ਪੰਜਾਬ ''ਚ ਕੋਰੋਨਾ ਬਲਾਸਟ, 23 ਵਿਧਾਇਕ ਆਏ ਪਾਜ਼ੇਟਿਵ

Wednesday, Aug 26, 2020 - 06:18 PM (IST)

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਹੀ ਕਈ ਸਿਆਸੀ ਆਗੂ ਵੀ ਹੁਣ ਤੱਕ ਇਸ ਭਿਆਨਕ ਬੀਮਾਰ ਦਾ ਸ਼ਿਕਾਰ ਹੋ ਰਹੇ ਹਨ। ਜਾਣਕਾਰੀ ਮੁਤਾਬਕ ਅੱਜ 23 ਵਿਧਾਇਕ ਕੋਰੋਨਾ ਪਾਜ਼ੇਟਿਵ ਪਾਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ ਕਈ ਵਿਧਾਇਕ ਆਮ ਆਦਮੀ ਪਾਰਟੀ ਦੇ ਹਨ, ਅਕਾਲੀ ਦਲ ਦੇ ਤੇ ਕਈ ਕਾਂਗਰਸੀ ਵਿਧਾਇਕ ਹਨ। ਜਿਹੜੇ ਇਸ ਭਿਆਨਕ ਬੀਮਾਰੀ ਦਾ ਸ਼ਿਕਾਰ ਹੋ ਗਏ ਹਨ।

ਇਹ ਵੀ ਪੜ੍ਹੋ: ਵਿਵਾਦਾਂ 'ਚ ਘਿਰਿਆ ਫਾਜ਼ਿਲਕਾ ਦਾ ਐੱਸ. ਐੱਚ.ਓ.,SSP ਦੀ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਤੁਲਨਾ

ਦੱਸਣਯੋਗ ਹੈ ਕਿ ਕੋਵਿਡ-19 ਦੇ ਚੱਲਦਿਆਂ ਵਿਧਾਨ ਸਭਾ ਦਾ ਇਹ ਪਹਿਲਾ ਸੈਸ਼ਨ ਹੋਣ ਜਾ ਰਿਹਾ ਸੀ ਤੇ 117 ਐੱਮ.ਐੱਲ 'ਚੋਂ ਹੁਣ ਤੱਕ 23 ਵਿਧਾਇਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਸਬੰਧੀ ਸਪੀਕਰ ਰਾਣਾ ਕੇ.ਪੀ. ਨੇ ਕਿਹਾ ਸੀ ਕਿ ਵਿਧਾਨ ਸਭਾ ਦੇ ਸੈਸ਼ਨ 'ਚ ਐਂਟਰੀ ਲਈ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਸੀ ਤੇ ਇਸ ਦੇ ਚੱਲਦਿਆਂ ਅੱਜ ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ਸਿੰਘ, ਆਮ ਆਦਮੀ ਪਾਰਟੀ ਪੰਡੋਰੀ, ਸ਼ਾਮ ਸੁੰਦਰ ਅਰੋੜਾ ਮੰਤਰੀ, ਹਰਦਿਆਲ ਸਿੰਘ ਕੰਬੋਜ, ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਗੁਰਪ੍ਰਤਾਰ ਸਿੰਘ ਵਡਾਲਾ ਆਦਿ ਦੇ ਇਲਾਵਾ ਹੋਰ ਵੀ ਕਈ ਵਿਧਾਇਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਸੂਤਰਾਂ ਦੇ ਮੁਤਾਬਕ ਅਜੇ ਹੋਰ ਵੀ ਵਿਧਾਇਕਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਆਉਣੀ ਬਾਕੀ ਹੈ।  


Shyna

Content Editor

Related News