਾ ਨਗਰ ਕੌਂਸਲ ਵਲੋਂ ਮਸਜਿਦ ਨੂੰ ਸੈਨੀਟਾਈਜ਼ ਕੀਤਾ ਗਿਆ।

PunjabKesari
ਇਸ ਮੌਕੇ ਫਾਇਰ ਮੁਲਾਜ਼ਮ ਮਹੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਐਸ. ਡੀ. ਐਮ. ਨਾਭਾ ਦੇ ਹੁਕਮਾਂ ਮੁਤਾਬਕ ਪੂਰੇ ਸ਼ਹਿਰ ਨੂੰ ਸੈਨੀਟਾਈਜ਼ ਕਰਨ ਦੇ ਹੁਕਮ ਦਿੱਤੇ ਗਏ ਸਨ ਅਤੇ ਇਸ ਦੇ ਤਹਿਤ ਹੀ ਅੱਜ ਮਸਜਿਦ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ ਕਿਉਂਕਿ ਇੱਥੇ 15 ਦੇ ਕਰੀਬ ਲੋਕਾਂ ਨੂੰ ਇਕਾਂਤਵਾਸ 'ਚ ਰਹਿਣ ਦੇ ਹੁਕਮ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਹਨ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਉਹ ਫਰੀਦਾਬਾਦ, ਲਖਨਊ ਤੋਂ ਆ ਕੇ ਇੱਥੇ ਮਸਜਿਦ 'ਚ ਰਹਿ ਰਹੇ ਸੀ ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਇਕਾਂਤਵਾਸ 'ਚ ਮਸਜਿਦ ਦੇ ਅੰਦਰ ਹੀ ਰਹਿਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਹਤ ਵਿਭਾਗ ਵੱਲੋਂ ਮੁਕੰਮਲ ਤੌਰ 'ਤੇ ਜਾਂਚ ਕਰ ਲਈ ਗਈ ਹੈ ਅਤੇ ਸਾਰੇ ਬਿਲਕੁਲ ਠੀਕ ਹਨ। 


Babita

Content Editor

Related News