ਸੰਗਰੂਰ ''ਚ ਮਾਰੂ ਹੋਇਆ ਕੋਰੋਨਾ, ਇਕੋ ਦਿਨ ''ਚ 5 ਮੌਤਾਂ

08/27/2020 6:50:52 PM

ਸੰਗਰੂਰ (ਦਲਜੀਤ ਸਿੰਘ ਬੇਦੀ): ਪੰਜਾਬ 'ਚ ਕੋਰੋਨਾ ਵਾਇਰਸ ਨਾਲ ਜਿੱਥੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਅੱਜ ਸੰਗਰੂਰ 'ਚ ਕੋਰੋਨਾ ਵਾਇਰਸ ਨਾਲ ਇਕੋ ਦਿਨ 'ਚ 5 ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਹਰਦੇਵ ਕੌਰ (65)  ਸੁਨਾਮ, ਰਮੇਸ਼ਾ ਕੁਮਾਰ ਗਰਗ ਸੁਨਾਮ (59),ਦਵਿੰਦਰ ਸਿੰਘ (27) ਵਾਸੀ ਸ਼ੇਰਪੁਰ, ਰਜਿੰਦਰ ਕੌਰ (72) ਸੰਗਰੂਰ, ਮਧੂਸੂਦਨ ਮਲਿਕ (32) ਦੀ ਕੋਰੋਨਾ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਇਨ੍ਹਾਂ 5 ਮੌਤਾਂ ਹੋਣ ਦੇ ਨਾਲ ਸੰਗਰੂਰ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 81 ਹੋ ਚੁੱਕੀ ਹੈ, ਉੱਥੇ ਹੀ 370 ਐਕਟਿਵ ਮਰੀਜ਼ ਹਨ।

ਇਹ ਵੀ ਪੜ੍ਹੋ: ਮੋਗਾ ਦੀ ਧੀ ਨੇ ਕੈਨੇਡਾ 'ਚ ਗੱਡੇ ਝੰਡੇ, ਪੁਲਸ ਮਹਿਕਮੇ 'ਚ ਦੇਵੇਗੀ ਆਪਣੀਆਂ ਸੇਵਾਵਾਂ

ਦੱਸਣਯੋਗ ਹੈ ਕਿ ਹੁਣ ਤੱਕ ਦੇਸ਼ 'ਚ  ਪਹਿਲੀ ਵਾਰ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 75 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਕਾਰਨ ਪੀੜਤਾਂ ਦੀ ਗਿਣਤੀ 33 ਲੱਖ ਦੇ ਪਾਰ ਹੋ ਗਈ ਹੈ। ਇਸ ਦੌਰਾਨ ਵਾਇਰਸ ਤੋਂ ਮੁਕਤ ਹੋਣ ਵਾਲਿਆਂ ਦੀ ਗਿਣਤੀ ਤੁਲਨਾਤਮਕ ਤੌਰ 'ਤੇ ਘੱਟ ਰਹਿਣ ਨਾਲ ਸਰਗਰਮ ਕੇਸ 18 ਹਜ਼ਾਰ ਤੋਂ ਵੱਧ ਗਏ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਵੀਰਵਾਰ ਯਾਨੀ ਕਿ ਅੱਜ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 75,760 ਨਵੇਂ ਕੇਸਾਂ ਨਾਲ ਪੀੜਤਾਂ ਦਾ ਅੰਕੜਾ 33,10, 235 ਹੋ ਗਿਆ। ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਹੋਇਆ ਇਹ ਰਿਕਾਰਡ ਵਾਧਾ ਦੁਨੀਆ ਦੇ ਕਿਸੇ ਵੀ ਦੇਸ਼ 'ਚ ਇਕ ਦਿਨ ਵਿਚ ਦਰਜ ਕੀਤਾ ਗਿਆ ਤੀਜਾ ਸਭ ਤੋਂ ਵੱਡਾ ਅੰਕੜਾ ਹੈ। 

ਇਹ ਵੀ ਪੜ੍ਹੋ: ਸੜਕ ਕਿਨਾਰੇ ਪੀ.ਪੀ.ਈ. ਕਿੱਟਾਂ ਮਿਲਣ ਦੇ ਮਾਮਲੇ 'ਚ ਡਿਪਟੀ ਕਮਿਸ਼ਨਰ ਦੀ ਸਖ਼ਤ ਕਾਰਵਾਈ


Shyna

Content Editor

Related News