ਕੋਰੋਨਾ ਸੰਕਟ ''ਚ ਵਿਧਾਇਕ ਆਵਲਾ ਦਾ ਵੱਡਾ ਐਲਾਨ, ਅਜਿਹਾ ਕਰਨ ਵਾਲੇ ਦੇਸ਼ ਦੇ ਪਹਿਲੇ ਵਿਧਾਇਕ ਬਣੇ
Wednesday, Mar 25, 2020 - 06:23 PM (IST)
 
            
            ਜਲਾਲਾਬਾਦ (ਸੇਤੀਆ) : ਜਲਾਲਾਬਾਦ ਦੇ ਤੋਂ ਨਵੇਂ ਬਣੇ ਵਿਧਾਇਕ ਰਮਿੰਦਰ ਆਵਲਾ ਨੇ ਦਿਲ ਖੋਲ੍ਹ ਕੇ ਕੋਰਿਨਾ ਵਾਇਰਸ ਲਈ ਆਪਣੀ 2 ਸਾਲ ਦੀ ਤਨਖ਼ਾਹ ਮੁੱਖ ਮੰਤਰੀ ਫੰਡ ਵਿਚ ਦੇਣ ਦਾ ਐਲਾਨ ਕੀਤਾ ਹੈ ਇਹ ਹੀ ਨਹੀਂ ਵਿਧਾਇਕ ਆਵਲਾ ਨੇ ਕਿਹਾ ਕਿ 4 ਵੈਂਟੀਲੈਟਰ ਵੀ ਸਰਕਾਰੀ ਹਸਪਤਾਲ ਜਲਾਲਾਬਾਦ ਅਤੇ ਫਾਜ਼ਿਲਕਾ ਨੂੰ ਲੋਕਾਂ ਦੇ ਇਲਾਜ ਲਈ ਜਲਦੀ ਹੀ ਆਉਣਗੇ। ਦੱਸਣਯੋਗ ਹੈ ਕਿ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਭਾਰਤ ਦਾ ਅਜਿਹੇ ਪਹਿਲੇ ਵਿਧਾਇਕ ਬਣ ਗਏ ਹਨ ਜਿਨ੍ਹਾਂ ਨੇ ਆਪਣੀ ਦੋ ਸਾਲ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਕਰਫਿਊ ਦਰਮਿਆਨ ਸੋਸ਼ਲ ਮੀਡੀਆ ''ਤੇ ਵਾਇਰਲ ਹੋਈ ਆਡੀਓ ਨੇ ਪਾਇਆ ਭੜਥੂ
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਆਪਦਾ ਦੇ ਚੱਲਦੇ ਪੰਜਾਬ ਦੇ ਕਈ ਮੰਤਰੀਆਂ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਵਿਚ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਹਿਕਾਰਤਾ ਤੇ ਜੇਲ•ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਦਰਸ਼ਨ ਸਿੰਘ ਬਰਾੜ, ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਵਿਧਾਇਕਾਂ ਅਤੇ ਸਾਂਸਦਾਂ ਨੇ ਵੀ ਆਪਣੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ 'ਚ ਦੇਣ ਦਾ ਐਲਾਨ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ : ਦੇਖੋ ਕਰਫਿਊ ''ਚ ਕੀ ਹਨ ਅੰਮ੍ਰਿਤਸਰ ਦੇ ਮੌਜੂਦਾ ਹਾਲਾਤ, ਪੁਲਸ ਕਰ ਰਹੀ ਵੱਡੇ ਕੰਮ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            