ਫਰੀਦਕੋਟ ''ਚ ਕੋਰੋਨਾ ਵਾਇਰਸ ਦੀ ਦਸਤਕ, 35 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ

Saturday, Apr 04, 2020 - 06:50 PM (IST)

ਫਰੀਦਕੋਟ ''ਚ ਕੋਰੋਨਾ ਵਾਇਰਸ ਦੀ ਦਸਤਕ, 35 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ

ਫਰੀਦਕੋਟ (ਜਗਤਾਰ) : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲਾ ਫਰੀਦਕੋਟ ਦਾ ਸਾਹਮਣੇ ਆਇਆ ਹੈ, ਜਿੱਥੇ ਇਕ 35 ਸਾਲਾ ਵਿਅਕਤੀ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸਪੈਸ਼ਲ ਚੀਫ ਸੈਕਟਰੀ ਕੇ. ਬੀ. ਐੱਸ. ਸਿੱਧੂ ਆਈ. ਏ. ਐੱਸ. ਨੇ ਟਵੀਟ ਕਰਕੇ ਦਿੱਤੀ ਹੈ। ਉਕਤ ਵਿਅਕਤੀ ਦਾ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਵਲੋਂ ਵਿਅਕਤੀ ਦਾ ਰਿਹਾਇਸ਼ੀ ਇਲਾਕਾ ਹਰਿੰਦਰਾ ਨਗਰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਵਿਭਾਗ ਵਲੋਂ ਵਿਅਕਤੀ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਸੂਚੀ ਬਣਾਈ ਜਾ ਰਹੀ ਹੈ, ਜਿਨ੍ਹਾਂ ਨੂੰ ਸ਼ਨਾਖਤ ਤੋਂ ਬਾਅਦ ਆਈਸੋਲੇਟ ਕਰਕੇ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮ੍ਰਿਤਕ ਬਲਦੇਵ ਸਿੰਘ ਦੇ ਪਿੰਡ ਪਠਲਾਵਾ ਦੇ ਸਰਪੰਚ ਦਾ ਵੱਡਾ ਬਿਆਨ, ਦਿੱਤਾ ਇਹ ਸੁਨੇਹਾ    

ਪੰਜਾਬ ਵਿਚ ਕੋਰੋਨਾ ਕਾਰਨ 5 ਮੌਤਾਂ, ਪਾਜ਼ੇਟਿਵ ਮਰੀਜ਼ 58
ਪੰਜਾਬ 'ਚ ਕੋਰੋਨਾ ਵਾਇਰਸ ਦੀ ਪੀੜਤ ਮਰੀਜ਼ਾਂ ਦੀ ਗਿਣਤੀ 58 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਹੁਣ ਤੱਕ 1585 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 58 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦਕਿ 1381 ਨੈਗੇਟਿਵ ਆਏ ਹਨ ਅਤੇ 151 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਕਾਰਨ ਹੁਣ ਤੱਕ 5 ਲੋਕਾਂ ਦੀ ਮੌਤ ਚੁੱਕੀ ਹੈ। ਸਿਹਤ ਵਿਭਾਗ ਵਲੋਂ ਜਾਰੀ ਬੁਲੇਟਿਨ ਮੁਤਾਬਕ ਸਰਦਾਰ ਭਗਤ ਸਿੰਘ ਨਗਰ (ਨਵਾਂਸ਼ਹਿਰ) 'ਚ 19 ਮਾਮਲੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ 12, ਹੁਸ਼ਿਆਰਪੁਰ ਦੇ 7, ਜਲੰਧਰ ਦੇ 5, ਅੰਮ੍ਰਿਤਸਰ ਦੇ 5, ਲੁਧਿਆਣਾ 4, ਪਟਿਆਲਾ-ਰੋਪੜ-ਫਰੀਦਕੋਟ ਦਾ 1-1 ਅਤੇ ਮਾਨਸਾ ਦੇ ਤਿੰਨ ਕੇਸ ਪਾਜ਼ੇਟਿਵ ਆਏ ਹਨ। 

ਇਹ ਵੀ ਪੜ੍ਹੋ : ਕਰਫਿਊ ਕਾਰਨ ਘਟਿਆ ਪ੍ਰਦੂਸ਼ਣ, ਜਲੰਧਰ ਤੋਂ ਨਜ਼ਰ ਆਉਣ ਲੱਗੇ ਬਰਫ ਨਾਲ ਲੱਦੇ ਪਹਾੜ    


author

Gurminder Singh

Content Editor

Related News