ਕੋਰੋਨਾ ਦਾ ਕਹਿਰ: ਦਿਨ ਚੜ੍ਹਦਿਆਂ ਹੀ ਸੰਗਰੂਰ ਜ਼ਿਲ੍ਹੇ ਦੇ ਕੋਰੋਨਾ ਪੀੜਤ ਵਿਅਕਤੀ ਨੇ ਤੋੜਿਆ ਦਮ

Friday, Jul 24, 2020 - 06:15 PM (IST)

ਕੋਰੋਨਾ ਦਾ ਕਹਿਰ: ਦਿਨ ਚੜ੍ਹਦਿਆਂ ਹੀ ਸੰਗਰੂਰ ਜ਼ਿਲ੍ਹੇ ਦੇ ਕੋਰੋਨਾ ਪੀੜਤ ਵਿਅਕਤੀ ਨੇ ਤੋੜਿਆ ਦਮ

ਸੰਗਰੂਰ  (ਦਲਜੀਤ ਬੇਦੀ): ਪੰਜਾਬ 'ਚ ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਉੱਥੇ ਹੀ ਦਿਨ-ਬ-ਦਿਨ ਮੌਤ ਦਰ ਵੀ ਵੱਧਦੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅੱਜ ਦਿਨ ਚੜ੍ਹਦਿਆਂ ਦੀ ਸੰਗਰੂਰ 'ਚ ਕੋਰੋਨਾ ਨਾਲ ਪੀੜਤ 59 ਸਾਲਾ ਪੀੜਤ ਵਿਅਕਤੀ ਦੀ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਰੀਜ਼ ਦਾ ਇਲਾਜ ਲੁਧਿਆਣਾ 'ਚ ਚੱਲ ਰਿਹਾ ਸੀ ਅਤੇ ਇਹ ਵਿਅਕਤੀ ਸੰਗਰੂਰ ਜ਼ਿਲ੍ਹੇ ਦਾ ਰਹਿਣਾ ਵਾਲਾ ਹੈ।ਦੱਸਣਯੋਗ ਹੈ ਕਿ ਸੰਗਰੂਰ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 23 ਹੋ ਗਈ ਹੈ ਅਤੇ ਸੰਗਰੂਰ 'ਚ ਹੁਣ ਤੱਕ 188 ਐਕਟਿਵ ਕੇਸ ਹਨ, ਜਿਨ੍ਹਾਂ 'ਚੋਂ 651 ਲੋਕ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਕੋਵਿਡ-19 ਕਾਰਨ ਸੂਬੇ 'ਚ ਹੁਣ ਤੱਕ 282 ਲੋਕਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵਲੋਂ ਕੋਰੋਨਾ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ, ਉਲੰਘਣਾ ਕਰਨ 'ਤੇ ਦੇਣਾ ਪਵੇਗਾ ਭਾਰੀ ਜੁਰਮਾਨਾ

ਦੱਸ ਦੇਈਏ ਕਿ ਹੁਣ ਤੱਕ ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ 'ਚ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਮਰੀਜ਼ਾਂ ਦੀ ਗਿਣਤੀ 13 ਲੱਖ ਦੇ ਕਰੀਬ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 49,310 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 740 ਮਰੀਜ਼ਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ। ਇਕ ਦਿਨ 'ਚ ਤੇਜ਼ੀ ਨਾਲ ਵਧੇ ਕੋਰੋਨਾ ਦੇ ਨਵੇਂ ਮਾਮਲਿਆਂ ਤੋਂ ਬਾਅਦ ਦੇਸ਼ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 12 ਲੱਖ 87 ਹਜ਼ਾਰ 945 ਹੋ ਗਈ ਹੈ, ਜਦੋਂ ਕਿ ਕੋਰੋਨਾ ਨਾਲ ਹੁਣ ਤੱਕ 30,601 ਲੋਕਾਂ ਦੀ ਮੌਤ ਹੋ ਚੁਕੀ ਹੈ।


author

Shyna

Content Editor

Related News