ਪੰਜਾਬ ਸਰਕਾਰ ਨੇ 11 ਅਪ੍ਰੈਲ ਤੋਂ 10 ਮਈ ਤਕ ਕੀਤੀਆਂ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ

Friday, Apr 10, 2020 - 07:02 PM (IST)

ਪੰਜਾਬ ਸਰਕਾਰ ਨੇ 11 ਅਪ੍ਰੈਲ ਤੋਂ 10 ਮਈ ਤਕ ਕੀਤੀਆਂ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ

ਲੁਧਿਆਣਾ (ਵਿੱਕੀ) : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਚੱਲਦੇ ਸੂਬਾ ਸਰਕਾਰ ਨੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ 11 ਅਪ੍ਰੈਲ ਤੋਂ 10 ਮਈ ਤਕ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਲਾਕਡਾਊਨ ਕਾਰਨ ਹੋ ਰਹੇ ਪੜ੍ਹਾਈ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਸਿੰਗਲਾ ਨੇ ਦੱਸਿਆ ਕਿ ਹੁਣ ਇਕ ਮਹੀਨੇ ਲਈ ਗਰਮੀ ਦੀਆਂ ਛੁੱਟੀਆਂ 11 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਤੇ 10 ਮਈ ਤੱਕ ਚੱਲਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਰਫਿਊ ਤੋਂ ਪਹਿਲਾਂ ਜਿਹੜੇ ਪੇਪਰ ਦੇ ਦਿੱਤੇ ਸਨ, ਉਨ੍ਹਾਂ ਦੇ ਆਧਾਰ ਉਤੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਇਨ੍ਹਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿਚ ਭੇਜ ਦੇਵੇਗਾ।

ਇਹ ਵੀ ਪੜ੍ਹੋ : ਕੋਰੋਨਾ ''ਤੇ ਕੈਪਟਨ ਦਾ ਵੱਡਾ ਬਿਆਨ, ਜੁਲਾਈ-ਅਗਸਤ ''ਚ ਕੋਵਿਡ-19 ਪੀਕ ''ਤੇ ਹੋਵੇਗਾ

ਸਿੰਗਲਾ ਨੇ ਕਿਹਾ ਕਿ ਕਰਫਿਊ ਕਾਰਨ ਆਪਣੇ ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਕਾਰਨ ਮਾਪੇ ਚਿੰਤਤ ਸਨ ਅਤੇ ਛੁੱਟੀਆਂ ਜਲਦੀ ਕਰਨ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਵੀ 11 ਅਪ੍ਰੈਲ ਤੋਂ ਛੁੱਟੀਆਂ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਪਰ ਉਹ ਆਪਣੀ ਲੋੜ ਅਨੁਸਾਰ ਇਨ੍ਹਾਂ ਛੁੱਟੀਆਂ ਦੀ ਮਿਆਦ ਵਧਾਉਣ ਲਈ ਆਜ਼ਾਦ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੀ. ਐੱਸ. ਈ. ਬੀ. ਨੇ ਕਰਫਿਊ ਲਗਾਉਣ ਤੋਂ ਪਹਿਲਾਂ ਪੰਜਵੀਂ ਜਮਾਤ ਦੇ ਤਿੰਨ ਪੇਪਰ ਲਏ ਸਨ ਅਤੇ ਹੁਣ ਮੰਤਰੀ ਮੰਡਲ ਨੇ ਬਾਕੀ ਰਹਿੰਦੇ ਦੋ ਪੇਪਰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਜਮਾਤ ਦੇ ਸਬੰਧ ਵਿੱਚ ਪ੍ਰੈਕਟੀਕਲ ਪ੍ਰੀਖਿਆਵਾਂ ਬਕਾਇਆ ਸਨ ਪਰ ਹੁਣ ਬੋਰਡ ਦੋਵਾਂ ਕਲਾਸਾਂ ਲਈ ਕੋਈ ਹੋਰ ਪੇਪਰ ਲਏ ਬਗ਼ੈਰ ਹੀ ਨਤੀਜਿਆਂ ਦਾ ਐਲਾਨ ਕਰੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 1 ਮਈ ਤਕ ਵਧਾਈ ਕਰਫਿਊ/ਲਾਕ ਡਾਊਨ ਦੀ ਮਿਆਦ  


author

Gurminder Singh

Content Editor

Related News