ਪੰਜਾਬ ਵਾਸੀਆਂ ਲਈ ਅਹਿਮ ਖਬਰ, 237 ''ਤੇ ਪੁੱਜਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ, ਅਜੇ ਵੀ ਸੰਭਲਣ ਦਾ ਵੇਲਾ

Sunday, Apr 19, 2020 - 07:27 PM (IST)

ਪੰਜਾਬ ਵਾਸੀਆਂ ਲਈ ਅਹਿਮ ਖਬਰ, 237 ''ਤੇ ਪੁੱਜਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ, ਅਜੇ ਵੀ ਸੰਭਲਣ ਦਾ ਵੇਲਾ

ਜਲੰਧਰ (ਗੁਰਮਿੰਦਰ ਸਿੰਘ) : ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਲਗਭਗ ਪੂਰੀ ਦੁਨੀਆ ਨੂੰ ਆਪਣੀ ਜਕੜ ਵਿਚ ਲੈ ਚੁੱਕਾ ਹੈ। ਪੂਰੀ ਦੁਨੀਆ ਵਿਚ ਜਿੱਥੇ 22, 86, 365 ਤੋਂ ਵੱਧ ਲੋਕ ਕੋਵਿਡ-19 ਨਾਲ ਪੀੜਤ ਹਨ, ਉਥੇ ਹੀ 1,56,864 ਤੋਂ ਵੱਧ ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਵਿਚ ਇਸ ਵਾਇਰਸ ਤੋਂ ਪੀੜਤ 237 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ 16 ਲੋਕ ਕੋਵਿਡ-19 ਕਾਰਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ, ਜਿਨ੍ਹਾਂ ਵਿਚ ਏ. ਸੀ. ਪੀ. ਅਨਿਲ ਕੋਹਲੀ ਤੇ ਕਾਨੂੰਗੋ ਵੀ ਸ਼ਾਮਲ ਹਨ। ਇਹਤਿਆਤ ਵਜੋਂ ਸਰਕਾਰ ਨੇ ਸੂਬੇ ਵਿਚ 3 ਮਈ ਤਕ ਕਰਫਿਊ ਜਾਰੀ ਰੱਖਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਸਕੂਲਾਂ ਵਿਚ ਵੀ ਸਮੇਂ ਤੋਂ ਪਹਿਲਾਂ ਹੀ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਆਲਮ ਇਹ ਹੈ ਕਿ ਸਰਕਾਰ ਦੀਆਂ ਹਿਦਾਇਤਾਂ ਦੇ ਬਾਵਜੂਦ ਵੀ ਲੋਕਾਂ ਵਲੋਂ ਪੂਰਨ ਤੌਰ 'ਤੇ ਪਾਲਣ ਨਾ ਕਰਨ ਦੇ ਚੱਲਦੇ ਪੰਜਾਬ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਪਿਛਲੇ ਕੁਝ ਹਫਤਿਆਂ ਦਰਮਿਆਨ ਹੀ ਵੱਡੀ ਗਿਣਤੀ 'ਚ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਕੋਵਿਡ-19 ਦੇ ਕਹਿਰ ਦੇ ਬਾਵਜੂਦ ਜਿੱਥੇ ਲੋਕ ਇਸ ਨੂੰ ਹਲਕੇ ਵਿਚ ਲੈ ਰਹੇ ਹਨ, ਉਥੇ ਹੀ ਲੋਕਡਾਊਨ ਦੇ ਬਾਵਜੂਦ ਲੋਕ ਘਰਾਂ ਤੋਂ ਬਾਹਰ ਵੀ ਨਿਕਲ ਹੀ ਰਹੇ ਹਨ, ਇੰਨਾ ਹੀ ਨਹੀਂ ਸੋਸ਼ਲ ਡਿਸਟੈਂਸਿੰਗ ਦਾ ਵੀ ਖਿਆਲ ਨਹੀਂ ਰੱਖਿਆ ਜਾ ਰਿਹਾ। ਇਹੋ ਕਾਰਨ ਹੈ ਕਿ ਸੂਬੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਵੱਧ ਰਿਹਾ ਹੈ। ਜੇਕਰ ਇਸੇ ਤਰ੍ਹਾਂ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਰਹੀ ਤਾਂ ਪੰਜਾਬ ਵਿਚ ਇਸ ਦੇ ਭਿਆਨਕ ਨਤੀਜੇ ਦੇਖਣ ਨੂੰ ਮਿਲ ਸਕਦੇ ਹਨ। ਸਰਕਾਰ ਵਲੋਂ ਜਿੱਥੇ ਲੋਕਾਂ ਨੂੰ ਕੋਰੋਨਾ ਪ੍ਰਤੀ ਜੰਗ ਲਈ ਸੁਚੇਤ ਕੀਤਾ ਜਾ ਰਿਹਾ ਹੈ, ਉਥੇ ਹੀ 'ਜਗ ਬਾਣੀ' ਵੀ ਲੋਕਾਂ ਨੂੰ ਘਰਾਂ ਵਿਚ ਰਹਿ ਕੇ ਕੋਰੋਨਾ ਨਾਲ ਜੰਗ 'ਚ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਾ ਹੈ। ਸਿਰਫ ਉਦੋਂ ਹੀ ਘਰ 'ਚੋਂ ਬਾਹਰ ਨਿਕਲੋ ਜਦੋਂ ਬਹੁਤ ਜ਼ਰੂਰੀ ਕੰਮ ਹੋਵੇ, ਜੇਕਰ ਤੁਹਾਨੂੰ ਖੰਘ, ਜ਼ੁਕਾਮ, ਤੇਜ਼ ਬੁਖਾਰ ਹੋਵੇ ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਅਜਿਹਾ ਕਰਕੇ ਤੁਸੀਂ ਖੁਦ ਨੂੰ ਅਤੇ ਤੁਹਾਨੂੰ ਚਾਹੁਣ ਵਾਲਿਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਕਦੇ ਹੋ। 

