ਕੋਰੋਨਾ ਦਾ ਕਹਿਰ : ਨਵਾਂਸ਼ਹਿਰ ਤੋਂ ਬਾਅਦ ਹੁਣ ਅੰਮ੍ਰਿਤਸਰ ਬਣ ਰਹੀ ਪਾਜ਼ੇਟਿਵ ਮਰੀਜ਼ਾਂ ਦੀ ਚੇਨ
Sunday, Apr 05, 2020 - 05:58 PM (IST)
ਜਲੰਧਰ : ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਤਬਾਹੀ ਮਚਾ ਰਿਹਾ ਹੈ। ਪੰਜਾਬ ਵਿਚ ਵੀ ਇਸ ਨੇ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਆਲਮ ਇਹ ਹੈ ਕਿ ਸ਼ਨੀਵਾਰ ਨੂੰ ਇਕੋ ਦਿਨ ਵਿਚ ਸੂਬੇ 'ਚ ਕੋਰੋਨਾ ਦੇ 8 ਪਾਜ਼ੇਟਿਵ ਕੇਸ ਸਾਹਮਣੇ ਆਏ। ਦੂਜੇ ਪਾਸੇ ਨਵਾਂਸ਼ਹਿਰ ਤੋਂ ਬਾਅਦ ਅੰਮ੍ਰਿਤਸਰ ਵਿਚ ਵੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਚੇਨ ਬਣ ਰਹੀ ਹੈ। ਅੰਮ੍ਰਿਤਸਰ ਵਿਚ ਸ਼ਨੀਵਾਰ ਨੂੰ ਜਿਨ੍ਹਾਂ 3 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਉਹ ਤਿੰਨੇ ਲੋਕ ਹਜ਼ੂਰੀ ਰਾਗੀ ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਦੇ ਕੀਰਤਨੀ ਜਥੇ ਵਿਚ ਹਰਮੋਨੀਅਮ ਵਜਾਉਣ ਵਾਲੇ ਉਸ ਸ਼ਖਸ ਦੇ ਪਰਿਵਾਰਕ ਮੈਂਬਰ ਹਨ ਜਿਸ ਦੀ ਰਿਪੋਰਟ ਸ਼ੁੱਕਰਵਾਰ ਨੂੰ ਪਾਜ਼ੇਟਿਵ ਆਈ ਸੀ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਚੱਲਦੇ ਅੰਮ੍ਰਿਤਸਰ ਪ੍ਰਸ਼ਾਸਨ ਦਾ ਵੱਡਾ ਫੈਸਲਾ, 63 ਇਲਾਕੇ ਪੂਰੀ ਤਰ੍ਹਾਂ ਸੀਲ
ਇਨ੍ਹਾਂ ਵਿਚ ਹਰਮੋਨੀਅਮ ਵਜਾਉਣ ਵਾਲੇ ਦੀ ਪਤਨੀ, ਬੇਟਾ ਅਤੇ ਪੋਤਾ ਸ਼ਾਮਲ ਹਨ। ਤਿੰਨਾਂ ਨੂੰ ਆਈਸੋਲੇਸ਼ਨ ਵਾਰਡ ਵਿਚ ਭਰਤੀ ਕੀਤਾ ਗਿਆ ਹੈ। ਖਾਲਸਾ ਦੀ ਚਾਚੀ ਸ਼ੁੱਕਰਵਾਰ ਨੂੰ ਕੋਰੋਨਾ ਨਾਲ ਪੀੜਤ ਪਾਈ ਗਈ ਸੀ। ਉਧਰ, ਜਲੰਧਰ ਦੇ ਪਿੰਡ ਲੋਹੀਆਂ 'ਚ 28 ਮਾਰਚ ਨੂੰ ਨਿਰਮਲ ਸਿਘ ਨਾਲ ਮਿਲਣ ਅੰਮ੍ਰਿਤਸਰ ਗਈ ਉਨ੍ਹਾਂ ਦੀ ਧੀ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਨਿਰਮਲ ਸਿੰਘ ਦੀ ਧੀ ਦਾ ਇਲਾਜ ਜਲੰਧਰ ਦੇ ਸਿਵਲ ਹਸਪਤਾਲ ਵਿਚ ਚੱਲ ਰਿਹਾ ਹੈ। ਹੁਣ ਤਕ ਨਿਰਮਲ ਸਿੰਘ ਦੇ ਸੰਪਰਕ ਵਿਚ ਆਏ 6 ਲੋਕ ਪਾਜ਼ੇਟਿਵ ਆ ਚੁੱਕੇ ਹਨ ਜਦਕਿ ਪੁਲਸ ਵਲੋਂ ਇਨ੍ਹਾਂ ਦੇ ਸੰਪਰਕ ਵਿਚ ਆਏ ਹੋਰ ਲੋਕਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਇਹ ਵੀ ਪੜ੍ਹੋ : ਦੇਸ਼ ''ਚ ਤਬਲੀਗੀ ਜਮਾਤ ਨੂੰ ਲੈ ਕੇ ਹਾਹਾਕਾਰ! ਬਠਿੰਡਾ ਪੁੱਜੇ 40 ਲੋਕਾਂ ਦੀ ਹੋਈ ਪਛਾਣ
26 ਦਿਨਾਂ 'ਚ 1824 ਦੇ ਲਏ ਸੈਂਪਲ
ਸੂਬੇ ਵਿਚ ਕੋਰੋਨਾ ਪਾਜ਼ੇਟਿਵ ਦਾ ਪਹਿਲਾ ਕੇਸ 9 ਮਾਰਚ ਨੂੰ ਹੁਸ਼ਿਆਰਪੁਰ 'ਚ ਸਾਹਮਣੇ ਆਇਆ ਸੀ। 9 ਮਾਰਚ ਤੋਂ 4 ਅਪ੍ਰੈਲ ਤਕ 67 ਲੋਕ ਕੋਰੋਨਾ ਪਾਜ਼ੇਟਿਵ ਆ ਚੁੱਕੇ ਹਨ। ਇਨ੍ਹਾਂ ਵਿਚੋਂ 1520 ਦੀ ਰਿਪੋਰਟ ਨੈਗੇਟਿਵ ਅਤੇ 239 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਭ ਤੋਂ ਵੱਧ ਮਾਮਲੇ ਨਵਾਂਸ਼ਹਿਰ 'ਚ 19 ਅਤੇ ਮੋਹਾਲੀ ਵਿਚ 15 ਆਏ ਹਨ। ਇਨ੍ਹਾਂ ਵਿਚ ਜ਼ਿਆਦਾਤਰ ਮਾਮਲੇ ਉਹੀ ਹਨ ਜਿਹੜੇ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ।
ਇਹ ਵੀ ਪੜ੍ਹੋ : ਜਲੰਧਰ: ਮਾਨਸਿਕ ਤੌਰ ''ਤੇ ਪਰੇਸ਼ਾਨ ਮੁੰਡੇ ਨੇ ਕੈਪਟਨ ਨੂੰ ਕੀਤਾ ਟਵੀਟ, ਦੋ ਘੰਟਿਆਂ ''ਚ ਮਿਲੀ ਮਦਦ