ਸੰਗਰੂਰ 'ਚ ਕੋਰੋਨਾ ਦਾ ਕਹਿਰ ਜਾਰੀ, 2 ਹੋਰ ਮਾਮਲੇ ਆਏ ਸਾਹਮਣੇ
Friday, May 08, 2020 - 04:24 PM (IST)

ਸੰਗਰੂਰ (ਦਲਜੀਤ ਬੇਦੀ): ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਸੰਗਰੂਰ 'ਚ ਦੋ ਔਰਤਾਂ ਕੋਰੋਨਾ ਪਾਜ਼ੇਟਿਵ ਪਾਈਆਂ ਗਈਆਂ ਹਨ, ਜਿਸ ਨਾਲ ਸੰਗਰੂਰ ਜ਼ਿਲੇ 'ਚ ਤੜਥੱਲੀ ਮਚ ਗਈ ਹੈ। ਇਹ ਦੋਵੇਂ ਔਰਤਾਂ ਇਕ ਜ਼ਿਲਾ ਬਰਨਾਲਾ ਤੇ ਇਕ ਸੰਗਰੂਰ ਨਾਲ ਸਬੰਧਤ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸੰਗਰੂਰ ਡਾਕਟਰ ਰਾਜ ਕੁਮਾਰ ਨੇ ਦੱਸਿਆ ਕਿ ਇਹ ਦੋਵੇਂ ਔਰਤਾਂ ਨਾਂਦੇੜ ਸਾਹਿਬ ਤੋਂ ਆਏ ਸਰਧਾਲੂਆਂ 'ਚੋਂ ਸਨ, ਜਿਨ੍ਹਾਂ ਨੂੰ ਆਈਸੋਲੇਟ ਕਰ ਦਿੱਤਾ ਹੈ।ਹੁਣ ਤੱਕ ਦੀ ਗਿਣਤੀ 97 ਹੋ ਗਈ ਹੈ ਜਿਨ੍ਹਾਂ 'ਚੋਂ 3 ਮਰੀਜ਼ ਠੀਕ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਫਤਿਹਗੜ੍ਹ ਸਾਹਿਬ 'ਚ ਕੋਰੋਨਾ ਨੇ ਫੜ੍ਹੀ ਰਫਤਾਰ, 4 ਮਾਮਲੇ ਆਏ ਸਾਹਮਣੇ
ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1763 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1763 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 296, ਲੁਧਿਆਣਾ 152, ਜਲੰਧਰ 155, ਮੋਹਾਲੀ 'ਚ 96, ਪਟਿਆਲਾ 'ਚ 99, ਹੁਸ਼ਿਆਰਪੁਰ 'ਚ 90, ਤਰਨਾਰਨ 157, ਪਠਾਨਕੋਟ 'ਚ 27, ਮਾਨਸਾ 'ਚ 20, ਕਪੂਰਥਲਾ 19, ਫਰੀਦਕੋਟ 45, ਸੰਗਰੂਰ 'ਚ 95, ਨਵਾਂਸ਼ਹਿਰ 'ਚ 104, ਰੂਪਨਗਰ 17, ਫਿਰੋਜ਼ਪੁਰ 'ਚ 44, ਬਠਿੰਡਾ 39, ਗੁਰਦਾਸਪੁਰ 109, ਫਤਿਹਗੜ੍ਹ ਸਾਹਿਬ 'ਚ 19, ਬਰਨਾਲਾ 21, ਫਾਜ਼ਿਲਕਾ 39 ਮੋਗਾ 54, ਮੁਕਤਸਰ ਸਾਹਿਬ 66 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 29 ਲੋਕਾਂ ਦੀ ਮੌਤ ਹੋ ਚੁੱਕੀ ਹੈ।