ਪੰਜਾਬ ''ਚ ਕੋਰੋਨਾ ਦੇ ''ਨਵੇਂ ਸਟਰੇਨ'' ਦੀ ਐਂਟਰੀ, 2 ਲੋਕਾਂ ''ਚ ਮਿਲਿਆ ਵਾਇਰਸ
Monday, Mar 15, 2021 - 11:10 AM (IST)
ਚੰਡੀਗੜ੍ਹ (ਪਾਹਵਾ) : ਪੰਜਾਬ 'ਚ ਕੋਰੋਨਾ ਦੀ ਚੱਲ ਰਹੀ ਤੀਜੀ ਲਹਿਰ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਕੁੱਝ ਦਿਨਾਂ ਤੋਂ ਪੰਜਾਬ 'ਚ ਲਗਾਤਾਰ ਕੋਰੋਨਾ ਦੇ ਕੇਸਾਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸੇ ਦੌਰਾਨ ਪੰਜਾਬ 'ਚ ਕੋਰੋਨਾ ਵਾਇਰਸ ਦੇ ਨਵੇਂ ਸਟਰੇਨ ਦੀ ਐਂਟਰੀ ਨੇ ਵੀ ਹਫੜਾ-ਦਫੜੀ ਮਚਾ ਦਿੱਤੀ ਹੈ। N440K ਦੇ ਨਾਂ ਵਾਲੇ ਇਸ ਸਟਰੇਨ ਦੇ ਪੰਜਾਬ 'ਚ 2 ਮਾਮਲੇ ਸਾਹਮਣੇ ਆਏ ਹਨ, ਜਿਸ ਦੀ ਪੁਸ਼ਟੀ ਸਿਹਤ ਮਹਿਕਮੇ ਦੇ ਪ੍ਰਿੰਸੀਪਲ ਸਕੱਤਰ ਹੁਸਨ ਲਾਲ ਨੇ ਕੀਤੀ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਚੜ੍ਹਦੀ ਸਵੇਰ ਵਾਪਰਿਆ ਰੂਹ ਕੰਬਾਊ ਹਾਦਸਾ, ਤੇਜ਼ ਰਫ਼ਤਾਰ ਬੱਸ ਨੇ ਲਈ ਵਿਅਕਤੀ ਦੀ ਜਾਨ
ਉਕਤ 2 ਮਾਮਲੇ ਪਟਿਆਲਾ ਦੀ ਲੈਬ ਤੋਂ ਭੇਜੇ ਗਏ ਸੈਂਪਲਾਂ 'ਚੋਂ ਸਾਹਮਣੇ ਆਏ ਹਨ, ਜਿਸ ਦੀ ਦਿੱਲੀ ਸਥਿਤ ਇੰਸਟੀਚਿਊਟ ਫਾਰ ਜੀਨੋਮਿਕਸ ਐਂਡ ਇੰਟੀਗ੍ਰੇਟਿਵ ਬਾਇਓਲਾਜੀ (ਆਈ. ਜੀ. ਆਈ. ਬੀ.) ਤੋਂ ਅਧਿਕਾਰਤ ਸੈਂਪਲ ਰਿਪੋਰਟ ਪ੍ਰਾਪਤ ਨਹੀਂ ਹੋਈ ਹੈ। ਮਹਿਕਮੇ ਨੇ ਪਟਿਆਲਾ ਤੋਂ ਭੇਜੇ ਗਏ ਸਾਰੇ ਸੈਂਪਲਾਂ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਸੰਪਰਕ ਵਾਲੇ ਲੋਕਾਂ ਨੂੰ ਟਰੇਸ ਕਰ ਲਿਆ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜੱਥੇਦਾਰ 'ਦਿਆਲ ਸਿੰਘ ਕੋਲਿਆਂਵਾਲੀ' ਦਾ ਦਿਹਾਂਤ
ਪੀ. ਜੀ. ਆਈ. ਚੰਡੀਗੜ੍ਹ ਦੇ ਡਾਇਰੈਕਟਰ ਨੇ ਇਸ ਗੱਲ ਦਾ ਸ਼ੱਕ ਜ਼ਾਹਰ ਕੀਤਾ ਹੈ ਕਿ ਦੇਸ਼ 'ਚ ਕੋਰੋਨਾ ਦਾ ਨਵਾਂ ਸਟਰੇਨ ਜ਼ਿਆਦਾ ਖ਼ਤਰਨਾਕ ਹੋ ਸਕਦਾ ਹੈ। ਦੱਸਣਯੋਗ ਹੈ ਕਿ ਸੂਬੇ 'ਚ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਸਰਕਾਰ ਵੱਲੋਂ ਪਹਿਲਾਂ ਹੀ ਕਈ ਜ਼ਿਲ੍ਹਿਆਂ 'ਚ ਨਾਈਟ ਕਰਫ਼ਿਊ ਲਾਇਆ ਗਿਆ ਹੈ। ਇਸ ਦੇ ਤਹਿਤ ਹੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਈਟ ਕਰਫ਼ਿਊ ਲਾਇਆ ਗਿਆ ਹੈ।
ਨੋਟ : ਪੰਜਾਬ 'ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਖ਼ਤਰੇ ਬਾਰੇ ਦਿਓ ਆਪਣੀ ਰਾਏ