ਕੋਰੋਨਾ ਦਾ ਕਹਿਰ : ਪੰਜਾਬ ''ਚ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਤੇ ਜਿੰਮ ਬੰਦ ਕਰਨ ਦੇ ਹੁਕਮ

Saturday, Mar 14, 2020 - 06:51 PM (IST)

ਕੋਰੋਨਾ ਦਾ ਕਹਿਰ : ਪੰਜਾਬ ''ਚ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਤੇ ਜਿੰਮ ਬੰਦ ਕਰਨ ਦੇ ਹੁਕਮ

ਚੰਡੀਗੜ੍ਹ : ਦੁਨੀਆ ਭਰ ਵਿਚ ਦਹਿਸ਼ਤ ਫੈਲਾਉਣ ਵਾਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ ਹੈ। ਸਿਹਤ ਮੰਤਰੀ ਮੁਤਾਬਕ ਕੋਰੋਨਾ ਵਾਇਰਸ ਕਾਰਨ ਅਹਿਤਿਆਤ ਵਜੋਂ 31 ਮਾਰਚ ਤਕ ਜਨਤਕ ਥਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਦੇ ਹੋਏ ਹੁਕਮ ਜਾਰੀ ਕਰਦਿਆਂ ਆਖਿਆ ਹੈ ਕਿ ਜਿਨ੍ਹਾਂ ਸਕੂਲਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਸਿਰਫ ਉਹੀ ਸਕੂਲ ਖੁੱਲ੍ਹੇ ਰਹਿਣਗੇ ਜਦਕਿ ਬਾਕੀ ਸਾਰੇ ਸਕੂਲ 31 ਮਾਰਚ ਤਕ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਅਜੇ ਤਕ ਸਿਰਫ ਇਕ ਹੀ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜਦਕਿ ਚੰਡੀਗੜ੍ਹ, ਹਿਮਾਚਲ, ਹਰਿਆਣਾ ਵਿਚ ਇਕ ਵੀ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ। 

PunjabKesari

ਇਥੇ ਇਹ ਵੀ ਦੱਸਣਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਵਲੋਂ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਣ ਤੋਂ ਬਾਅਦ ਭਾਰਤ ਦੇ ਕਈ ਸੂਬਿਆਂ ਨੇ ਵੀ ਇਸ ਨੂੰ ਮਹਾਮਾਰੀ ਐਲਾਨ ਦਿੱਤਾ ਹੈ। ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾਵਾਇਰਸ ਨਾਲ ਦੋ ਮੌਤਾਂ ਹੋ ਚੁੱਕੀਆਂ ਹਨ ਅਤੇ ਹੁਣ ਤਕ ਪੋਜ਼ੀਟਿਵ ਮਾਮਲਿਆਂ ਦੀ ਗਿਣਤੀ 80 ਤੋਂ ਵੱਧ ਹੋ ਚੁੱਕੀ ਹੈ। 

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਐਲਾਨਿਆ ਮਹਾਮਾਰੀ, 31 ਮਾਰਚ ਤੱਕ ਸਕੂਲ ਬੰਦ ਰੱਖਣ ਦੇ ਹੁਕਮ     

PunjabKesari

ਇਸ ਲਈ ਪੰਜਾਬ 'ਚ ਵਧਿਆ ਕੋਰੋਨਾ ਦਾ ਖਤਰਾ
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਖਤਰਾ ਇਸ ਵੀ ਵੱਧ ਮੰਨਿਆ ਜਾ ਰਿਹਾ ਹੈ ਕਿਉਂਕਿ ਵਿਦੇਸ਼ਾਂ ਤੋਂ ਪਰਤੇ 335 ਲੋਕ ਅਚਾਨਕ ਲਾਪਤਾ ਹੋ ਗਏ ਹਨ ਕਿਉਂਕਿ ਕੋਰੋਨਾ ਦਾ ਜ਼ਿਆਦਾਤਰ ਮਾਮਲੇ ਵਿਦੇਸ਼ਾਂ ਤੋਂ ਪਰਤੇ ਲੋਕਾਂ ਵਿਚ ਹੀ ਪਾਏ ਗਏ ਹਨ। ਭਾਵੇਂ ਸਰਕਾਰ ਵਲੋਂ ਵਿਦੇਸ਼ੋਂ ਪਰਤੇ ਇਨ੍ਹਾਂ ਲੋਕਾਂ ਦੇ ਘਰਾਂ ਦਾ ਅਡਰੈੱਸ ਅਤੇ ਫੋਨ ਨੰਬਰ ਹਨ ਪਰ ਇਸ ਦੇ ਬਾਵਜੂਦ ਸਰਕਾਰ ਅਤੇ ਪੁਲਸ ਇਨ੍ਹਾਂ ਤਕ ਪਹੁੰਚ ਨਹੀਂ ਸਕੀ ਹੈ।

ਇਹ ਵੀ ਪੜ੍ਹੋ : ਕੋਵਿਡ-19: ਹੁਕਮਾਂ ਦਾ ਉਲੰਘਣ ਕਰਨ ਵਾਲਿਆਂ ਨੂੰ ਲੱਗਾ ਭਾਰੀ ਜੁਰਮਾਨਾ, 7 ਗ੍ਰਿਫਤਾਰ     

PunjabKesari

ਜਿਨ੍ਹਾਂ ਤਕ ਪਹੁੰਚ ਬਨਾਉਣ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਸਰਕਾਰ ਵਲੋਂ ਸੰਬੰਧਤ ਡੀ. ਸੀਜ਼ ਨੂੰ ਉਕਤ ਲੋਕਾਂ ਤਕ ਪਹੁੰਚ ਬਣਾਉਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਇਨ੍ਹਾਂ ਦੀ ਸਕਰੀਨਿੰਗ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਵਿਦੇਸ਼ ਤੋਂ ਪੰਜਾਬ ਪੁੱਜੇ '335 ਲੋਕ' ਲਾਪਤਾ, ਪੁਲਸ ਵਲੋਂ ਵੱਡੇ ਪੱਧਰ 'ਤੇ ਛਾਪੇਮਾਰੀ      

ਇਨ੍ਹਾਂ ਗੱਲਾਂ ਦਾ ਰੱਖੋ ਵਿਸ਼ੇਸ਼ ਤੌਰ 'ਤੇ ਧਿਆਨ
1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10. ਮੀਟ, ਅੰਡੇ ਆਦਿ  ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।

ਜੇਕਰ ਤੁਹਾਨੂੰ ਖੰਘ, ਬੁਖਾਰ ਅਤੇ ਛਿੱਕਾਂ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

ਇਹ ਵੀ ਪੜ੍ਹੋ ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 83 ਹੋਈ : ਸਿਹਤ ਮੰਤਰਾਲੇ      


author

Gurminder Singh

Content Editor

Related News