ਇਹ ਵੀ ਪੜ੍ਹੋ : ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਅਧਿਕਾਰੀਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

PunjabKesari

ਪੰਜਾਬ ਵਿਚ 237 ਪਾਜ਼ੇਟਿਵ ਮਰੀਜ਼, 16 ਦੀ ਮੌਤ 
ਪੰਜਾਬ 'ਚ ਹੁਣ ਤੱਕ ਕੁੱਲ 237 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਅੰਕੜਿਆਂ ਮੁਤਾਬਕ ਮੋਹਾਲੀ ਜ਼ਿਲੇ 'ਚ ਸਭ ਤੋਂ ਵੱਧ 61 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਸ ਤੋਂ ਬਾਅਦ ਜਲੰਧਰ 'ਚ 41, ਪਠਾਨਕੋਟ 'ਚ 24, ਨਵਾਂਸ਼ਹਿਰ 'ਚ 19, ਲੁਧਿਆਣਾ 'ਚ 15, ਅੰਮ੍ਰਿਤਸਰ 'ਚ 11, ਮਾਨਸਾ 'ਚ 11, ਪਟਿਆਲਾ 'ਚ 26, ਹੁਸ਼ਿਆਰਪੁਰ 'ਚ 7 ਕੋਰੋਨਾ ਦਾ ਮਰੀਜ਼ ਸਾਹਮਣੇ ਆਏ ਹਨ। ਇਸੇ ਤਰ੍ਹਾਂ ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 1, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦਾ ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਦਕਿ ਕੋਰੋਨਾ ਵਾਇਰਸ ਕਾਰਨ ਹੁਣ ਤੱਕ ਪੰਜਾਬ 'ਚ 16 ਮੌਤਾਂ ਹੋ ਚੁੱਕੀਆਂ ਹੈ। ਇਥੇ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤਕ 30 ਤੋਂ ਵੱਧ ਲੋਕ ਇਸ ਜਾਨਲੇਵਾ ਵਾਇਰਸ 'ਤੇ ਜਿੱਤ ਹਾਸਲ ਕਰ ਚੁੱਕੇ ਹਨ। 

ਇਹ ਵੀ ਪੜ੍ਹੋ : ਵੱਡੀ ਖਬਰ :  ਕੋਰੋਨਾ ਵਾਇਰਸ ਦਾ ਸ਼ਿਕਾਰ ਹੋਏ ਏ. ਸੀ. ਪੀ. ਨੇ ਤੋੜਿਆ ਦਮ 

PunjabKesari

ਭਾਰਤ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 
ਭਾਰਤ ਦੇ 36 ਸੂਬੇ-ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਰੋਨਾ ਵਾਇਰਸ ਆਪਣੇ ਜਕੜ ਵਿਚ ਲੈ ਚੁੱਕਾ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਦੇਸ਼ ਭਰ ਵਿਚ ਹੁਣ 14792 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ ਜਦਕਿ 488 ਲੋਕ ਇਸ ਵਾਇਰਸ ਕਾਰਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਇਸ ਤੋਂ ਇਲਾਵਾ ਦੇਸ਼ ਭਰ ਵਿਚ 2015 ਲੋਕ ਕੋਵਿਡ-19 ਤੋਂ ਜੰਗ ਜਿੱਤ ਕੇ ਘਰਾਂ ਨੂੰ ਜਾ ਚੁੱਕੇ ਹਨ। ਭਾਰਤ ਵਿਚ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਕੋਰੋਨਾ ਵਾਇਰਸ ਕਾਰਨ ਸਭ ਤੋਂ ਵੱਧ ਪੀੜਤ ਹਨ ਜਿੱਥੇ ਮੌਤ ਦਰ ਵੀ ਦੇਸ਼ 'ਚ ਸਭ ਤੋਂ ਜ਼ਿਆਦਾ ਹੈ। ਮਹਾਰਾਸ਼ਟਰ ਵਿਚ ਕੋਵਿਡ-19 ਕਾਰਨ ਹੁਣ ਤਕ 212 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਗੁਜਰਾਤ ਵਿਚ 69 ਮਰੀਜ਼ ਇਸ ਵਾਇਰਸ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ। ਇਸ ਤੋਂ ਬਾਅਦ ਗੁਜਰਾਤ ਵਿਚ 53, ਦਿੱਲੀ 43, ਤੇਲੰਗਾਨਾ 18 ਅਤੇ ਪੰਜਾਬ ਵਿਚ 16 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਪਾਕਿ ਗਏ 2 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਮਚੀ ਖਲਬਲੀ 


author

Gurminder Singh

Content Editor

Related News