ਸੰਗਰੂਰ 'ਚ ਵਧਿਆ 'ਕੋਰੋਨਾ' ਦਾ ਕਹਿਰ, ਦੂਜੇ ਮਰੀਜ਼ ਦੀ ਰਿਪੋਰਟ ਆਈ ਪਾਜ਼ੇਟਿਵ (ਵੀਡੀਓ)

Friday, Apr 10, 2020 - 10:07 AM (IST)

ਸੰਗਰੂਰ (ਸਿੰਗਲਾ) : ਕੋਰੋਨਾ ਵਾਇਰਸ ਦੀ ਦਹਿਸ਼ਤ ਪੰਜਾਬ 'ਚ ਲਗਾਤਾਰ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ ਸੰਗਰੂਰ 'ਚ ਵੀ ਬੀਤੇ ਦਿਨ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਸ਼ੁੱਕਰਵਾਰ ਨੂੰ ਸੰਗਰੂਰ 'ਚ ਕੋਰੋਨਾ ਵਾਇਰਸ ਦੇ ਦੂਜੇ ਕੇਸ ਦੀ ਪੁਸ਼ਟੀ ਕੀਤੀ ਗਈ ਹੈ। ਮੁੱਢਲੇ ਤੌਰ 'ਤੇ ਜਾਣਕਾਰੀ ਮਿਲੀ ਸੀ ਕਿ ਪੀੜਤ ਵਿਅਕਤੀ ਮਲੇਰਕੋਟਲਾ ਦਾ ਵਸਨੀਕ ਹੈ, ਜਦੋਂ ਕਿ ਹੁਣ ਪੁਸ਼ਟੀ ਕੀਤੀ ਗਈ ਹੈ ਕਿ ਪੀੜਤ ਅਹਿਮਦਗੜ੍ਹ ਦੇ ਪਿੰਡ ਦਹਿਲੀਜ਼ ਕਲਾਂ ਦਾ ਰਹਿਣ ਵਾਲਾ ਹੈ। 

ਇਹ ਵੀ ਪੜ੍ਹੋ : ਰਾਸ਼ਟਰੀ ਪੱਧਰ 'ਤੇ ਸੀਲ ਕੀਤੇ ਬਾਰਡਰ ਮਧੂ ਮੱਖੀ ਪਾਲਕਾਂ ਲਈ ਬਣੇ ਮੁਸੀਬਤ
ਅਕੀਲ ਨਾਂ ਦੇ ਇਸ ਵਿਅਕਤੀ ਦਾ ਟੈਸਟ ਪਾਜ਼ੇਟਿਵ ਆਇਆ ਹੈ। ਇਸ ਦੇ ਮੱਦੇਨਜ਼ਰ ਸੰਗਰੂਰ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਨਾਗਰਿਕਾਂ ਨੂੰ ਅਪੀਲ ਹੈ ਕਿ ਜੋ ਵੀ ਇਸ ਵਿਅਕਤੀ ਦੇ ਸੰਪਰਕ 'ਚ ਆਇਆ ਹੈ, ਉਹ ਸਵੈ ਇਕਾਂਤਵਾਸ ਕਰ ਲਵੇ ਅਤੇ ਇਸ ਸਬੰਧੀ ਸੂਚਨਾ ਹੈਲਪ ਲਾਈਨ ਨੰਬਰ 01672-232304 'ਤੇ ਦਿੱਤੀ ਜਾਵੇ ਤਾਂ ਜੋ ਸੈਂਪਲ ਲੈ ਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਸਕੇ। ਇਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ ਹਨ ਅਤੇ ਪੀੜਤ ਵਿਅਕਤੀ ਦੇ ਸੰਪਰਕ 'ਚ ਆਏ ਵਿਅਕਤੀਆਂ ਸਬੰਧੀ ਕੰਟੈਕਟ ਟਰੇਸਿੰਗ ਚੱਲ ਰਹੀ ਹੈ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਸੰਗਰੂਰ 'ਚ ਕੋਰੋਨਾ ਵਾਇਰਸ ਦੇ ਪਹਿਲੇ ਕੇਸ ਦੀ ਪੁਸ਼ਟੀ ਕੀਤੀ ਗਈ ਸੀ।

ਇਹ ਵੀ ਪੜ੍ਹੋ : 'ਕੋਰੋਨਾ ਵਾਇਰਸ' ਦੀ ਲੜਾਈ ਖਿਲਾਫ ਪੰਜਾਬ ਸਰਕਾਰ ਦੀ 'ਮੀਡੀਆ' ਨੂੰ ਖਾਸ ਅਪੀਲ

PunjabKesari
ਭਾਰਤ 'ਚ 5965 ਕੋਰੋਨਾ ਪੀੜਤ, 169 ਮੌਤਾਂ
ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 5965 ਹੋ ਗਈ ਹੈ, ਉੱਥੇ ਹੀ ਮਰਨ ਵਾਲਿਆਂ ਦੀ ਗਿਣਤੀ 169 ਤੱਕ ਪਹੁੰਚ ਗਈ ਹੈ, ਜਦੋਂ ਕਿ ਹੁਣ ਤੱਕ 478 ਲੋਕ ਠੀਕ ਹੋਣ ਤੋਂ ਬਾਅਦ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ। ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਕੋਰੋਨਾ ਦੇ ਸਭ ਤੋਂ ਜ਼ਿਆਦਾ ਮਾਮਲੇ ਮਹਾਂਰਾਸ਼ਟਰ ਤੋਂ ਸਾਹਮਣੇ ਆਏ ਹਨ, ਜਿੱਥੇ ਹੁਣ ਤੱਕ 1135 ਲੋਕ ਇਸ ਬੀਮਾਰੀ ਦੀ ਲਪੇਟ 'ਚ ਆ ਚੁੱਕੇ ਹਨ ਅਤੇ 72 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਦੇ 31 ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕੋਰੋਨਾ ਵਾਇਰਸ ਕਾਰਨ ਪ੍ਰਭਾਵਿਤ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਫਸੇ ਬ੍ਰਿਟਿਸ਼ ਨਾਗਰਿਕਾਂ ਲਈ ਆਸਾਨ ਨਹੀਂ ਸਵਦੇਸ਼ ਪਰਤਣਾ


Babita

Content Editor

Related News