ਫਤਿਹਗੜ੍ਹ ਸਾਹਿਬ: ਇਕ ਪੁਲਸ ਮੁਲਾਜ਼ਮ ਸਮੇਤ 9 ਕੇਸ ਆਏ ਪਾਜ਼ੇਟਿਵ,ਗਿਣਤੀ ਹੋਈ 57
Tuesday, May 12, 2020 - 02:33 PM (IST)
ਫ਼ਤਿਹਗੜ੍ਹ ਸਾਹਿਬ (ਜਗਦੇਵ, ਬਖਸ਼ੀ): ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 'ਚ ਦੇਸ਼ ਭਰ ਦੇ ਨਾਲ-ਨਾਲ ਪੰਜਾਬ ਦੇ ਜ਼ਿਲਾ ਫਤਿਹਗੜ੍ਹ ਸਾਹਿਬ 'ਚ ਵੀ ਨਿਰੰਤਰ ਵਾਧਾ ਹੁੰਦਾ ਜਾ ਰਿਹਾ ਹੈ। ਜ਼ਿਲੇ 'ਚ ਅੱਜ 9 ਹੋਰ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਸ ਨਾਲ ਹੁਣ ਜ਼ਿਲੇ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 57 ਹੋ ਗਈ ਹੈ।ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ.ਐੱਨ.ਕੇ.ਅਗਰਵਾਲ ਨੇ ਦੱਸਿਆ ਕਿ ਅੱਜ ਆਏ ਕੇਸਾਂ 'ਚੋਂ 4 ਬਹਿਰਾਮਪੁਰ, 3 ਖਮਾਣੋਂ, 1 ਕੋਟਲਾ ਅਤੇ 1 ਫਤਿਹਗੜ੍ਹ ਸਾਹਿਬ ਦਾ ਪੁਲਸ ਮਲਾਜ਼ਮ ਹੈ। ਉਨ੍ਹਾਂ ਦੱਸਿਆ ਕਿ ਅੱਜ ਪਾਜ਼ੇਟਿਵ ਕੇਸਾ ਦੇ ਕਲੋਜ਼ ਕੰਨਟੈਕਟ 'ਚੋਂ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ: ਫਿਰੋਜ਼ਪੁਰ: 2 ਮੰਜ਼ਿਲਾ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
ਉਨ੍ਹਾਂ ਦੱਸਿਆ ਕਿ ਹੁਣ ਤੱਕ ਪਾਜ਼ੇਟਿਵ ਪਾਏ ਜਾਣ ਵਾਲੇ ਕੇਸਾਂ ਦੇ ਕਲੋਜ ਕੰਟੈਕਟਸ 'ਚ ਆਉਣ ਵਾਲਿਆਂ ਦੇ ਸਿਹਤ ਵਿਭਾਗ ਵਲੋਂ ਸੈਂਪਲ ਲੈ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਪਾਏ ਜਾਣ ਵਾਲੇ ਕੇਸਾਂ ਨਾਲ ਸਬੰਧਤ ਵਿਅਕਤੀਆਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਦਾਖਲ ਕਰਵਾਇਆ ਜਾ ਰਿਹਾ ਹੈ, ਜਿੱਥੇ ਉਨ੍ਹਾਂ ਦਾ ਪ੍ਰੋਪਰ ਇਲਾਜ ਕੀਤਾ ਜਾ ਰਿਹਾ ਹੈ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 1724 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 57 ਪਾਜ਼ੀਟਿਵ, 2 ਕੇਸ ਨੈਗਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ 55 ਕੇਸ ਜ਼ਿਲੇ 'ਚ ਐਕਟਿਵ ਹਨ ਅਤੇ 148 ਨਵੇਂ ਹੋਰ ਸੈਂਪਲ ਲਏ ਗਏ ਹਨ। ਉਨ੍ਹਾਂ ਨਾਲ ਹੀ ਦੱਸਿਆ ਕਿ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਕੰਬਾਈਨ ਕੰਮਕਾਰ ਦੇ ਨਾਲ ਸਬੰਧਤ ਵਿਅਕਤੀਆਂ ਨੂੰ ਇਕਾਂਤਵਾਸ ਰੱਖਿਆ ਜਾ ਰਿਹਾ ਹੈ ਤੇ ਉਨ੍ਹਾਂ ਦੇ ਸਿਹਤ ਵਿਭਾਗ ਵੱਲੋਂ ਸੈਂਪਲ ਲੈ ਕੇ ਟੈਸਟ ਲਈ ਭੇਜ ਦਿੱਤੇ ਭੇਜੇ ਜਾ ਰਹੇ ਹਨ। ਸਿਵਲ ਸਰਜਨ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਤਾਂ ਹੀ ਉਹ ਇਸ ਕੋਰੋਨਾ ਵਰਗੀ ਮਹਾਮਾਰੀ 'ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਮਤਲਬ ਤੋਂ ਘਰਾਂ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਜਿੰਨੀ ਲੋਕਾਂ ਤੋਂ ਦੂਰੀ ਬਣਾਈ ਜਾ ਸਕਦੀ ਹੈ ਦੂਰੀ ਬਣਾ ਕੇ ਹੀ ਰਿਹਾ ਜਾਵੇ ਅਤੇ ਵਾਰ-ਵਾਰ ਹੱਥਾਂ ਨੂੰ ਸਾਫ ਕੀਤਾ ਅਤੇ ਇਸ ਦੇ ਨਾਲ ਹੀ ਮੂੰਹ 'ਤੇ ਮਾਸਕ ਬੰਨ੍ਹ ਕੇ ਹੀ ਬਾਜ਼ਾਰ ਜਾਂ ਇਧਰ-ਉਧਰ ਆਇਆ ਜਾਵੇ।
ਇਹ ਵੀ ਪੜ੍ਹੋ: ਅੰਮ੍ਰਿਤਸਰ: ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਲੋਂ ਹਸਪਤਾਲ 'ਚ ਹੰਗਾਮਾ, ਦਿੱਤੀ ਚਿਤਾਵਨੀ