ਕੋਰੋਨਾ ਦੇ ਵੱਧਦੇ ਪ੍ਰਕੋਪ ਦੌਰਾਨ ਸੂਬਾ ਸਰਕਾਰ ਦਾ ਵੱਡਾ ਫੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਕੀਤੀ ਇਹ ਅਪੀਲ

Friday, Apr 24, 2020 - 09:39 PM (IST)

ਕੋਰੋਨਾ ਦੇ ਵੱਧਦੇ ਪ੍ਰਕੋਪ ਦੌਰਾਨ ਸੂਬਾ ਸਰਕਾਰ ਦਾ ਵੱਡਾ ਫੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਕੋਵਿਡ-19 ਦੀ ਰੋਕਥਾਮ ਅਤੇ ਨਿਗਰਾਨੀ ਵਧਾਉਣ ਲਈ ਸੂਬੇ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਨਫ਼ਲੂਏਂਜਾ ਲਾਈਕ ਇਲਨੈੱਸ (ਆਈ. ਐੱਲ. ਆਈ) ਅਤੇ ਸਵਿਅਰ ਐਕਿਊਟ ਰੇਸਪੀਰੇਟਰੀ ਇਨਫੈਕਸਨ (ਐੱਸ. ਏ. ਆਰ. ਆਈ) ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਰੈਫਰ ਕਰਨ ਦੀ ਅਪੀਲ ਕੀਤੀ ਹੈ। ਇਨ੍ਹਾਂ ਸਰਕਾਰੀ ਹਸਪਤਾਲਾਂ ਦੇ ਫ਼ਲੂ ਕਾਰਨਰਾਂ ਵਿਚ ਫਲੂ ਦੇ ਲੱਛਣ ਜਿਵੇਂ ਕਿ ਬੁਖ਼ਾਰ, ਖੰਘ, ਸਾਹ ਲੈਣ ਵਿਚ ਤਕਲੀਫ਼, ਨਮੂਨੀਆਂ ਆਦਿ ਦੇ ਸਾਰੇ ਮਰੀਜ਼ਾਂ ਦੀ ਮੁਫ਼ਤ ਆਰਟੀ-ਪੀ. ਸੀ. ਆਰ. ਟੈਸਟਿੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ''ਚ ਕੋਰੋਨਾ ਦਾ ਕਹਿਰ, 298 ਤੱਕ ਪੁੱਜਾ ਮਰੀਜ਼ਾਂ ਦਾ ਅੰਕੜਾ, ਮੋਹਾਲੀ-ਜਲੰਧਰ ਸਭ ਤੋਂ ਅੱਗੇ

ਇਸ ਸੰਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਯੋਜਨਾ ਰਾਹੀਂ ਯਕੀਨੀ ਬਣਾਇਆ ਜਾਵੇਗਾ ਕਿ ਕੋਵਿਡ-19 ਦਾ ਇਕ ਵੀ ਸ਼ੱਕੀ ਮਰੀਜ਼ ਜਾਂਚ ਤੋਂ ਵਾਂਝਾ ਨਾ ਰਹਿ ਸਕੇ ਅਤੇ ਇਸ ਬਿਮਾਰੀ ਦੇ ਜਨਤਕ ਪੱਧਰ 'ਤੇ ਫ਼ੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਸਾਰੇ ਸਿਵਲ ਸਰਜਨਾਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਵਿਚ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਜਾਣਕਾਰੀ ਦੇਣ ਅਤੇ ਅਜਿਹੇ ਮਰੀਜ਼ਾਂ ਦੀ ਸੈਂਪਲਿੰਗ ਕਰਨ ਵਿਚ ਸੁਵਿਧਾ ਪ੍ਰਦਾਨ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਬੁਢਲਾਢਾ ''ਚ ਦਹਿਸ਼ਤ, ਪਹਿਲਾਂ ਨੈਗੇਟਿਵ ਆਏ ਦੋ ਜਮਾਤੀਆਂ ਦੇ ਟੈਸਟ ਫਿਰ ਆਏ ਪਾਜ਼ੇਟਿਵ

ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੋਵਿਡ-19 ਕਾਰਣ ਪੈਦਾ ਹੋਈ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਕੋਵਿਡ-19 ਮਰੀਜ਼ਾਂ ਦੀ ਟ੍ਰੈਕਿੰਗ (ਪਹਿਚਾਣ), ਟੈਸਟਿੰਗ (ਜਾਂਚ) ਤੇ ਟਰੀਟਮੈਂਟ (ਇਲਾਜ) ਲਈ ਵਿਸਥਾਰਪੂਰਵਕ ਯੋਜਨਾ ਤਿਆਰ ਕੀਤੀ ਗਈ ਹੈ। ਐੱਸ. ਬੀ. ਐੱਸ. ਨਗਰ ਤੇ ਐੱਸ. ਏ. ਐੱਸ ਨਗਰ ਜ਼ਿਲਿਆਂ ਵਿਚ ਰੋਕਥਾਮ ਦੀਆਂ ਗਤੀਵਿਧੀਆਂ ਇਸ ਦੀ ਇਕ ਮਿਸਾਲ ਹਨ। ਉਨ੍ਹਾਂ ਦੱਸਿਆ ਕਿ ਸੰਪਰਕ ਵਿਚ ਆਏ ਲੋਕਾਂ ਨੂੰ ਟਰੇਸ ਕਰਨ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜਿਸ ਨਾਲ ਬਿਮਾਰੀ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਪੰਜਾਬ ਵਿਚ ਕੋਵਿਡ-19 ਦੀ ਜਾਂਚ 5 ਲੈਬਾਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਆਈ. ਸੀ. ਐੱਮ. ਆਰ. ਤੋਂ ਮਨਜ਼ੂਰਸ਼ੁਦਾ ਹੋਰ ਪ੍ਰਾਈਵੇਟ ਲੈਬ ਨੂੰ ਸ਼ਾਮਿਲ ਕਰਨ ਦੀ ਕੋਸ਼ਿਸ਼ ਹੋ ਰਹੀ ਹੈ, ਜਿਸ ਨਾਲ ਪੰਜਾਬ ਦੀ ਟੈਸਟਿੰਗ ਸਮਰੱਥਾ ਵੱਧ ਸਕੇਗੀ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨੇ ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਮਹਿਲਾ ਸਰਪੰਚ ਦੀਆਂ ਸਿਫਤਾਂ ਦੇ ਬੰਨ੍ਹੇ ਪੁੱਲ


author

Gurminder Singh

Content Editor

Related News