ਪਿੰਡ ਨੰਗਲੀ (ਜਲਾਲਪੁਰ) 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 4 ਹੋਰ ਨਵੇਂ ਮਾਮਲੇ ਆਏ ਸਾਹਮਣੇ

Thursday, May 28, 2020 - 05:34 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ,ਕੁਲਦੀਸ਼,ਜਸਵਿੰਦਰ): ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) ਕੋਰੋਨਾ ਵਾਇਰਸ ਦਾ ਹੌਟ ਸਪਾਟ ਬਣ ਗਿਆ ਹੈ। ਅੱਜ ਆਈਆਂ ਰਿਪੋਰਟਾਂ 'ਚੋਂ 4 ਕੇਸ ਪਾਜ਼ੇਟਿਵ ਆਉਣ ਤੋਂ ਬਾਅਦ ਪਿੰਡ 'ਚ ਮਰੀਜ਼ਾਂ ਦੀ ਗਿਣਤੀ 14 ਹੋ ਗਈ ਹੈ। ਪਿੰਡ 'ਚ ਕੋਰੋਨਾ ਵਾਇਰਸ ਨਾਲ ਮਰੇ ਲਖਵਿੰਦਰ ਸਿੰਘ ਦੇ ਸੰਪਰਕ 'ਚ ਆਏ ਹੁਣ ਤੱਕ 14 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਲਗਾਤਾਰ ਇਸ ਚੇਨ ਨੂੰ ਤੋੜਨ 'ਚ ਲੱਗੀ ਹੋਈ ਹੈ। ਇਸੇ ਤਹਿਤ ਅੱਜ ਐੱਸ.ਐੱਮ.ਓ. ਕੇ.ਆਰ ਬਾਲੀ ਦੀ ਅਗਵਾਈ 'ਚ ਸਰਕਾਰੀ ਹਸਪਤਾਲ ਟਾਂਡਾ ਦੀ ਟੀਮ ਨੋਡਲ ਅਫਸਰ ਡਾਕਟਰ ਹਰਪ੍ਰੀਤ ਸਿੰਘ, ਡਾਕਟਰ ਕਰਨ ਵਿਰਕ, ਡਾਕਟਰ ਰਵੀ ਕੁਮਾਰ, ਸ਼ਵਿੰਦਰ ਸਿੰਘ ਆਦਿ ਨੇ ਸੁਰੱਖਿਅਤ ਤਰੀਕੇ ਨਾਲ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਹੁਸ਼ਿਆਰਪੁਰ ਦੇ ਏਕਾਂਤਵਾਸ ਸੈਂਟਰ 'ਚ ਇਲਾਜ ਲਈ ਲਿਜਾਇਆ ਗਿਆ।

ਇਹ ਵੀ ਪੜ੍ਹੋ: ਅਣਪਛਾਤੇ ਵਿਅਕਤੀਆਂ ਵਲੋਂ ਮੋਗਾ 'ਚ ਲੱਗੇ ਇਸ਼ਤਿਹਾਰ, ਦੁਚਿੱਤੀ 'ਚ ਲੋਕ

ਇਸਦੇ ਨਾਲ ਹੀ ਸਾਰੇ ਪਾਜ਼ੇਟਿਵ ਆਏ ਮਰੀਜ਼ਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਟੈਸਟ ਕਰਵਾਉਣ ਲਈ ਵੀ ਵਿਭਾਗ ਦੀ ਟੀਮ ਉੱਦਮ ਕਰ ਰਹੀ ਹੈ। ਇਸ ਗੱਲ ਦੀ ਪੁਸ਼ਟੀ ਐੱਸ.ਐੱਮ.ਓ. ਟਾਂਡਾ ਕੇ .ਆਰ ਬਾਲੀ ਨੇ ਕਰਦੇ ਦੱਸਿਆ ਕਿ  ਅਜੇ ਕਈ ਪਿੰਡ ਵਾਸੀਆਂ ਦੀ ਰਿਪੋਰਟ ਆਉਣੀ ਬਾਕੀ ਹੈ। ਦੂਜੇ ਪਾਸੇ ਪੁਲਸ ਪ੍ਰਸ਼ਾਸਨ ਨੇ 10 ਪਾਜ਼ੇਟਿਵ ਕੇਸਾਂ ਦੇ ਆਉਣ ਤੇ ਹੀ ਬੜੀ ਦੇਰੀ ਨਾਲ ਪਿੰਡ ਨੂੰ ਬੀਤੀ ਸ਼ਾਮ ਸੀਲ ਕਰ ਦਿੱਤਾ ਸੀ। ਇੱਥੇ ਲੋਕਾਂ ਦਾ ਕਹਿਣਾ ਸੀ ਕਿ ਪ੍ਰਸ਼ਾਸਨ ਨੂੰ ਲਗਤਾਰ ਦਿਨਾਂ 'ਚ ਇੰਨੇ ਕੇਸ ਆਉਣ ਦੇ ਕਾਰਨ ਕਮਿਊਨਿਟੀ ਸਪਰੈੱਡ ਦੇ ਮੱਦੇਨਜ਼ਰ ਬਹੁਤ ਪਹਿਲੇ ਪਿੰਡ ਨੂੰ ਸੀਲ ਕਰਨਾ ਚਾਹੀਦਾ ਸੀ।

ਇਹ ਵੀ ਪੜ੍ਹੋ:  ਬੀਜ ਘਪਲੇ ਨੂੰ ਲੈ ਕੇ ਅਕਾਲੀ ਦਲ ਨੇ ਬੋਲਿਆ ਹੱਲਾ, ਕੀਤੀ ਸੀ.ਬੀ.ਆਈ. ਜਾਂਚ ਦੀ ਮੰਗ


Shyna

Content Editor

Related News