ਨਵਾਂਸ਼ਹਿਰ 'ਚ ਕੋਰੋਨਾ ਦੇ ਦੋ ਹੋਰ ਪਾਜ਼ੇਟਿਵ ਮਾਮਲੇ ਆਏ ਸਾਹਮਣੇ
Tuesday, Apr 28, 2020 - 07:36 PM (IST)
ਨਵਾਂਸ਼ਹਿਰ : ਨਵਾਂਸ਼ਹਿਰ ਜ਼ਿਲੇ ਵਿਚ ਕਰੋਨਾ ਦੇ ਦੋ ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਮਾਮਲੇ ਬਲਾਚੌਰ ਦੇ ਪਿੰਡ ਬੂਥਗੜ੍ਹ ਦੇ ਹਨ। ਜਿੱਥੇ ਪਹਿਲਾਂ ਹੀ ਇਕ ਡਰਾਈਵਰ ਜਤਿੰਦਰ ਕੁਮਾਰ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਦੌਰਾਨ ਜਤਿੰਦਰ ਦੇ ਸੰਪਰਕ ਵਿਚ ਆਉਣ ਵਾਲੇ ਲਗਭਗ 50 ਦੇ ਕਰੀਬ ਲੋਕਾਂ ਦੇ ਟੈਸਟ ਕੀਤੇ ਗਏ ਸਨ ਜਿਨ੍ਹਾਂ ਵਿਚ ਡਰਾਈਵਰ ਦੀ ਮਾਂ ਅਤੇ ਕਲੀਂਡਰ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦਕਿ ਬਾਕੀ ਸਾਰੇ ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਰਾਜਿੰਦਰ ਭਾਟੀਆ ਨੇ ਦਿੱਤੀ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਮਰਹੂਮ ਏ. ਸੀ. ਪੀ. ਦੇ ਗੰਨਮੈਨ ਨੇ ਦਿੱਤੀ ਕੋਰੋਨਾ ਨੂੰ ਮਾਤ, ਰਿਪੋਰਟ ਆਈ ਨੈਗੇਟਿਵ
ਪੰਜਾਬ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹੋਈ 336
ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁੱਲ 334 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ 79, ਮੋਹਾਲੀ 'ਚ 64, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 22, ਲੁਧਿਆਣਾ 'ਚ 18, ਅੰਮ੍ਰਿਤਸਰ 'ਚ 14, ਮਾਨਸਾ 'ਚ 13, ਪਟਿਆਲਾ 'ਚ 61, ਹੁਸ਼ਿਆਰਪੁਰ 'ਚ 8, ਤਰਨਾਰਨ 6 ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 3 ਕਪੂਰਥਲਾ 3, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਦੁਬਈ 'ਚ ਪੰਜਾਬੀ ਨੌਜਵਾਨ ਦੀ ਹਾਦਸੇ 'ਚ ਮੌਤ, ਪਰਿਵਾਰ ਨੂੰ ਲਾਸ਼ ਦੇਣ ਤੋਂ ਕੀਤਾ ਇਨਕਾਰ