ਪੰਜਾਬ ''ਚ ਵਧਿਆ ਕੋਰੋਨਾ ਦਾ ਕਹਿਰ, ਚੌਥੀ ਮੌਤ

Tuesday, Mar 31, 2020 - 06:46 PM (IST)

ਪੰਜਾਬ ''ਚ ਵਧਿਆ ਕੋਰੋਨਾ ਦਾ ਕਹਿਰ, ਚੌਥੀ ਮੌਤ

ਮੋਹਾਲੀ : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸੂਬੇ ਵਿਚ ਕੋਰੋਨਾ ਵਾਇਰਸ ਕਾਰਨ ਚੌਥੀ ਮੌਤ ਹੋ ਗਈ। ਤਾਜ਼ਾ ਮਾਮਲਾ ਨਵਾਂਗਰਾਓਂ ਦਾ ਹੈ, ਜਿੱਥੋਂ ਦੇ ਕੋਰੋਨਾ ਵਾਇਰਸ ਨਾਲ ਪੀੜਤ 65 ਸਾਲਾ ਬਜ਼ੁਰਗ ਦੀ ਚੰਡੀਗੜ੍ਹ ਪੀ. ਜੀ. ਆਈ. ਮੰਗਲਵਾਰ ਨੂੰ ਮੌਤ ਹੋ ਗਈ। ਮ੍ਰਿਤਕ ਬਜ਼ੁਰਗ ਦੇ ਕੋਰੋਨਾ ਪੀੜਤ ਹੋਣ ਦਾ ਪਤਾ ਸੋਮਵਾਰ ਨੂੰ ਹੀ ਲੱਗਾ ਸੀ, ਜਿਸ ਨੇ ਮੰਗਲਵਾਰ ਨੂੰ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਮ੍ਰਿਤਕ ਬਜ਼ੁਰਗ ਨਾਲ ਸੰਬੰਧਤ 12 ਲੋਕਾਂ ਨੂੰ ਆਈਸੋਲੇਟ ਕੀਤਾ ਹੈ।

ਇਹ ਵੀ ਪੜ੍ਹੋ : ਕੋਰੋਨਾ ਨਾਲ ਤੀਜੀ ਮੌਤ ਤੋਂ ਬਾਅਦ ਲੁਧਿਆਣਾ ਦਾ ਅਮਰਪੁਰਾ ਪੂਰੀ ਤਰ੍ਹਾਂ ਸੀਲ, ਰਾਤ ਇਕ ਵਜੇ ਹੋਇਆ ਸਸਕਾਰ

PunjabKesari

ਸੂਤਰਾਂ ਮੁਤਾਬਕ ਚਿੰਤਾ ਵਾਲੀ ਗੱਲ ਇਹ ਹੈ ਕਿ ਜਿਸ ਨਵਾਂਗਰਾਓਂ ਦੇ ਬਜ਼ੁਰਗ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਈ ਹੈ, ਉਸ ਦੀ ਅਜੇ ਤਕ ਕਿਸੇ ਤਰ੍ਹਾਂ ਦੀ ਟਰੈਵਲ ਹਿਸਟਰੀ ਨਹੀਂ ਸੀ, ਫਿਰ ਉਸ ਨੂੰ ਕੋਰੋਨਾ ਵਾਇਰਸ ਕਿਵੇਂ ਹੋਇਆ ਇਹ ਚਿੰਤਾ ਦਾ ਵਿਸ਼ਾ ਹੈ। 

