ਭਾਈ ਨਿਰਮਲ ਸਿੰਘ ਖਾਲਸਾ ਦੇ ਪਰਿਵਾਰਕ ਮੈਂਬਰ 'ਤੇ ਨਜ਼ਦੀਕੀ ਪ੍ਰਾਈਵੇਟ ਹਸਪਤਾਲ 'ਚ ਸ਼ਿਫਟ

04/05/2020 7:40:05 PM

ਅੰਮ੍ਰਿਤਸਰ (ਦਲਜੀਤ) : ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਜੇਰੇ ਇਲਾਜ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਨੂੰ ਅੱਜ ਪ੍ਰਾਈਵੇਟ ਹਸਪਤਾਲ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਇਨ੍ਹਾਂ ਮਰੀਜ਼ਾਂ ਵਿਚ ਭਾਈ ਖਾਲਸਾ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਉਨ੍ਹਾਂ ਦੇ ਸਹਾਇਕ ਰਾਗੀ ਭਾਈ ਦਰਸ਼ਨ ਸਿੰਘ,ਅਤੇ ਉਨ੍ਹਾਂ ਦੇ ਚਾਰ ਪਰਿਵਾਰਕ ਮੈਂਬਰਾਂ ਨੂੰ ਵੀ ਉਕਤ ਹਸਪਤਾਲ ਵਿਖੇ ਭੇਜਿਆ ਗਿਆ ਹੈ। ਇਹ ਫੈਸਲਾ ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ਤੋਂ ਬਾਅਦ ਡਾਕਟਰਾਂ 'ਤੇ ਲਗਾਏ ਗਏ ਅਣਗਹਿਲੀ ਦੇ ਦੋਸ਼ਾਂ ਦੇ ਚੱਲਦੇ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਵੱਡੀ ਖਬਰ : ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਛੇਵੀਂ ਮੌਤ

ਇਥੇ ਇਹ ਵੀ ਦੱਸਣਯੋਗ ਹੈ ਕਿ ਭਾਈ ਦਰਸ਼ਨ ਸਿੰਘ ਕੋਰੋਨਾ ਵਾਇਰਸ ਤੋਂ ਪੀੜਤ ਹਨ ਅਤੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਹੋ ਰਹੇ ਇਲਾਜ ਤੋਂ ਅਸੰਤੁਸ਼ਟੀ ਜ਼ਾਹਿਰ ਕੀਤੀ ਸੀ। ਇਸ ਸਬੰਧੀ ਸਿਵਲ ਸਰਜਨ ਡਾਕਟਰ ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਕਿ ਭਾਈ ਦਰਸ਼ਨ ਸਿੰਘ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਬੇਨਤੀ ઠਕੀਤੀ ਗਈ ਸੀ ਕਿ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ 'ਚ ਤਬਦੀਲ ਕੀਤਾ ਜਾਵੇ। ਉਸ ਤੋਂ ਬਾਅਦ ਉਨ੍ਹਾਂ ਨੂੰ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ 68 ਹੋਈ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ, ਦੋਰਾਹਾ 'ਚ ਵੀ ਮਿਲਿਆ ਮਰੀਜ਼

ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਵਾਇਰਸ ਦੇ ਚੱਲਦੇ ਅਕਾਲ ਚਲਾਣਾ ਕਰ ਗਏ ਸਨ। ਇਸ ਤੋਂ ਬਾਅਦ ਸਾਵਧਾਨੀ ਵਰਤਦਿਆਂ ਉਨ੍ਹਾਂ ਦੇ ਪਰਿਵਾਰ ਦੀ ਜਾਂਚ ਕੀਤੀ ਗਈ ਜਿਸ ਤੋਂ ਬਾਅਦ ਪਤਾ ਲੱਗਿਆ ਕਿ ਉਨ੍ਹਾਂ ਦੀ ਪਤਨੀ, ਧੀ ਤੇ ਚਾਚੀ ਕੋਰੋਨਾ ਵਾਇਰਸ ਪਾਜ਼ੇਟਿਵ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਆਈਸੋਲੇਟ ਕੀਤਾ ਗਿਆ। ਇਸ ਦਰਣਿਆਨ ਭਾਈ ਖਾਲਸਾ ਅਕਾਲ ਚਲਾਣੇ ਤੋਂ ਪਹਿਲਾਂ ਆਈਸੋਲੇਸ਼ਨ ਵਾਰਡ 'ਚ ਦਾਖਲ ਰਹਿੰਦੇ ਹੋਏ ਆਪਣੇ ਬੇਟੇ ਨਾਲ ਫੋਨ 'ਤੇ ਗੱਲ ਕੀਤੀ ਅਤੇ ਦੱਸਿਆ ਸੀ ਕਿ ਆਈਸੋਲੇਸ਼ਨ ਵਾਰਡ 'ਚ ਉਨ੍ਹਾਂ ਦਾ ਸਹੀ ਇਲਾਜ ਨਹੀਂ ਹੋ ਰਿਹਾ। ਇਸ ਗੱਲਬਾਤ ਦਾ ਬਕਾਇਦਾ ਆਡੀਓ ਵੀ ਵਾਇਰਲ ਹੋਇਆ ਹੈ।

ਇਹ ਵੀ ਪੜ੍ਹੋ : ਕੋਰੋਨਾ ਕਾਰਨ ਪਿੰਡ ਵਾਲਿਆਂ ਵਲੋਂ ਲਾਏ ਨਾਕੇ ''ਤੇ ਫਸਿਆ ਪੁਲਸ ਮੁਲਾਜ਼ਮ, ਸਾਹਮਣੇ ਆਈ ਕਰਤੂਤ


Gurminder Singh

Content Editor

Related News