ਜਲੰਧਰ ''ਚ ਇਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ, ਕੁੱਲ ਪੀੜਤਾਂ ਦੀ ਗਿਣਤੀ ਹੋਈ 48

Monday, Apr 20, 2020 - 08:19 PM (IST)

ਜਲੰਧਰ ''ਚ ਇਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ, ਕੁੱਲ ਪੀੜਤਾਂ ਦੀ ਗਿਣਤੀ ਹੋਈ 48

ਜਲੰਧਰ (ਰੱਤਾ) : ਜਲੰਧਰ 'ਚ ਸੋਮਵਾਰ ਨੂੰ ਕੋਰੋਨਾ ਵਾਇਰਸ ਇਕ ਨਵੇਂ ਕੇਸ ਦੀ ਪੁਸ਼ਟੀ ਕੀਤੀ ਗਈ ਹੈ। ਇੱਥੇ ਮਖਦੂਮਪੁਰਾ ਦੇ ਰਹਿਣ ਵਾਲੇ ਸਾਜਿਦ ਨਾਂ ਦੇ ਵਿਅਕਤੀ ਦਾ ਕੋਰੋਨਾ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਇਸ ਤੋਂ ਬਾਅਦ ਜ਼ਿਲੇ ਅੰਦਰ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 48 'ਤੇ ਪੁੱਜ ਗਈ ਹੈ। ਸ਼ਹਿਰ ਦੇ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ 'ਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਹੁਣ ਤੱਕ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 245 'ਤੇ ਪੁੱਜ ਗਿਆ ਹੈ, ਜਦੋਂ ਕਿ ਇਸ ਭਿਆਨਕ ਮਹਾਂਮਾਰੀ ਕਾਰਨ ਹੁਣ ਤੱਕ ਸੂਬੇ ਅੰਦਰ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। 


author

Babita

Content Editor

Related News