ਪਠਾਨਕੋਟ ''ਚ ਮੁੜ ਕੋਰੋਨਾ ਦਾ ਧਮਾਕਾ, 6 ਪਾਜ਼ੇਟਿਵ ਕੇਸ ਆਏ ਸਾਹਮਣੇ
Sunday, May 24, 2020 - 06:02 PM (IST)

ਪਠਾਨਕੋਟ (ਆਦਿੱਤਿਆ, ਧਰਮਿੰਦਰ) : ਕੁਝ ਦਿਨ ਸ਼ਾਂਤ ਰਹਿਣ ਤੋਂ ਬਾਅਦ ਪਠਾਨਕੋਟ ਵਿਚ ਕੋਰੋਨਾ ਵਾਇਰਸ ਨੇ ਮੁੜ ਧਮਾਕਾ ਕੀਤਾ ਹੈ। ਪਠਾਨਕੋਟ ਵਿਚ ਕੋਰੋਨਾ ਵਾਇਰਸ ਦੇ 6 ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਪਾਜ਼ੇਟਿਵ ਮਾਮਲੇ ਇਥੋਂ ਦੇ ਢਾਂਗੂ ਰੋਡ ਦੇ ਰਹਿਣ ਵਾਲੇ ਪਹਿਲਾਂ ਹੀ ਪਾਜ਼ੇਟਿਵ ਆਏ ਵਿਅਕਤੀ ਦੇ ਸੰਪਰਕ ਵਿਚ ਆਉਣ ਵਾਲੇ ਹਨ। ਉਕਤ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਵਿਭਾਗ ਵਲੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੇ ਸੈਂਪਲ ਵੀ ਜਾਂਚ ਲਈ ਲਏ ਗਏ ਸਨ ਜਿਨ੍ਹਾਂ 'ਚੋਂ 6 ਵਿਅਕਤੀਆਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੇ ਪਠਾਨਕੋਟ ''ਚ ਕੋਰੋਨਾ ਦੇ 1-1 ਨਵੇਂ ਮਾਮਲੇ ਦੀ ਪੁਸ਼ਟੀ
ਐਤਵਾਰ ਨੂੰ ਪਠਾਨਕੋਟ ਵਿਚ ਕੋਰੋਨਾ ਵਾਇਰਸ ਦੇ ਕੁੱਲ 7 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਪਠਾਨਕੋਟ ਵਿਚ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 39 ਹੋ ਗਈ ਹੈ, ਜਿਨ੍ਹਾਂ ਵਿਚੋਂ 27 ਵਿਅਕਤੀ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਇਕ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਹੁਣ ਪਠਾਨਕੋਟ ਵਿਚ ਕੋਰੋਨਾ ਦੇ 10 ਕੇਸ ਐਕਟਿਵ ਹਨ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਚਿਤਾਵਨੀ, ਆਉਣ ਵਾਲੇ ਦਿਨਾਂ ਵਿਚ ਗਰਮੀ ਕੱਢੇਗੀ 'ਵੱਟ'