ਕੋਰੋਨਾ ਦਾ ਕਹਿਰ, ਵਿਦਿਆਰਥੀਆਂ ਤੋਂ ਬਾਅਦ ਹੁਣ ਅਧਿਆਪਕਾਂ ਨੂੰ ਛੁੱਟੀ ਦਾ ਐਲਾਨ
Friday, Mar 20, 2020 - 05:37 PM (IST)
ਪਟਿਆਲਾ (ਰਾਜੇਸ਼): ਕੋਰੋਨਾ ਵਾਇਰਸ ਦੇ ਵਧ ਰਹੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਕਾਲਜਾਂ, ਯੂਨੀਵਰਸਿਟੀਆਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਉਨ੍ਹਾਂ ਨੂੰ 31 ਮਾਰਚ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ 'ਇੰਟਰਨੈੱਟ ਸੇਵਾਵਾਂ' ਬੰਦ ਕਰਨ 'ਤੇ ਕੈਪਟਨ ਦਾ ਵੱਡਾ ਬਿਆਨ
ਇਥੇ ਦੱਸ ਦੇਈਏ ਕਿ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਹੁਣ ਤੱਕ ਇਥੇ 3 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 1 ਦੀ ਮੌਤ ਹੋ ਗਈ ਹੈ। ਇਸ ਦੇ ਚੱਲਦਿਆਂ ਪੰਜਾਬ 'ਚ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਆਵਾਜਾਈ ਅੱਜ ਰਾਤ ਤੋਂ ਬੰਦ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਸਿਨੇਮਾ ਘਰ, ਸ਼ਾਪਿੰਗ ਮਾਲ, ਜਿੰਮ, ਕੋਚਿੰਗ ਸੈਂਟਰ ਬੰਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਹੁਣ 'ਮੋਹਾਲੀ' ਦੀ ਔਰਤ 'ਚ 'ਕੋਰੋਨਾ ਵਾਇਰਸ' ਦੀ ਪੁਸ਼ਟੀ, ਸੀਲ ਹੋਇਆ ਪੂਰਾ ਇਲਾਕਾ