ਇਹ ਵੀ ਪੜ੍ਹੋ : ਕੋਰੋਨਾ ਨਾਲ ਮਰੇ ਪਿਤਾ ਦੀ ਡੈੱਡ ਬਾਡੀ ਲੈਣ ਆਏ ਪੁੱਤ ਦੀਆਂ ਨਿਕਲੀਆਂ ਚੀਕਾਂ 

ਉਧਰ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਇਹ ਚੌਥੀ ਮੌਤ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਅੰਮ੍ਰਿਤਸਰ ਵਿਚ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਅਤੇ ਸੋਮਵਾਰ ਨੂੰ ਪਟਿਆਲਾ ਦੇ ਹਸਪਤਾਲ ਵਿਚ ਔਰਤ ਦੀ ਕੋਰੋਨਾ ਨਾਲ ਮੌਤ ਹੋਈ ਸੀ। ਜਦਕਿ ਇਟਲੀ ਤੋਂ ਪਰਤੇ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਬਜ਼ੁਰਗ ਬਲਦੇਵ ਸਿੰਘ ਦੀ 18 ਮਾਰਚ ਨੂੰ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਪੱਟੀ : ਕੋਰੋਨਾ ਵਾਇਰਸ ਦੀ ਸ਼ੱਕੀ ਮਰੀਜ਼ ਹਸਪਤਾਲ ''ਚ ਦਾਖਲ

ਭਾਰਤ ਵਿਚ ਕੋਰੋਨਾ ਮਰੀਜ਼ਾਂ ਦੀ ਅੰਕੜਾ 1072 ਤਕ ਪੁੱਜਾ
ਭਾਰਤ ਵਿਚ ਕੋਰੋਨਾ ਵਾਇਰਸ ਕਾਰਣ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ ਸੋਮਵਾਰ ਤਕ ਦੇ ਅੰਕੜਿਆਂ ਮੁਤਾਬਕ 32 ਹੋ ਗਈ ਹੈ ਅਤੇ ਇਸ ਤੋਂ ਇਨਫੈਕਟਿਡ ਮਾਮਲੇ 1072 ਤਕ ਪੁੱਜ ਗਏ ਹਨ। ਇਸ ਤੋਂ ਇਲਾਵਾ ਪੰਜਾਬ ਵਿਚ ਕੋਰੋਨਾ ਪੀੜਤ ਲੋਕਾਂ ਦੀ ਗਿਣਤੀ 41 ਤਕ ਪਹੁੰਚ ਗਈ ਹੈ ਜਦਕਿ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 4 ਹੋ ਗਈ ਹੈ। ਪੰਜਾਬ ਵਿਚ ਕੋਰੋਨਾ ਕਾਰਨ ਤਿੰਨ ਦਿਨਾਂ ਵਿਚ ਲਗਾਤਾਰ ਤਿੰਨ ਮੌਤਾਂ ਹੋ ਚੁੱਕੀਆਂ ਹਨ। ਐਤਵਾਰ ਨੂੰ ਅੰਮ੍ਰਿਤਸਰ ਵਿਚ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਅਤੇ ਸੋਮਵਾਰ ਨੂੰ ਪਟਿਆਲਾ ਦੇ ਹਸਪਤਾਲ ਵਿਚ ਲੁਧਿਆਣਾ ਦੀ ਔਰਤ ਦੀ ਕੋਰੋਨਾ ਨਾਲ ਮੌਤ ਹੋਈ ਸੀ। ਇਸ ਤੋਂ ਇਲਾਵਾ ਮੰਗਲਵਾਰ ਨੂੰ ਚੰਡੀਗੜ੍ਹ ਪੀ. ਜੀ. ਆਈ. ਵਿਚ ਮੋਹਾਲੀ ਦੇ ਨਵਾਂਗਾਓਂ ਦੇ 65 ਸਾਲਾ ਬਜ਼ੁਰਗ ਦੀ ਕੋਰੋਨਾ ਨਾਲ ਮੌਤ ਹੋ ਗਈ। ਜਦਕਿ ਇਟਲੀ ਤੋਂ ਪਰਤੇ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਬਜ਼ੁਰਗ ਬਲਦੇਵ ਸਿੰਘ ਦੀ 18 ਮਾਰਚ ਨੂੰ ਕੋਰੋਨਾ ਵਾਇਰਸ ਨਾਲ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਅਮਰੀਕਾ ਦਾ ਦਾਅਵਾ 5 ਮਿੰਟ 'ਚ ਕੋਰੋਨਾ ਦੀ ਪੁਸ਼ਟੀ, ਇੱਧਰ ਪੰਜਾਬ 'ਚ ਚਿੰਤਾਜਨਕ ਹਾਲਾਤ     


author

Gurminder Singh

Content Editor

Related News