ਫਾਜ਼ਿਲਕਾ ਜ਼ਿਲੇ 'ਚ 1 ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ
Monday, May 11, 2020 - 06:35 PM (IST)
ਜਲਾਲਾਬਾਦ (ਸੇਤੀਆ, ਜਤਿੰਦਰ ਨਿਖੰਜ) : ਫਾਜ਼ਿਲਕਾ ਜ਼ਿਲੇ 'ਚ ਕੋਰੋਨਾ ਵਾਇਰਸ ਦਾ ਇਕ ਹੋਰ ਪਾਜ਼ੇਟਿਵ ਮਰੀਜ਼ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮਹਿੰਦਰ ਸਿੰਘ (39) ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦਰਅਸਲ ਮਹਿੰਦਰਸ ਸਿੰਘ ਕਰਨੀ ਖੇੜਾ ਦੇ 6 ਮਈ ਨੂੰ ਜਾਂਚ ਲਈ ਨਮੂਨੇ ਲਏ ਗਏ ਸਨ ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਥੋਂ ਦੇ 25 ਸਾਲਾ ਨੌਜਵਾਨ ਦੀ ਰਿਪੋਰਟ ਬੀਤੀ ਰਾਤ ਪਾਜ਼ੇਟਿਵ ਆਈ ਸੀ।
ਇਹ ਵੀ ਪੜ੍ਹੋ : ਰਾਹਤ ਭਰੀ ਖਬਰ, ਮਾਨਸਾ ਦੇ ਦੋ ਹੋਰ ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਵਿਖੇ ਹੁਣ ਤੱਕ ਕੁੱਲ 41 ਕੋਰੋਨਾ ਐਕਟਿਵ ਕੇਸ ਹੋ ਗਏ ਹਨ। ਸਿਵਲ ਸਰਜਨ ਡਾ. ਹਰਚੰਦ ਸਿੰਘ ਨੇ ਦੱਸਿਆ ਕਿ 2460 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋ 2244 ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆ ਹਨ ਅਤੇ 155 ਰਿਪੋਰਟਾਂ ਦੇ ਨਤੀਜੇ ਆਉਣੇ ਬਾਕੀ ਹਨ ਅਤੇ 21 ਸੈਂਪਲਾਂ ਨੂੰ ਮੁੜ ਤੋਂ ਜਾਂਚ ਲਈ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਹਾਜੀਪੁਰ ਦੇ ਟੋਟੇ ਪਿੰਡ ਦਾ ਇਕ ਨੌਜਵਾਨ ਆਇਆ ਕੋਰੋਨਾ ਪਾਜ਼ੇਟਿਵ