ਪਰਮਿੰਦਰ ਢੀਂਡਸਾ ਦੀ ਪਤਨੀ ਨੂੰ ਵੀ ਹੋਇਆ ਕੋਰੋਨਾ, ਪਿਓ-ਪੁੱਤ ਹੋਏ ਇਕਾਂਤਵਾਸ

Friday, Aug 28, 2020 - 06:12 PM (IST)

ਪਰਮਿੰਦਰ ਢੀਂਡਸਾ ਦੀ ਪਤਨੀ ਨੂੰ ਵੀ ਹੋਇਆ ਕੋਰੋਨਾ, ਪਿਓ-ਪੁੱਤ ਹੋਏ ਇਕਾਂਤਵਾਸ

ਸੰਗਰੂਰ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਇਸ ਕਦਰ ਵੱਧ ਰਿਹਾ ਹੈ ਕਿ ਸਿਆਸੀ ਆਗੂਆਂ ਤੋਂ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਕੋਰੋਨਾ ਨੇ ਆਪਣੀ ਚਪੇਟ 'ਚ ਲੈ ਲਿਆ ਹੈ। ਅੱਜ ਸਾਬਕਾ ਖ਼ਜ਼ਾਨਾ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਪਤਨੀ ਦੀ ਰਿਪੋਰਟ ਪਾਜ਼ੇਟਿਵ ਆਉਣ 'ਤੇ ਢੀਂਡਸਾ ਨੇ ਤੇ ਉਨ੍ਹਾਂ ਦੇ ਪਿਤਾ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਫੇਸਬੁੱਕ ਪੇਜ 'ਤੇ ਵੀ ਸਾਂਝੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਦਿਨ ਹੋਏ ਕੋਰੋਨਾ ਟੈਸਟ 'ਚ ਬੇਸ਼ੱਕ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ ਪਰ ਸਰਕਾਰ ਦੀਆਂ ਹਦਾਇਤਾਂ ਮੰਨਦੇ ਹੋਏ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।

PunjabKesari

 

ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਢੀਂਡਸਾ ਲਹਿਰਾਗਾਗਾ ਤੋਂ ਵਿਧਾਇਕ ਹਨ ਤੇ ਅਕਾਲੀ ਦਲ ਦੀ ਸਰਕਾਰ ਵੇਲੇ ਖ਼ਜ਼ਾਨਾ ਤੇ ਯੋਜਨਾ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਵੀ ਰਹੇ ਹਨ।


author

Shyna

Content Editor

Related News