ਸਿੱਧੂ ਕੋਰੋਨਾ ਤੋਂ ਬਚਣ ਲਈ ਹਸਪਤਾਲ ਦੇ ਸਟਾਫ ਨੂੰ ਦੇਣ ਆਏ ਮਾਸਕ, ਆਪ ਨਹੀਂ ਪਾਇਆ
Friday, Apr 10, 2020 - 11:10 AM (IST)
ਅੰਮ੍ਰਿਤਸਰ - ਕੋਰੋਨਾ ਵਾਇਰਸ ਦਾ ਕਹਿਰ ਘੱਟ ਹੋਣ ਦੀ ਥਾਂ ਲਗਾਤਾਰ ਵੱਧਦਾ ਜਾ ਰਿਹਾ ਹੈ। ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਬੀਤੇ ਦਿਨ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਮਨ ਸ਼ਰਮਾ ਨੂੰ ਸਟਾਫ ਦੇ ਮੈਂਬਰਾਂ ਲਈ ਮਾਸਕ ਅਤੇ ਸੈਨੀਟਾਈਜ਼ਰ ਉਪਲਬਧ ਕਰਵਾਏ ਗਏ ਸਨ। ਮਾਸਕ ਅਤੇ ਸੈਨੀਟਾਈਜ਼ਰ ਉਪਲਬਧ ਕਰਵਾਉਣ ਹਸਪਤਾਲ ’ਚ ਆਏ ਸਿੱਧੂ ਉਥੇ ਸਿਰਫ 10 ਮਿੰਟ ਹੀ ਰੁਕੇ, ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਸਟਾਫ ਨਰਸਾਂ ਨਾਲ ਗੱਲਬਾਤ ਕੀਤੀ, ਜਦਕਿ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ। ਦੱਸ ਦੇਈਏ ਕਿ ਮਾਸਕ ਅਤੇ ਸੈਨੀਟਾਈਜ਼ਰ ਦੇਣ ਆਏ ਨਵਜੋਤ ਸਿੰਘ ਸਿੱਧੂ ਹਸਪਤਾਲ ’ਚ ਮਾਸਕ ਤੋਂ ਬਿਨਾ ਦਿਖਾਈ ਦਿੱਤੇ। ਕੋਰੋਨਾ ਦੇ ਕਹਿਰ ਦੇ ਬਾਵਜੂਦ ਉਨ੍ਹਾਂ ਨੇ ਆਪਣੇ ਮੂੰਹ ਨੂੰ ਕਿਸੇ ਵੀ ਕੱਪੜੇ ਜਾਂ ਮਾਸਕ ਨਾਲ ਢੱਕਿਆ ਹੋਇਆ ਨਹੀਂ ਸੀ। ਇਸ ਦੌਰਾਨ ਉਹ 1 ਮਿੰਟ ਲਈ ਵੀ ਕੁਰਸੀ ’ਤੇ ਨਹੀਂ ਬੈਠੇ।
ਪੜ੍ਹੋ ਇਹ ਵੀ ਖਬਰ - ਵੱਡੀ ਲਾਪ੍ਰਵਾਹੀ : ਭਗਤਾਂਵਾਲਾ ਅਨਾਜ ਮੰਡੀ ’ਚ ਤਿਆਰ ਰਿਹਾ ਹੈ ‘ਕੋਰੋਨਾ ਬੰਬ’
ਪੜ੍ਹੋ ਇਹ ਵੀ ਖਬਰ - ਕਣਕ ਨੂੰ ਅੱਗ ਲੱਗਣ ਤੋਂ ਬਚਾਓ! ਰੱਖੋ ਇਨ੍ਹਾਂ ਗੱਲਾਂ ਦਾ ਧਿਆਨ : ਪੀ. ਏ. ਯੂ. ਮਾਹਿਰ
ਦੱਸਣਯੋਗ ਹੈ ਕਿ ਜ਼ਰੂਰੀ ਚੀਜ਼ਾਂ ਉਪਲਬਧ ਕਰਵਾਉਂਦੇ ਹੋਏ ਸਿੱਧੂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਵਲੋਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਡਾ. ਰਮਨ ਸ਼ਰਮਾ ਨੇ ਕਿਹਾ ਕਿ ਹਸਪਤਾਲ ਦੀ ਆਈਸੋਲੇਸ਼ਨ ਜਾਂ ਐਮਰਜੈਂਸੀ ’ਚ ਕੰਮ ਕਰਨ ਵਾਲੇ ਸਟਾਫ ਨੂੰ ਇਹ ਸਾਮਾਨ ਦਿੱਤਾ ਜਾਵੇਗਾ। ਵਰਣਨਯੋਗ ਹੈ ਕਿ ਹਸਪਤਾਲ ਦੇ ਡਾਕਟਰਾਂ ਅਤੇ ਕਰਮਚਾਰੀਆਂ ਨੇ ਮਾਸਕ ਅਤੇ ਸੈਨੀਟਾਈਜ਼ਰ ਨਾ ਮਿਲਣ ਕਾਰਣ ਕਈ ਵਾਰ ਹਸਪਤਾਲ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਹੈ, ਜਿਸ ਕਾਰਣ ਸਿੱਧੂ ਅੱਜ ਸਟਾਫ ਨੂੰ ਸਾਮਾਨ ਉਪਲਬਧ ਕਰਵਾਉਣ ਆਏ ਸਨ।
ਪੜ੍ਹੋ ਇਹ ਵੀ ਖਬਰ - ਕਣਕ ਨੂੰ ਅੱਗ ਲੱਗਣ ਤੋਂ ਬਚਾਓ! ਰੱਖੋ ਇਨ੍ਹਾਂ ਗੱਲਾਂ ਦਾ ਧਿਆਨ : ਪੀ. ਏ. ਯੂ. ਮਾਹਿਰ
ਪੜ੍ਹੋ ਇਹ ਵੀ ਖਬਰ - ਸੂਬਾਈ ਪੱਧਰ 'ਤੇ ਸੀਲ ਕੀਤੀਆਂ ਹੱਦਾਂ ਸ਼ਹਿਦ ਦੀਆਂ ਮੱਖੀਆਂ ਦੇ ਪਾਲਕਾਂ ਲਈ ਬਣੀ ਮੁਸੀਬਤ
ਇਸ ਤੋਂ ਇਲਾਵਾ ਨਵਜੋਤ ਸਿੱਧੂ ਦੀ ਟੀਮ ਦੇ ਮੈਂਬਰਾਂ ਵਲੋਂ ਵੀ ਕਰਫਿਊ ਦੇ ਮੌਕੇ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਣ ਦਾ ਕੰਮ ਕੀਤਾ ਜਾ ਰਿਹਾ ਹੈ, ਤਾਂਕਿ ਲਾਕਡਾਊਨ ਦੇ ਸਮੇਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋ ਸਕੇ।