ਇਟਲੀ ਤੋਂ ਪੰਜਾਬ ਤੱਕ ਦੇਖੋ ਕਿਵੇਂ ਪੁੱਜਾ ਕੋਰੋਨਾ, ਬਲਦੇਵ ਸਿੰਘ ਦੀਆਂ ਵੀਡੀਓਜ਼ ਆਈਆਂ ਸਾਹਮਣੇ

Thursday, Mar 26, 2020 - 11:08 PM (IST)

ਨਵਾਂਸ਼ਹਿਰ/ਗੜ੍ਹਸ਼ੰਕਰ (ਸ਼ੋਰੀ) — ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚ 32 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ 'ਚੋਂ ਸਭ ਤੋਂ ਵੱਧ ਕੇਸ ਨਵਾਂਸ਼ਹਿਰ 'ਚੋਂ ਪਾਜ਼ੀਟਿਵ ਪਾਏ ਗਏ ਹਨ।

PunjabKesari

ਇਥੇ ਦੱਸ ਦੇਈਏ ਕਿ ਨਵਾਂਸ਼ਹਿਰ 'ਚੋਂ ਹੀ ਕੋਰੋਨਾ ਵਾਇਰਸ ਦੇ ਕਾਰਨ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਸਮੇਤ ਕਈ ਹੋਰ ਲੋਕ ਪਾਜ਼ੀਟਿਵ ਪਾਏ ਗਏ ਹਨ, ਜੋ ਉਸ ਦੇ ਸੰਪਰਕ 'ਚ ਰਹੇ ਹਨ।

ਇਹ ਵੀ ਪੜ੍ਹੋ : ਜਲੰਧਰ ਪੁੱਜਿਆ ਕੋਰੋਨਾ ਵਾਇਰਸ, 70 ਸਾਲਾ ਔਰਤ ਦਾ ਟੈਸਟ ਪਾਜ਼ੇਟਿਵ

PunjabKesari

ਕੋਰੋਨਾ ਵਾਇਰਸ ਦੇ ਨਾਲ ਮਰੇ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ 'ਚ ਸਾਫ ਤੌਰ 'ਤੇ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬਲਦੇਵ ਸਿੰਘ ਬੇਖੌਫ ਘੁੰਮ ਰਹੇ ਹਨ। ਵਾਇਰਲ ਹੋ ਰਹੀਆਂ ਬਲਦੇਵ ਸਿੰਘ ਦੀਆਂ ਦੋ ਵੀਡੀਓਜ਼ 'ਚ ਇਕ ਪੰਜਾਬ ਅਤੇ ਇਟਲੀ ਦੀ ਦੱਸੀ ਜਾ ਰਹੀ ਹੈ। ਬਲਦੇਵ ਸਿੰਘ ਦੇ ਨਾਲ ਉਨ੍ਹਾਂ ਦੇ ਦੋ ਸਾਥੀ ਵੀ ਹਨ, ਜਿਸ 'ਚੋਂ ਇਕ ਕੋਰੋਨਾ ਵਾਇਰਸ ਨਾਲ ਇਨਫੈਕਟਡ ਵੀ ਹੈ। ਇਹ ਦੋਵੇਂ ਸਾਥੀ ਗੜ੍ਹਸ਼ੰਕਰ ਅਤੇ ਮੋਰਾਂਵਾਲੀ ਦੇ ਹਨ। 

ਇਹ ਵੀ ਪੜ੍ਹੋ: ਕਰਫਿਊ ਨਿਯਮਾਂ ਦੀਆਂ ਉੱਡੀਆਂ ਧੱਜੀਆਂ, ਮਕਸੂਦਾਂ ਸਬਜ਼ੀ ਮੰਡੀ 'ਚ ਮਚੀ ਹਫੜਾ-ਦਫੜੀ (ਤਸਵੀਰਾਂ)

PunjabKesari

ਇਹ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵੀ ਖੂਬ ਵਾਇਰਲ ਹੋ ਰਹੀਆਂ ਹਨ। ਸਿਹਤ ਵਿਭਾਗ ਵੱਲੋਂ ਜਦੋਂ ਵਾਇਰਲ ਵੀਡੀਓ 'ਚ ਬਲਦੇਵ ਸਿੰਘ ਨਾਲ ਨਜ਼ਰ ਆ ਰਹੇ ਗੜ੍ਹਸ਼ੰਕਰ ਦੇ ਰਹਿਣ ਵਾਲੇ ਨੌਜਵਾਨ ਦੇ ਘਰ ਜਾ ਕੇ ਸੰਪਰਕ ਕੀਤਾ ਗਿਆ ਤਾਂ ਪਤਾ ਲੱਗਾ ਕਿ ਇਹ ਵੀਡੀਓ ਇਟਲੀ ਦੀ ਹੈ ਅਤੇ ਵੀਡੀਓ 'ਚ ਨਜ਼ਰ ਆ ਰਿਹਾ ਇਕ ਨੌਜਵਾਨ ਵੀ ਅਜੇ ਵਿਦੇਸ਼ 'ਚ ਹੀ ਹੈ। ਇਹ ਵੀਡੀਓ ਕਿਸੇ ਧਾਰਮਿਕ ਸਮਾਗਮ ਦੀ ਦੱਸੀ ਜਾ ਰਹੀ ਹੈ।  ਦੱਸ ਦੇਈਏ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸੰਪਰਕ 'ਚ 37 ਪਰਿਵਾਰਾਂ ਦੇ ਕਰੀਬ 200 ਤੋਂ ਵੱਧ ਲੋਕ ਆਏ ਸਨ, ਜਿਸ ਕਰਕੇ ਆਸ ਪਾਸ ਦੇ ਜ਼ਿਲਿਆਂ 'ਚ ਵੀ ਖੌਫ ਬਣਿਆ ਹੋਇਆ ਹੈ। 

ਇਹ ਵੀ ਪੜ੍ਹੋ: ਕੋਰੋਨਾ ਦੀ ਮਾਰ: ਦਰਦ ਭਰੀਆਂ ਤਸਵੀਰਾਂ 'ਚ ਦੇਖੋ ਕਿਵੇਂ ਔਰਤ ਖਾਣ ਲਈ ਕੂੜੇ 'ਚੋਂ ਕਰ ਰਹੀ ਭਾਲ

PunjabKesari

ਇਥੇ ਦੱਸ ਦੇਈਏ ਕਿ ਕੱਲ੍ਹ ਤੱਕ ਪੰਜਾਬ ਦੇ 30 ਮਾਮਲੇ ਪਾਜ਼ੀਟਿਵ ਸਨ ਅਤੇ ਲੁਧਿਆਣਾ ਅਤੇ ਜਲੰਧਰ 'ਚੋਂ 1-1 ਮਾਮਲਾ ਸਾਹਮਣੇ ਆਉਣ ਤੋਂ ਬਾਅਦ 32 ਕੇਸ ਪੰਜਾਬ 'ਚ ਪਾਜ਼ੀਟਿਵ ਹੋ ਗਏ ਹਨ, ਜਿਨ੍ਹਾਂ 'ਚੋਂ 1 ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇਨ੍ਹਾਂ 'ਚ ਸਭ ਤੋਂ ਵੱਧ ਨਵਾਂਸ਼ਹਿਰ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ 18, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 5, ਹੁਸ਼ਿਆਰਪੁਰ ਦੇ 3, ਜਲੰਧਰ ਦੇ 4, ਲੁਧਿਆਣਾ 1 ਅਤੇ ਅੰਮ੍ਰਿਤਸਰ ਦਾ 1 ਮਾਮਲਾ ਸਾਹਮਣੇ ਆਇਆ ਹੈ। ਪੰਜਾਬ 'ਚ ਹੁਣ ਤੱਕ 488 ਸ਼ੱਕੀ ਕੇਸਾਂ ਦੀ ਰਿਪੋਰਟ ਸਾਹਮਣੇ ਆਈ ਹੈ। ਇਨ੍ਹਾਂ 'ਚੋਂ 228 ਦੀ ਰਿਪੋਰਟ ਨੈਗੇਟਿਵ ਆਈ ਹੈ, 229 ਦੀ ਰਿਪੋਰਟ ਦਾ ਇੰਤਜ਼ਾਰ ਹੈ। ਹਸਪਤਾਲਾਂ 'ਚ ਭਰਤੀ ਪਾਜ਼ੇਟਿਵ ਮਰੀਜ਼ਾਂ ਦੀ ਹਾਲਤ ਵੀ ਸਥਿਰ ਹੈ।
ਇਹ ਵੀ ਪੜ੍ਹੋ:  ਲੁਧਿਆਣਾ 'ਚ 'ਕੋਰੋਨਾ ਵਾਇਰਸ' ਦੇ ਪਹਿਲੇ ਕੇਸ ਦੀ ਪੁਸ਼ਟੀ, 43 ਲੋਕਾਂ ਦੀ ਰਿਪੋਰਟ ਨੈਗੇਟਿਵ


author

shivani attri

Content Editor

Related News