ਪੰਜਾਬ ''ਚ ਵਧਿਆ ਕੋਰੋਨਾ ਦਾ ਕਹਿਰ, ਪਿੰਡ ਮੋਰਾਂਵਾਲੀ ਦੇ ਤਿੰਨ ਹੋਰ ਮਰੀਜ਼ ਪਾਜ਼ੇਟਿਵ

03/27/2020 6:39:41 PM

ਗੜ੍ਹਸ਼ੰਕਰ ( ਸ਼ੋਰੀ) : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਪੰਜਾਬ ਵਿਚ ਦੁਪਹਿਰ 1 ਵਜੇ ਤਕ ਚਾਰ ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ। ਇਨ੍ਹਾਂ ਵਿਚੋਂ ਤਿੰਨ ਮਰੀਜ਼ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦੇ ਹਨ। ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਜਲੰਧਰ ਜ਼ਿਲੇ ਦੇ ਪਿੰਡ ਵਿਰਕਾਂ ਦਾ ਇਕ 27 ਸਾਲਾ ਨੌਜਵਾਨ ਵੀ ਕੋਰੋਨਾ ਪਾਜ਼ੇਟਿਵ ਆਇਆ ਹੈ। ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਮੋਰਾਂਵਾਲੀ ਦੇ ਪਿਤਾ-ਪੁੱਤਰ ਦੇ ਕੋਰੋਨਾ ਵਾਇਰਸ ਦਾ ਟੈੱਸਟ ਪਾਜ਼ੇਟਿਵ ਆਇਆ ਸੀ। ਜਿਸ ਤੋਂ ਬਾਅਦ ਅੱਜ 3 ਹੋਰ ਦੀ ਜਾਂਚ ਬਾਅਦ ਇਹ ਗਿਣਤੀ 5 ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਪਿੰਡ ਮੋਰਾਂਵਾਲੀ ਅਤੇ ਨਜ਼ਦੀਕੀ ਪਿੰਡਾਂ 'ਚ ਘਰ-ਘਰ ਜਾ ਕੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਕੋਰੋਨਾ ਸੰਕਟ 'ਚ ਸਰਕਾਰਾਂ ਦੇ ਕਦਮ ਦੀ ਸਿੱਧੂ ਵਲੋਂ ਸ਼ਲਾਘਾ      

PunjabKesari

ਦੁਨੀਆ ਭਰ ਵਿਚ 19000 ਤੋਂ ਵੱਧ ਮੌਤਾਂ 
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਜਕੜ ਵਿਚ ਲੈ ਲਿਆ ਹੈ। ਦੁਨੀਆ ਭਰ ਵਿਚ ਕੋਰੋਨਾ ਕਾਰਨ ਹੁਣ ਤਕ 19000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਜਦਕਿ ਭਾਰਤ ਵਿਚ ਇਸ ਨਾਲ 16 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ 700 ਤੋਂ ਵੱਧ ਲੋਕ ਇਸ ਬਿਮਾਰੀ ਨਾਲ ਪੀੜਤ ਹਨ। ਪੰਜਾਬ ਵਿਚ ਹੁਣ ਤਕ ਇਸ ਵਾਇਰਸ ਨਾਲ 1 ਵਿਅਕਤੀ ਦੀ ਮੌਤ ਹੋ ਚੁੱਕੀ ਹੈ ਜਦਕਿ 37 ਮਰੀਜ਼ ਇਸ ਨਾਲ ਪਾਜ਼ੇਟਿਵ ਪਾਏ ਜਾ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਦੇ ਪਹਿਲੇ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ, ਜਿਸ ਨੂੰ ਭਲਕੇ ਹਸਪਤਾਲ ਤੋਂ ਛੁੱਟੀ ਦਿੱਤੇ ਜਾਣ ਦੀ ਉਮੀਦ ਹੈ। 

ਇਹ ਵੀ ਪੜ੍ਹੋ : ਕਰਫਿਊ 'ਚ ਲੋਕਾਂ ਦੀ ਸੇਵਾ ਕਰ ਰਹੀ ਪੰਜਾਬ ਪੁਲਸ ਨੂੰ ਡੋਮੀਨੋਜ਼ ਨੇ ਵੰਡੇ 'ਪਿੱਜ਼ੇ'      


Gurminder Singh

Content Editor

Related News