ਰਾਹਤ ਭਰੀ ਖਬਰ : ਕੋਰੋਨਾ ਪੀੜਤ ਮਰੀਜ਼ ਦੇ ਸੰਪਰਕ 'ਚ ਆਏ ਪਰਿਵਾਰ ਸਣੇ 18 ਦੀ ਰਿਪੋਰਟ ਨੈਗੇਟਿਵ

Saturday, Jul 04, 2020 - 07:48 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਲੁਧਿਆਣਾ 'ਚ ਜੇਰੇ ਇਲਾਜ ਗੁਰੂ ਨਾਨਕ ਕਾਲੋਨੀ, ਟਾਂਡਾ ਵਾਸੀ ਮਰੀਜ਼ ਨਾਲ ਸੰਬੰਧਿਤ ਕੋਰੋਨਾ ਪਾਜ਼ੇਟਿਵ ਵਿਅਕਤੀ ਦੇ ਪਰਵਾਰ ਦੇ 4 ਮੈਂਬਰਾਂ ਦੇ ਲਏ ਗਏ ਨਮੂਨਿਆਂ ਸਮੇਤ ਕੁੱਲ 18 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਿਸ ਤੋਂ ਬਾਅਦ ਇਲਾਕੇ 'ਚ ਰਾਹਤ ਮਹਿਸੂਸ ਕੀਤੀ ਜਾ ਰਹੈ ਹੈ। ਕੋਵਿਡ ਇੰਚਾਰਜ ਡਾ. ਕੇ. ਆਰ. ਬਾਲੀ. ਨੇ ਦੱਸਿਆ ਕਿ ਇਨ੍ਹਾਂ ਟੈਸਟਾਂ 'ਚ ਪਾਜ਼ੇਟਿਵ ਆਏ ਮਰੀਜ਼ ਦੇ ਸੰਪਰਕ 'ਚ ਆਏ ਪਰਵਾਰ ਦੇ 4 ਜੀਆਂ ਦੇ ਨਾਲ-ਨਾਲ ਫਰੰਟ ਲਾਈਨ 'ਤੇ ਕੰਮ ਕਰ ਰਹੇ ਸਫਾਈ ਸੇਵਕਾਂ ਅਤੇ ਸਿਹਤ ਮਹਿਕਮੇ ਦੇ ਮੁਲਾਜ਼ਮਾਂ ਦੇ ਨਮੂਨੇ ਲਏ ਗਏ ਸਨ।

ਡਾ. ਬਾਲੀ ਨੇ ਦੱਸਿਆ ਕਿ ਬੀਤੇ ਦਿਨ ਲਏ 18 ਨਮੂਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਐੱਸ. ਐੱਮ. ਓ. ਮਹੇਸ਼ ਕੁਮਾਰ ਪ੍ਰਭਾਕਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਐੱਚ. ਸੀ. ਟਾਂਡਾ 'ਚ ਰੋਜ਼ਾਨਾ ਨਮੂਨੇ ਇਕੱਤਰ ਕਰਨਾ ਜਾਰੀ ਰਹੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨਿਯਮਾਂ ਦੀ ਪਾਲਣਾ ਕਰਕੇ ਇੱਕ ਜ਼ਿੰਮੇਵਾਰ ਨਾਗਰਿਕ ਬਣਕੇ ਘਰ ਤੋਂ ਬਾਹਰ ਜਾਂਦੇ ਸਮੇਂ ਮਾਸਕ ਪਹਿਨਣਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਸਮਾਜਿਕ ਦੂਰੀ ਅਤੇ ਸਮੇਂ-ਸਮੇਂ ‘ਤੇ ਹੱਥਾਂ ਨੂੰ ਧੋਣ ਵਰਗੀਆਂ ਸਾਵਧਾਨੀਆਂ ਅਪਨਾਉਣ ਨਾਲ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।


Babita

Content Editor

Related News